2 Corinthians 5:4 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿੰਨਾ ਚਿਰ ਅਸੀਂ ਇਸ ਤੰਬੂ ਵਿੱਚ ਰਹਾਂਗੇ, ਸਾਨੂੰ ਮੁਸ਼ਿਕਲਾਂ ਹਨ ਅਤੇ ਅਸੀਂ ਸ਼ਿਕਾਇਤਾਂ ਕਰਦੇ ਹਾਂ ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਸ ਤੰਬੂ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਾਂ ਪਰ ਅਸੀਂ ਚਾਹੁੰਦੇ ਹਾਂ ਕਿ ਅਸੀਂ ਆਪਣੇ ਸਵਰਗੀ ਤੰਬੂ ਨਾਲ ਸੱਜੇ ਹੋਈਏ। ਫ਼ੇਰ ਇਹ ਮਰ ਜਾਣ ਵਾਲਾ ਸਰੀਰ ਪੂਰੀ ਤਰ੍ਹਾਂ ਜੀਵਨ ਨਾਲ ਕੱਜਿਆ ਜਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਤੱਕ ਅਸੀਂ ਇਸ ਸਰੀਰਕ ਤੰਬੂ ਵਿੱਚ ਰਹਿੰਦੇ ਹਾਂ, ਅਸੀਂ ਭਾਰ ਦੇ ਨਾਲ ਦੱਬੇ ਹੋਏ ਹੌਕੇ ਭਰਦੇ ਹਾਂ । ਇਸ ਦਾ ਅਰਥ ਇਹ ਨਹੀਂ ਹੈ ਕਿ ਅਸੀਂ ਆਪਣੇ ਮਨੁੱਖੀ ਸਰੀਰ ਤੋਂ ਛੁਟਕਾਰਾ ਪਾਉਣਾ ਚਾਹੁੰਦੇ ਹਾਂ ਸਗੋਂ ਅਸੀਂ ਇਸੇ ਸਰੀਰ ਉੱਤੇ ਸਵਰਗੀ ਪਹਿਰਾਵਾ ਪਾਉਣਾ ਚਾਹੁੰਦੇ ਹਾਂ ਤਾਂ ਜੋ ਇਹ ਮਰਨਹਾਰ ਸਰੀਰ ਉਸ ਦੇ ਦੁਆਰਾ ਜੀਵਨ ਵਿੱਚ ਬਦਲ ਜਾਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਅਸੀਂ ਜਿਹੜੇ ਇਸ ਤੰਬੂ ਵਿੱਚ ਹਾਂ, ਅਸੀਂ ਹਾਉਂਕੇ ਭਰਦੇ ਅਤੇ ਭਾਰ ਹੇਠ ਦੱਬੇ ਹੋਏ ਹਾਂ, ਕਿਉਂਕਿ ਅਸੀਂ ਇਹ ਤਾਂ ਨਹੀਂ ਚਾਹੁੰਦੇ ਕਿ ਅਸੀਂ ਬਿਨ੍ਹਾ ਕੱਪੜਿਆ ਰਹੀਏ, ਪਰ ਇਹ ਜੋ ਇਸ ਬਦਲ ਲਈਏ ਤਾਂ ਕਿ ਜਿਹੜਾ ਮਰਨਹਾਰ ਹੈ ਉਹ ਜੀਵਨ ਰਾਹੀ ਨਿਗਲ ਲਿਆ ਜਾਵੇਂ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਅਸੀਂ ਜਿਹੜੇ ਇਸ ਤੰਬੂ ਵਿੱਚ ਹਾਂ ਭਾਰ ਦੇ ਹੇਠ ਦੱਬੇ ਹੋਏ ਹਾਉਕੇ ਭਰਦੇ ਹਾਂ! ਅਸੀਂ ਇਹ ਤਾਂ ਨਹੀਂ ਚਾਹੁੰਦੇ ਭਈ ਇਸ ਨੂੰ ਲਾਹ ਸੁੱਟੀਏ ਸਗੋਂ ਇਹ ਜੋ ਉਸ ਨੂੰ ਉਦਾਲੇ ਲੈ ਲਈਏ ਭਈ ਜਿਹੜਾ ਮਰਨਹਾਰ ਹੈ ਉਹ ਜੀਵਨ ਨਾਲ ਭੱਖ ਲਿਆ ਜਾਵੇ
Punjabi ERV
ਜਿੰਨਾ ਚਿਰ ਅਸੀਂ ਇਸ ਤੰਬੂ ਵਿੱਚ ਰਹਾਂਗੇ, ਸਾਨੂੰ ਮੁਸ਼ਿਕਲਾਂ ਹਨ ਅਤੇ ਅਸੀਂ ਸ਼ਿਕਾਇਤਾਂ ਕਰਦੇ ਹਾਂ ਮੇਰਾ ਇਹ ਮਤਲਬ ਨਹੀਂ ਕਿ ਅਸੀਂ ਇਸ ਤੰਬੂ ਤੋਂ ਛੁਟਕਾਰਾ ਪਾਉਣਾ ਚਾਹੁੰਦਾ ਹਾਂ ਪਰ ਅਸੀਂ ਚਾਹੁੰਦੇ ਹਾਂ ਕਿ ਅਸੀਂ ਆਪਣੇ ਸਵਰਗੀ ਤੰਬੂ ਨਾਲ ਸੱਜੇ ਹੋਈਏ। ਫ਼ੇਰ ਇਹ ਮਰ ਜਾਣ ਵਾਲਾ ਸ਼ਰੀਰ ਪੂਰੀ ਤਰ੍ਹਾਂ ਜੀਵਨ ਨਾਲ ਕਜਿਆ ਜਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਅਸੀਂ ਜਿਹੜੇ ਇਸ ਤੰਬੂ ਵਿੱਚ ਹਾਂ ਭਾਰ ਦੇ ਹੇਠ ਦੱਬੇ ਹੋਏ ਹਾਉਂਕੇ ਭਰਦੇ ਹਾਂ! ਅਸੀਂ ਇਹ ਤਾਂ ਨਹੀਂ ਚਾਹੁੰਦੇ ਜੋ ਇਸ ਨੂੰ ਉਤਾਰ ਦੇਈਏ ਸਗੋਂ ਇਹ ਜੋ ਉਸ ਨੂੰ ਬਦਲ ਲਈਏ ਤਾਂ ਕਿ ਜਿਹੜਾ ਮਰਨਹਾਰ ਹੈ ਉਹ ਜੀਵਨ ਰਾਹੀਂ ਨਿਗਲ ਲਿਆ ਜਾਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اسی ایس ڈیرے وِچ رہ کے بھار دیاں مارِیاں کُرلاؤندے آں۔ ایس کر کے نئیں پئی ایہہ پوشاک لاہنی چاہنے آں۔ سگوں ایس اُتّے ہور پانی چاہنے آں۔ تاں جو اوہ جیہڑی فنا ہو جان والی اے۔ زِندگی دے وِچ ڈُب جائے۔
Punjabi Standard Bible (Punjabi Standard Bible) 2023
ਅਸੀਂ ਜਿਹੜੇ ਇਸ ਤੰਬੂ ਵਿੱਚ ਰਹਿੰਦੇ ਹਾਂ ਬੋਝ ਹੇਠ ਦੱਬੇ ਹੋਏ ਕਰਾਹੁੰਦੇ ਹਾਂ; ਇਸ ਲਈ ਨਹੀਂ ਕਿ ਇਸ ਨੂੰ ਉਤਾਰਨਾ ਚਾਹੁੰਦੇ ਹਾਂ, ਸਗੋਂ ਇਸ ਉੱਤੇ ਹੋਰ ਨੂੰ ਪਹਿਨਣਾ ਚਾਹੁੰਦੇ ਹਾਂ ਤਾਂਕਿ ਜੋ ਮਰਨਹਾਰ ਹੈ ਉਹ ਜੀਵਨ ਦੁਆਰਾ ਨਿਗਲ ਲਿਆ ਜਾਵੇ