2 Corinthians 6:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿੱਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ; “ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰਮੇਸ਼ਰ ਦੇ ਹੈਕਲ ਅਤੇ ਮੂਰਤੀਆਂ ਵਿੱਚ ਕੀ ਸਾਂਝ ਹੋ ਸਕਦੀ ਹੈ? ਕਿਉਂਕਿ ਅਸੀਂ ਜਿਊਂਦੇ ਪਰਮੇਸ਼ਰ ਦਾ ਹੈਕਲ ਹਾਂ । ਇਸ ਬਾਰੇ ਪਰਮੇਸ਼ਰ ਕਹਿੰਦੇ ਹਨ: “ਮੈਂ ਆਪਣੇ ਲੋਕਾਂ ਵਿੱਚ ਰਹਾਂਗਾ, ਮੈਂ ਉਹਨਾਂ ਦਾ ਸਾਥ ਦੇਵਾਂਗਾ; ਮੈਂ ਉਹਨਾਂ ਦਾ ਪਰਮੇਸ਼ਰ ਹੋਵਾਂਗਾ, ਉਹ ਮੇਰੇ ਲੋਕ ਹੋਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਪਰਮੇਸ਼ਵਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਜਿਉਂਦੇ ਪਰਮੇਸ਼ਵਰ ਦੀ ਹੈਕਲ ਹਾਂ। ਜਿਵੇਂ ਪਰਮੇਸ਼ਵਰ ਨੇ ਕਿਹਾ ਹਾਂ: “ਮੈਂ ਉਹਨਾਂ ਦੇ ਨਾਲ ਰਹਾਂਗਾ ਅਤੇ ਉਹਨਾਂ ਵਿੱਚ ਤੁਰਿਆ ਫਿਰਿਆ ਕਰਾਂਗਾ, ਮੈਂ ਉਹਨਾਂ ਦਾ ਪਰਮੇਸ਼ਵਰ ਹੋਵਾਂਗਾ, ਅਤੇ ਉਹ ਮੇਰੇ ਲੋਕ ਹੋਣਗੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪਰਮੇਸ਼ੁਰ ਦੀ ਹੈਕਲ ਨੂੰ ਮੂਰਤੀਆਂ ਨਾਲ ਕੀ ਵਾਸਤਾ ਹੈॽ ਅਸੀਂ ਤਾਂ ਅਕਾਲ ਪੁਰਖ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ — ਮੈਂ ਓਹਨਾ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਓਹਨਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਓਹ ਮੇਰੀ ਪਰਜਾ ਹੋਣਗੇ।
Punjabi ERV
ਪਰਮੇਸ਼ੁਰ ਦੇ ਮੰਦਰ ਅਤੇ ਮੂਰਤਿਆਂ ਵਿਚਕਾਰ ਕੋਈ ਇਕਰਾਰਨਾਮਾ ਨਹੀਂ ਹੈ। ਅਤੇ ਅਸੀਂ ਜਿਉਂਦੇ ਜਾਗਦੇ ਪਰਮੇਸ਼ੁਰ ਦਾ ਮੰਦਰ ਹਾਂ ਜਿਵੇਂ ਕਿ ਪਰਮੇਸ਼ੁਰ ਨੇ ਕਿਹਾ ਹੈ; “ਮੈਂ ਉਨ੍ਹਾਂ ਸੰਗ ਰਹਾਂਗਾ ਅਤੇ ਉਨ੍ਹਾਂ ਸੰਗ ਤੁਰਾਂਗਾ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਬੰਦੇ ਹੋਣਗੇ। ਲੇਵੀਆਂ 26:11-12
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪਰਮੇਸ਼ੁਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਵਾਸਤਾ ਹੈ? ਅਸੀਂ ਤਾਂ ਪਰਮੇਸ਼ੁਰ ਦੀ ਹੈਕਲ ਹਾਂ ਜਿਵੇਂ ਪਰਮੇਸ਼ੁਰ ਨੇ ਬਚਨ ਕੀਤਾ - ਮੈਂ ਉਨ੍ਹਾਂ ਵਿੱਚ ਵਾਸ ਕਰਾਂਗਾ ਅਤੇ ਫਿਰਿਆ ਕਰਾਂਗਾ, ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ, ਅਤੇ ਉਹ ਮੇਰੀ ਪਰਜਾ ਹੋਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُدا دے مَقدِس نُوں بُتاں نال کِیہ تعلق اے؟ کیوں جو اسی زِندہ خُدا دا مَقدِس آں۔ جیویں خُدا آکھیا اے پئی مَیں اوہناں وِچ وَسّاں گا تے اوہناں وِچ ٹُراں پھراں گا۔ تے مَیں اوہناں دا خُدا ہوواں گا۔ تے اوہ میری اُمّت ہون گے۔
Punjabi Standard Bible (Punjabi Standard Bible) 2023
ਅਤੇ ਪਰਮੇਸ਼ਰ ਦੀ ਹੈਕਲ ਦਾ ਮੂਰਤੀਆਂ ਨਾਲ ਕੀ ਸਮਝੌਤਾ? ਕਿਉਂਕਿ ਅਸੀਂ ਜੀਉਂਦੇ ਪਰਮੇਸ਼ਰ ਦੀ ਹੈਕਲ ਹਾਂ, ਜਿਵੇਂ ਕਿ ਪਰਮੇਸ਼ਰ ਨੇ ਕਿਹਾ: ਮੈਂ ਉਨ੍ਹਾਂ ਵਿੱਚ ਰਹਾਂਗਾ ਅਤੇ ਉਨ੍ਹਾਂ ਵਿਚਕਾਰ ਚੱਲਾਂ ਫਿਰਾਂਗਾ। ਮੈਂ ਉਨ੍ਹਾਂ ਦਾ ਪਰਮੇਸ਼ਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।