2 Corinthians 7:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਨੂੰ ਗਮ ਮਿਲਿਆ ਜਿਹੜਾ ਪਰਮੇਸ਼ੁਰ ਚਾਹੁੰਦਾ ਸੀ। ਹੁਣ ਦੇਖੋ ਇਸ ਗਮ ਨੇ ਤੁਹਾਨੂੰ ਕੀ ਦਿੱਤਾ ਹੈ। ਇਸ ਗਮ ਨੇ ਤੁਹਾਨੂੰ ਬਹੁਤ ਗੰਭੀਰ ਬਣਾਇਆ ਹੈ। ਇਸਨੇ ਤੁਹਾਨੂੰ ਇਸ ਯੋਗ ਬਣਾਇਆ ਕਿ ਤੁਸੀਂ ਆਪਣੇ ਨਿਰਦੋਸ਼ ਹੋਣ ਦਾ ਪ੍ਰਮਾਣ ਦੇ ਸੱਕੋਂ। ਇਸਨੇ ਤੁਹਾਡੇ ਅੰਦਰ ਗੁੱਸਾ ਅਤੇ ਡਰ ਪੈਦਾ ਕੀਤਾ। ਇਸਨੇ ਤੁਹਾਨੂੰ ਮੇਰੇ ਬਾਰੇ ਫ਼ਿਕਰਮੰਦ ਬਣਾਇਆ। ਇਸਨੇ ਤੁਹਾਡੇ ਅੰਦਰ ਨਿਆਂ ਦੇਣ ਦੀ ਇੱਛਾ ਨੂੰ ਪੈਦਾ ਕੀਤਾ ਹੈ। ਤੁਸੀਂ ਇਸ ਗੱਲ ਦਾ ਪ੍ਰਮਾਣ ਦੇ ਦਿੱਤਾ ਹੈ ਕਿ ਤੁਸੀਂ ਉਸ ਸਮੱਸਿਆ ਬਾਰੇ ਕਿਸੇ ਵੀ ਪੱਖੋਂ ਪਾਪੀ ਨਹੀਂ ਸੀ। ਮੈਂ ਇਹ ਪੱਤਰ ਗਲਤ ਕੰਮ ਲਈ ਨਹੀਂ ਲਿਖਿਆ ਅਤੇ ਨਾ ਹੀ ਉਸ ਲਈ ਜਿਸ ਨੂੰ ਸਦਮਾ ਲੱਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਧਿਆਨ ਦੇਵੋ ਕਿ ਪਰਮੇਸ਼ਰ ਨੇ ਤੁਹਾਡੇ ਦੁੱਖ ਤੋਂ ਕੀ ਪੈਦਾ ਕੀਤਾ ਹੈ: ਕਿਸ ਤਰ੍ਹਾਂ ਦੀ ਲਗਨ ਜਾਗੀ ਹੈ, ਆਪਣੇ ਆਪ ਨੂੰ ਨਿਰਦੋਸ਼ ਸਿੱਧ ਕਰਨ ਦੀ ਕਿੰਨੀ ਇੱਛਾ, ਕਿੰਨਾ ਰੋਸ, ਕਿੰਨਾ ਡਰ, ਕਿੰਨੀ ਤਾਂਘ, ਕਿੰਨੀ ਲਗਨ ਅਤੇ ਕਿੰਨਾ ਨਿਆਂ ਪੈਦਾ ਕੀਤਾ ਹੈ । ਇਸ ਤਰ੍ਹਾਂ ਤੁਸੀਂ ਹਰ ਤਰ੍ਹਾਂ ਨਾਲ ਸਿੱਧ ਕਰ ਦਿੱਤਾ ਹੈ ਕਿ ਤੁਸੀਂ ਇਸ ਸਾਰੇ ਮਾਮਲੇ ਵਿੱਚ ਦੋਸ਼ੀ ਨਹੀਂ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵੇਖੋ, ਉਹ ਜੋ ਪਰਮੇਸ਼ਵਰ ਵੱਲੋਂ ਆਏ ਦੁੱਖ ਨੇ: ਤੁਹਾਡੇ ਵਿੱਚ ਉਤਸ਼ਾਹ ਪੈਦਾ ਕੀਤਾ ਹੈ, ਅਤੇ ਆਪਣੇ ਆਪ ਨੂੰ ਸਾਫ਼ ਕਰਨ ਦੀ ਉਤਸੁਕਤਾ, ਕੀ ਗੁੱਸਾ, ਕੀ ਡਰ, ਕੀ ਚਾਹਤ, ਕੀ ਅਣਖ, ਕੀ ਲਗਨ! ਤੁਸੀਂ ਹਰ ਤਰ੍ਹਾਂ ਨਾਲ ਆਪਣੇ ਲਈ ਪਰਮਾਣ ਦਿੱਤਾ ਜੋ ਅਸੀਂ ਇਨ੍ਹਾਂ ਗੱਲਾਂ ਵਿੱਚ ਸਾਫ਼ ਹਾਂ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਤੁਹਾਡੀ ਉਹੋ ਪਰਮੇਸ਼ੁਰ ਜੋਗ ਉਦਾਸੀ ਨੇ ਤੁਹਾਡੇ ਵਿੱਚ ਕਿੰਨਾ ਹੀ ਜੋਸ਼, ਕਿੰਨਾ ਹੀ ਉੱਤਰ ਦੇਣਾ, ਕਿੰਨੀ ਹੀ ਖਿਝ, ਕਿੰਨਾ ਹੀ ਭੈ, ਕਿੰਨਾ ਹੀ ਲੋਚ, ਕਿੰਨੀ ਹੀ ਅਣਖ, ਕਿੰਨਾ ਹੀ ਡੰਨ ਪੈਦਾ ਕੀਤਾ! ਤੁਸਾਂ ਹਰ ਤਰਾਂ ਨਾਲ ਆਪਣੇ ਲਈ ਪਰਮਾਣ ਦਿੱਤਾ ਭਈ ਅਸੀਂ ਇਸ ਗੱਲ ਵਿੱਚ ਸਾਫ਼ ਹਾਂ
Punjabi ERV
ਤੁਹਾਨੂੰ ਗਮ ਮਿਲਿਆ ਜਿਹਡ਼ਾ ਪਰਮੇਸ਼ੁਰ ਚਾਹੁੰਦਾ ਸੀ। ਹੁਣ ਦੇਖੋ ਇਸ ਗਮ ਨੇ ਤੁਹਾਨੂੰ ਕੀ ਦਿੱਤਾ ਹੈ। ਇਸ ਗਮ ਨੇ ਤੁਹਾਨੂੰ ਬਹੁਤ ਗੰਭੀਰ ਬਣਾਇਆ ਹੈ। ਇਸਨੇ ਤੁਹਾਨੂੰ ਇਸ ਯੋਗ ਬਣਾਇਆ ਕਿ ਤੁਸੀਂ ਆਪਣੇ ਨਿਰਦੋਸ਼ ਹੋਣ ਦਾ ਪ੍ਰਮਾਣ ਦੇ ਸਕੋਂ। ਇਸਨੇ ਤੁਹਾਡੇ ਅੰਦਰ ਗੁੱਸਾ ਅਤੇ ਡਰ ਪੈਦਾ ਕੀਤਾ। ਇਸਨੇ ਤੁਹਾਨੂੰ ਮੇਰੇ ਬਾਰੇ ਫ਼ਿਕਰਮੰਦ ਬਣਾਇਆ। ਇਸਨੇ ਤੁਹਾਡੇ ਅੰਦਰ ਨਿਆਂ ਦੇਣ ਦੀ ਇੱਛਾ ਨੂੰ ਪੈਦਾ ਕੀਤਾ ਹੈ। ਤੁਸੀਂ ਇਸ ਗੱਲ ਦਾ ਪ੍ਰਮਾਣ ਦੇ ਦਿੱਤਾ ਹੈ ਕਿ ਤੁਸੀਂ ਉਸ ਸਮਸਿਆ ਬ੍ਬਾਰੇ ਕਿਸੇ ਵੀ ਪਖੋਂ ਗੁਨਾਹਗਾਰ ਨਹੀਂ ਸੀ। ਮੈਂ ਇਹ ਪੱਤਰ ਗਲਤ ਕੰਮ ਲਈ ਨਹੀਂ ਲਿਖਿਆ ਅਤੇ ਨਾ ਹੀ ਉਸ ਲਈ ਜਿਸਨੂੰ ਸਦਮਾ ਲਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਤੁਹਾਡੀ ਉਸ ਪਰਮੇਸ਼ੁਰ ਯੋਗ ਉਦਾਸੀ ਨੇ ਤੁਹਾਡੇ ਵਿੱਚ ਕਿੰਨਾਂ ਹੀ ਜੋਸ਼, ਕਿੰਨਾਂ ਹੀ ਉੱਤਰ ਦੇਣਾ, ਕਿੰਨਾਂ ਹੀ ਕ੍ਰੋਧ, ਕਿੰਨਾਂ ਹੀ ਡਰ, ਕਿੰਨੀ ਹੀ ਚਾਹਤ, ਕਿੰਨੀ ਹੀ ਅਣਖ, ਕਿੰਨੀ ਹੀ ਲਗਨ ਪੈਦਾ ਕੀਤੀ! ਤੁਸੀਂ ਹਰ ਤਰ੍ਹਾਂ ਨਾਲ ਆਪਣੇ ਲਈ ਪਰਮਾਣ ਦਿੱਤਾ ਜੋ ਅਸੀਂ ਇਸ ਗੱਲ ਵਿੱਚ ਸਾਫ਼ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو ویکھو ایس گلّ نے پئی تُسی خُدا پرستی دے نال اُداس ہوئے تُہاڈے وِچ کِنی کُو سرگرمی تے عُذر تے خفگی تے خَوف تے شَوق تے جوش تے بدلے دا خیال پَیدا کر دِتّا۔ تُساں ہر طرح نال ثابت کر وکھایا۔ پئی تُسی ایس گلّ وِچ بَری اوہ۔
Punjabi Standard Bible (Punjabi Standard Bible) 2023
ਇਸ ਲਈ ਵੇਖੋ, ਪਰਮੇਸ਼ਰ ਦੀ ਇੱਛਾ ਅਨੁਸਾਰ ਆਏ ਇਸ ਦੁੱਖ ਨੇ ਤੁਹਾਡੇ ਅੰਦਰ ਕਿੰਨਾ ਉਤਸ਼ਾਹ, ਆਪਣੇ ਆਪ ਨੂੰ ਨਿਰਦੋਸ਼ ਸਿੱਧ ਕਰਨ ਦੀ ਕਿੰਨੀ ਇੱਛਾ, ਕਿੰਨਾ ਰੋਸ, ਕਿੰਨਾ ਡਰ, ਕਿੰਨੀ ਤਾਂਘ, ਕਿੰਨੀ ਲਗਨ ਅਤੇ ਕਿੰਨਾ ਨਿਆਂ ਪੈਦਾ ਕੀਤਾ। ਤੁਸੀਂ ਇਸ ਗੱਲ ਵਿੱਚ ਹਰ ਤਰ੍ਹਾਂ ਨਾਲ ਆਪਣੇ ਆਪ ਨੂੰ ਨਿਰਦੋਸ਼ ਸਾਬਤ ਕੀਤਾ ਹੈ।