2 Corinthians 5:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਸਾਡਾ ਇੱਕੋ ਇੱਕ ਟੀਚਾ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਹੈ। ਜਿੱਥੇ ਕਿਤੇ ਵੀ ਅਸੀਂ ਹਾਂ, ਭਾਵੇਂ ਅਸੀਂ ਇੱਥੇ ਸਰੀਰ ਵਿੱਚ ਰਹੀਏ ਜਾਂ ਉੱਥੇ ਪ੍ਰਭੂ ਨਾਲ, ਸਾਡੀ ਇੱਛਾ ਉਸ ਨੂੰ ਪ੍ਰਸੰਨ ਕਰਨ ਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਭਾਵੇਂ ਅਸੀਂ ਇੱਥੇ ਰਹੀਏ ਜਾਂ ਉੱਥੇ, ਅਸੀਂ ਹਰ ਤਰ੍ਹਾਂ ਨਾਲ ਉਹਨਾਂ ਨੂੰ ਖ਼ੁਸ਼ ਰੱਖਣ ਦੇ ਚਾਹਵਾਨ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ ਸਾਡਾ ਉਪਦੇਸ਼ ਇਹ ਹੈ ਕਿ ਭਾਂਵੇ ਅਸੀਂ ਦੇਸ਼ ਹੋਈਏ ਭਾਵੇਂ ਪ੍ਰਦੇਸ਼, ਪਰ ਉਸਨੂੰ ਭਾਉਂਦੇ ਰਹੀਏ।
Punjabi Bible 2016 - ਪਵਿੱਤਰ ਬਾਈਬਲ O.V.
ਇਸੇ ਲਈ ਅਸਾਂ ਇਹ ਧਾਰਨਾ ਧਾਰੀ ਕਿ ਭਾਵੇਂ ਅਸੀਂ ਦੇਸ ਭਾਵੇਂ ਪਰਦੇਸ਼ ਵਿੱਚ ਹੋਈਏ ਪਰ ਉਹ ਨੂੰ ਭਾਉਂਦੇ ਰਹੀਏ
Punjabi ERV
ਸਾਡਾ ਇੱਕੋ ਇੱਕ ਟੀਚਾ ਪਰਮੇਸ਼ੁਰ ਨੂੰ ਪ੍ਰਸੰਨ ਕਰਨਾ ਹੈ। ਜਿਥੇ ਕਿਤੇ ਵੀ ਅਸੀਂ ਹਾਂ, ਭਾਵੇਂ ਅਸੀਂ ਇਥੇ ਸ਼ਰੀਰ ਵਿੱਚ ਰਹੀਏ ਜਾਂ ਉਥੇ ਪ੍ਰਭੂ ਨਾਲ, ਸਾਡੀ ਇੱਛਾ ਉਸਨੂੰ ਪ੍ਰਸੰਨ ਕਰਨ ਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸੇ ਲਈ ਸਾਡਾ ਉਦੇਸ਼ ਇਹ ਹੈ ਕਿ ਭਾਵੇਂ ਅਸੀਂ ਦੇਸ ਭਾਵੇਂ ਪਰਦੇਸ ਵਿੱਚ ਹੋਈਏ ਪਰ ਉਸ ਨੂੰ ਭਾਉਂਦੇ ਰਹੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایسے واسطے سانُوں ایہہ حَوصلہ اے پئی دیس وِچ ہوئیے تے بھانویں دیسوں باہر اسی اوسے نُوں خُوش کریئے۔
Punjabi Standard Bible (Punjabi Standard Bible) 2023
ਸੋ ਸਾਡੀ ਅਭਿਲਾਸ਼ਾ ਇਹ ਹੈ ਕਿ ਭਾਵੇਂ ਕੋਲ ਰਹੀਏ ਭਾਵੇਂ ਦੂਰ, ਉਸ ਨੂੰ ਭਾਉਂਦੇ ਰਹੀਏ।