2 Corinthians 7:10 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਦਾਸੀ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਵਿਅਕਤੀ ਨੂੰ ਆਪਣੇ ਹਿਰਦੇ ਅਤੇ ਜੀਵਨ ਨੂੰ ਤਬਦੀਲ ਕਰਾਉਂਦੀ ਹੈ। ਇਹ ਵਿਅਕਤੀ ਨੂੰ ਮੁਕਤੀ ਵੱਲ ਲੈ ਜਾਂਦੀ ਹੈ, ਅਤੇ ਇਸ ਗੱਲ ਦਾ ਸਾਨੂੰ ਕੋਈ ਦੁੱਖ ਨਹੀਂ ਹੋ ਸੱਕਦਾ। ਜਿਹੜੀ ਉਦਾਸੀ ਦੁਨੀਆਂ ਦਿੰਦੀ ਹੈ ਉਹ ਲੋਕਾਂ ਲਈ ਮੌਤ ਲਿਆਉਂਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਤੁਹਾਡਾ ਦੁੱਖ ਸਹਿਣਾ ਪਰਮੇਸ਼ਰ ਦੀ ਇੱਛਾ ਅਨੁਸਾਰ ਹੋਇਆ ਕਿ ਤੁਸੀਂ ਆਪਣੇ ਪਾਪਾਂ ਵੱਲੋਂ ਮੂੰਹ ਮੋੜਿਆ ਅਤੇ ਉਸ ਦਾ ਨਤੀਜਾ ਤੁਹਾਡੀ ਮੁਕਤੀ ਵਿੱਚ ਹੋਇਆ । ਪਰ ਸੰਸਾਰਕ ਦੁੱਖ ਦਾ ਨਤੀਜਾ ਮੌਤ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜਿਹੜਾ ਦੁੱਖ ਪਰਮੇਸ਼ਵਰ ਵੱਲੋਂ ਹੈ ਉਹ ਪਛਤਾਵਾ ਲਿਆਉਂਦਾ ਹੈ ਅਤੇ ਸਾਨੂੰ ਮੁਕਤੀ ਵੱਲ ਲੈ ਕੇ ਜਾਂਦਾ ਹੈ ਅਤੇ ਉਸ ਨਾਲ ਕੋਈ ਅਫ਼ਸੋਸ ਨਹੀਂ ਹੁੰਦਾ, ਪਰ ਸੰਸਾਰਕ ਦੁੱਖ ਮੌਤ ਨੂੰ ਲੈ ਕੇ ਆਉਂਦੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਪਰਮੇਸ਼ੁਰ ਜੋਗ ਉਦਾਸੀ ਮੁਕਤੀ ਲਈ ਅਜਿਹਾ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਨਹੀਂ ਪਛਤਾਉਂਦਾ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ
Punjabi ERV
ਉਦਾਸੀ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਵਿਅਕਤੀ ਨੂੰ ਆਪਣੇ ਹਿਰਦੇ ਅਤੇ ਜੀਵਨ ਨੂੰ ਤਬਦੀਲ ਕਰਾਉਂਦੀ ਹੈ। ਇਹ ਵਿਅਕਤੀ ਨੂੰ ਮੁਕਤੀ ਵੱਲ ਲੈ ਜਾਂਦੀ ਹੈ, ਅਤੇ ਇਸ ਗੱਲ ਦਾ ਸਾਨੂੰ ਕੋਈ ਦੁਖ ਨਹੀਂ ਹੋ ਸਕਦਾ। ਜਿਹਡ਼ੀ ਉਦਾਸੀ ਦੁਨੀਆਂ ਦਿੰਦੀ ਹੈ ਉਹ ਲੋਕਾਂ ਲਈ ਮੌਤ ਲਿਆਉਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਪਰਮੇਸ਼ੁਰ ਯੋਗ ਉਦਾਸੀ ਮੁਕਤੀ ਲਈ ਅਜਿਹੀ ਤੋਬਾ ਪੈਦਾ ਕਰਦੀ ਹੈ ਜਿਸ ਤੋਂ ਕੋਈ ਪਛਤਾਉਂਦਾ ਨਹੀਂ ਪਰ ਸੰਸਾਰ ਦੀ ਉਦਾਸੀ ਮੌਤ ਨੂੰ ਪੈਦਾ ਕਰਦੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو خُدا پرستی دا غم اجیہی تَوبہ پَیدا کر دا اے جِہدا نتیجہ نجات اے۔ تے اوہدے توں پچھتانا نئیں پَیندا۔ پر دُنیا دا غم مَوت پَیدا کر دا اے۔
Punjabi Standard Bible (Punjabi Standard Bible) 2023
ਕਿਉਂਕਿ ਜਿਹੜਾ ਦੁੱਖ ਪਰਮੇਸ਼ਰ ਦੀ ਇੱਛਾ ਅਨੁਸਾਰ ਆਉਂਦਾ ਹੈ ਉਹ ਤੋਬਾ ਦਾ ਕਾਰਨ ਬਣਦਾ ਹੈ ਜਿਸ ਦਾ ਨਤੀਜਾ ਮੁਕਤੀ ਹੁੰਦਾ ਹੈ ਅਤੇ ਉਸ ਤੋਂ ਪਛਤਾਉਣਾ ਨਹੀਂ ਪੈਂਦਾ; ਪਰ ਸੰਸਾਰਕ ਦੁੱਖ ਮੌਤ ਦਾ ਕਾਰਨ ਬਣਦਾ ਹੈ।