2 Corinthians 6:3 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਸੀਂ ਨਹੀਂ ਚਾਹੁੰਦੇ ਕਿ ਲੋਕ ਸਾਡੇ ਕੰਮ ਵਿੱਚ ਕੋਈ ਨੁਕਸ ਲੱਭ ਸੱਕਣ। ਇਸ ਲਈ ਅਸੀਂ ਅਜਿਹਾ ਕੁਝ ਨਹੀਂ ਕਰਦੇ ਜੋ ਲੋਕਾਂ ਲਈ ਰੁਕਾਵਟਾਂ ਪਾਉਂਦਾ ਹੋਵੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਂ ਕਿਸੇ ਦੇ ਰਾਹ ਵਿੱਚ ਰੋੜਾ ਨਹੀਂ ਅਟਕਾਉਣਾ ਚਾਹੁੰਦੇ ਤਾਂ ਜੋ ਕੋਈ ਸਾਡੀ ਸੇਵਾ ਵਿੱਚ ਦੋਸ਼ ਨਾ ਦੇਖੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਸੀਂ ਕਿਸੇ ਰਾਹ ਵਿੱਚ ਰੁਕਾਵਟ ਨਹੀਂ ਬਣਦੇ, ਤਾਂ ਕਿ ਕਿਤੇ ਸਾਡੀ ਸੇਵਕਾਈ ਉੱਤੇ ਕੋਈ ਦੋਸ਼ ਨਾ ਆਵੇ।
Punjabi Bible 2016 - ਪਵਿੱਤਰ ਬਾਈਬਲ O.V.
ਅਸੀਂ ਕਿਸੇ ਗੱਲ ਵਿੱਚ ਠੋਕਰ ਨਹੀਂ ਖੁਆਉਂਦੇ ਭਈ ਕਿਤੇ ਇਸ ਸੇਵਕਾਈ ਉੱਤੇ ਹਰਫ਼ ਨਾ ਆਵੇ
Punjabi ERV
ਅਸੀਂ ਨਹੀਂ ਚਾਹੁੰਦੇ ਕਿ ਲੋਕ ਸਾਡੇ ਕੰਮ ਵਿੱਚ ਕੋਈ ਨੁਕਸ ਲਭ੍ਭ ਸਕਣ। ਇਸ ਲਈ ਅਸੀਂ ਅਜਿਹਾ ਕੁਝ ਨਹੀਂ ਕਰਦੇ ਜੋ ਲੋਕਾਂ ਲਈ ਰੁਕਾਵਟਾਂ ਪਾਉਂਦਾ ਹੋਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਸੀਂ ਕਿਸੇ ਗੱਲ ਵਿੱਚ ਠੋਕਰ ਨਹੀਂ ਖੁਆਉਂਦੇ ਕਿ ਕਿਤੇ ਇਸ ਸੇਵਕਾਈ ਉੱਤੇ ਦੋਸ਼ ਨਾ ਆਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اسی کِسے گلّ وِچ ٹھوکر کھان دا کوئی موقع نئیں دیندے تاں جو ساڈی خِدمت اُتّے حرف نا آوے۔
Punjabi Standard Bible (Punjabi Standard Bible) 2023
ਅਸੀਂ ਕਿਸੇ ਗੱਲ ਵਿੱਚ ਕਿਸੇ ਨੂੰ ਠੋਕਰ ਲੱਗਣ ਦਾ ਮੌਕਾ ਨਹੀਂ ਦਿੰਦੇ, ਤਾਂਕਿ ਅਜਿਹਾ ਨਾ ਹੋਵੇ ਕਿ ਸਾਡੀ ਸੇਵਕਾਈ ਉੱਤੇ ਦੋਸ਼ ਲੱਗੇ।