2 Corinthians 5:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਸੀਹ ਵਿੱਚ ਕੋਈ ਪਾਪ ਨਹੀਂ ਸੀ। ਪਰ ਪਰਮੇਸ਼ੁਰ ਨੇ ਉਸ ਨੂੰ ਪਾਪ ਬਣਾ ਦਿੱਤਾ। ਪਰਮੇਸ਼ੁਰ ਨੇ ਇਹ ਸਾਡੇ ਲਈ ਕੀਤਾ ਸੀ ਤਾਂ ਜੋ ਉਸ ਰਾਹੀਂ ਅਸੀਂ ਪਰਮੇਸ਼ੁਰ ਨਾਲ ਧਰਮੀ ਬਣ ਸੱਕਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮਸੀਹ ਪਾਪ ਰਹਿਤ ਸਨ, ਪਰ ਫਿਰ ਵੀ ਪਰਮੇਸ਼ਰ ਨੇ ਉਹਨਾਂ ਨੂੰ ਸਾਡੇ ਕਾਰਨ ਸਾਡੇ ਪਾਪਾਂ ਦੇ ਭਾਗੀ ਬਣਾਇਆ ਕਿ ਉਹਨਾਂ ਦੇ ਰਾਹੀਂ ਅਸੀਂ ਪਰਮੇਸ਼ਰ ਦੀ ਨੇਕੀ ਦੇ ਭਾਗੀ ਬਣੀਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰਮੇਸ਼ਵਰ ਨੇ ਯਿਸ਼ੂ ਨੂੰ ਜੋ ਪਾਪ ਨੂੰ ਜਾਣਦੇ ਵੀ ਨਹੀਂ ਸਨ, ਸਾਡੀ ਖਾਤਰ ਪਾਪੀ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ਵਰ ਦੀ ਧਾਰਮਿਕਤਾ ਬਣੀਏ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਨੇ ਉਸ ਨੂੰ ਜਿਹੜਾ ਪਾਪ ਦਾ ਜਾਣੂ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦਾ ਧਰਮ ਬਣੀਏ।।
Punjabi ERV
ਵਿੱਚ ਕੋਈ ਗੁਨਾਹ ਨਹੀਂ ਸੀ। ਪਰ ਪਰਮੇਸ਼ੁਰ ਨੇ ਉਸਨੂੰ ਗੁਨਾਹ ਬਣਾ ਦਿੱਤਾ। ਪਰਮੇਸ਼ੁਰ ਨੇ ਇਹ ਸਾਡੇ ਲਈ ਕੀਤਾ ਸੀ ਤਾਂ ਜੋ ਉਸ ਰਾਹੀਂ ਅਸੀਂ ਪਰਮੇਸ਼ੁਰ ਨਾਲ ਧਰਮੀ ਬਣ ਸਕਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰਮੇਸ਼ੁਰ ਨੇ ਯਿਸੂ ਨੂੰ ਜਿਹੜਾ ਪਾਪ ਨੂੰ ਜਾਣਦਾ ਤੱਕ ਨਹੀਂ ਸੀ ਸਾਡੀ ਖ਼ਾਤਰ ਪਾਪ ਠਹਿਰਾਇਆ ਤਾਂ ਜੋ ਅਸੀਂ ਉਸ ਵਿੱਚ ਹੋ ਕੇ ਪਰਮੇਸ਼ੁਰ ਦੀ ਧਾਰਮਿਕਤਾ ਬਣੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیہڑا گُناہ توں واقف نئیں سی اوسے نُوں اوس ساڈے لئی گُناہ ٹھہرایا۔ تاں جو اسی اوہدے وِچ ہو کے خُدا دی راست بازی ہو جائیے۔
Punjabi Standard Bible (Punjabi Standard Bible) 2023
ਉਸ ਨੇ ਉਸ ਨੂੰ ਜਿਹੜਾ ਪਾਪ ਦਾ ਜਾਣੂ ਨਹੀਂ ਸੀ ਸਾਡੇ ਲਈ ਪਾਪ ਠਹਿਰਾਇਆ ਤਾਂਕਿ ਅਸੀਂ ਉਸ ਵਿੱਚ ਪਰਮੇਸ਼ਰ ਦੀ ਧਾਰਮਿਕਤਾ ਬਣੀਏ।