2 Corinthians 7:1 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਿਆਰੇ ਮਿੱਤਰੋ, ਸਾਡੇ ਕੋਲ ਇਹ ਵਾਅਦੇ ਹਨ। ਇਸ ਲਈ ਸਾਨੂੰ ਆਪਣੇ ਆਪ ਨੂੰ ਹਰ ਚੀਜ਼ ਤੋਂ ਸ਼ੁੱਧ ਕਰ ਲੈਣਾ ਚਾਹੀਦਾ ਹੈ ਜੋ ਸਾਡੇ ਸਰੀਰ ਜਾਂ ਆਤਮਾ ਨੂੰ ਅਸ਼ੁੱਧ ਬਣਾਉਂਦੀ ਹੈ। ਸਾਨੂੰ ਆਪਣੇ ਜੀਵਨ ਢੰਗ ਵਿੱਚ ਸੰਪੂਰਣ ਹੋਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਕਿਉਂਕਿ ਅਸੀਂ ਪਰਮੇਸ਼ੁਰ ਦਾ ਆਦਰ ਕਰਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੇ ਪਿਆਰੇ ਵਿਸ਼ਵਾਸੀਓ, ਕਿਉਂਕਿ ਇਹ ਸਾਰੇ ਵਾਅਦੇ ਸਾਡੇ ਨਾਲ ਕੀਤੇ ਗਏ ਹਨ ਇਸ ਲਈ ਸਾਨੂੰ ਆਪਣੇ ਸਰੀਰ ਅਤੇ ਆਤਮਾ ਨੂੰ ਹਰ ਤਰ੍ਹਾਂ ਦੀ ਗੰਦਗੀ ਤੋਂ ਸ਼ੁੱਧ ਕਰਨਾ ਚਾਹੀਦਾ ਹੈ । ਸਾਨੂੰ ਪਰਮੇਸ਼ਰ ਦਾ ਡਰ ਮੰਨਦੇ ਹੋਏ, ਪੂਰਨ ਪਵਿੱਤਰ ਜੀਵਨ ਗੁਜ਼ਾਰਨ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਲਈ, ਪਿਆਰੇ ਮਿੱਤਰੋ, ਜਦੋਂ ਇਹ ਵਾਅਦੇ ਸਾਨੂੰ ਦਿੱਤੇ ਗਏ, ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰਕੇ ਪਰਮੇਸ਼ਵਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਹੇ ਪਿਆਰਿਓ, ਜਦੋਂ ਏਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਮਲੀਨਤਾਈ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਭੌ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।।
Punjabi ERV
ਪਿਆਰੇ ਮਿੱਤਰੋ, ਸਾਡੇ ਕੋਲ ਇਹ ਵਾਅਦੇ ਹਨ। ਇਸ ਲਈ ਸਾਨੂੰ ਆਪਣੇ ਆਪ ਨੂੰ ਹਰ ਚੀਜ਼ ਤੋਂ ਸ਼ੁਧ੍ਧ ਕਰ ਲੈਣਾ ਚਾਹੀਦਾ ਹੈ ਜੋ ਸਾਡੇ ਸ਼ਰੀਰ ਜਾਂ ਆਤਮੇ ਨੂੰ ਅਸ਼ੁਧ ਬਣਾਉਂਦੀ ਹੈ। ਸਾਨੂੰ ਆਪਣੇ ਜੀਵਨ ਢੰਗ ਵਿੱਚ ਸੰਪੂਰਣ ਹੋਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ, ਕਿਉਂਕਿ ਅਸੀਂ ਪਰਮੇਸ਼ੁਰ ਡਾ ਆਦਰ ਕਰਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੋ ਹੇ ਪਿਆਰਿਓ, ਜਦੋਂ ਇਹ ਬਚਨ ਸਾਨੂੰ ਦਿੱਤੇ ਹੋਏ ਹਨ ਤਾਂ ਆਓ, ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਅਸ਼ੁੱਧਤਾ ਤੋਂ ਸ਼ੁੱਧ ਕਰ ਕੇ ਪਰਮੇਸ਼ੁਰ ਦੇ ਡਰ ਨਾਲ ਪਵਿੱਤਰਤਾਈ ਨੂੰ ਸੰਪੂਰਨ ਕਰੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو اَے عزِیزو! ایس کر کے پئی ساڈے نال اجیہے وعدے کِیتے گئے۔ تے آؤ اپنے آپ نُوں ہر طرح دی جِسمانی تے رُوحانی گندگی توں پاک کریئے تے خُدا دے خَوف نال پاکیزگی نُوں کمال تِیکر پُچایئے۔
Punjabi Standard Bible (Punjabi Standard Bible) 2023
ਸੋ ਹੇ ਪਿਆਰਿਓ, ਜਦੋਂ ਸਾਨੂੰ ਇਹ ਵਾਇਦੇ ਮਿਲੇ ਹਨ ਤਾਂ ਆਓ ਅਸੀਂ ਆਪਣੇ ਆਪ ਨੂੰ ਸਰੀਰ ਅਤੇ ਆਤਮਾ ਦੀ ਸਾਰੀ ਗੰਦਗੀ ਤੋਂ ਸ਼ੁੱਧ ਕਰੀਏ ਅਤੇ ਪਰਮੇਸ਼ਰ ਦੇ ਡਰ ਵਿੱਚ ਪਵਿੱਤਰਤਾ ਨੂੰ ਪੂਰਾ ਕਰੀਏ।