2 Corinthians 7:14 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੀਤੁਸ ਨੂੰ ਤੁਹਾਡੇ ਬਾਰੇ ਅਭਿਮਾਨ ਜਤਾਇਆ ਸੀ। ਅਤੇ ਤੁਸੀਂ ਇਹ ਦਰਸ਼ਾ ਦਿੱਤਾ ਕਿ ਮੈਂ ਠੀਕ ਸੀ। ਅਸੀਂ ਸਾਰਿਆਂ ਨੇ ਜੋ ਕੁਝ ਵੀ ਤੁਹਾਨੂੰ ਆਖਿਆ ਉਹ ਸੱਚ ਸੀ। ਅਤੇ ਤੁਸੀਂ ਇਸ ਗੱਲ ਦਾ ਸਬੂਤ ਦੇ ਦਿੱਤਾ ਹੈ। ਕਿ ਜਿਨ੍ਹਾਂ ਗੱਲਾਂ ਬਾਰੇ ਅਸੀਂ ਤੀਤੁਸ ਨੂੰ ਅਭਿਮਾਨ ਜਤਾਇਆ ਸੀ ਉਹ ਠੀਕ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਤੀਤੁਸ ਦੇ ਸਾਹਮਣੇ ਤੁਹਾਡੇ ਲਈ ਮਾਣ ਕੀਤਾ ਸੀ ਅਤੇ ਤੁਸੀਂ ਮੈਨੂੰ ਨਿਰਾਸ਼ ਨਹੀਂ ਕੀਤਾ । ਅਸੀਂ ਤੁਹਾਡੇ ਨਾਲ ਹਮੇਸ਼ਾ ਸੱਚ ਬੋਲਿਆ ਹੈ । ਇਸੇ ਲਈ ਸਾਡਾ ਮਾਣ ਤੀਤੁਸ ਦੇ ਸਾਹਮਣੇ ਸੱਚਾ ਸਿੱਧ ਹੋਇਆ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਜੇ ਮੈਂ ਉਸ ਦੇ ਅੱਗੇ ਤੁਹਾਡੇ ਲਈ ਕੋਈ ਮਾਣ ਕੀਤਾ, ਤਾਂ ਤੁਸੀਂ ਮੈਨੂੰ ਸ਼ਰਮਿੰਦਾ ਨਹੀਂ ਕੀਤਾ। ਪਰ ਜੋ ਕੁਝ ਮੈਂ ਤੁਹਾਨੂੰ ਆਖਿਆ ਸਭ ਕੁਝ ਸੱਚ ਆਖਿਆ ਹੈ, ਇਸੇ ਤਰ੍ਹਾਂ ਤੀਤੁਸ ਦੇ ਸਾਹਮਣੇ ਸਾਡਾ ਮਾਣ ਵੀ ਸਹੀ ਸਾਬਤ ਹੋਇਆ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਜੇ ਮੈਂ ਉਹ ਦੇ ਅੱਗੇ ਤੁਹਾਡੇ ਲਈ ਕਿਸੇ ਗੱਲੇ ਅਭਮਾਨ ਕੀਤਾ ਹੋਵੇ ਤਾਂ ਲੱਜਿਆਵਾਨ ਨਹੀਂ ਹੋਣਾ ਪਿਆ ਪਰ ਜਿਵੇਂ ਅਸਾਂ ਤੁਹਾਡੇ ਨਾਲ ਸਾਰੀਆਂ ਗੱਲਾਂ ਸੱਚ ਆਖੀਆਂ ਤਿਵੇਂ ਸਾਡਾ ਅਭਮਾਨ ਵੀ ਜਿਹਾੜਾ ਮੈਂ ਤੀਤੁਸ ਦੇ ਅੱਗੇ ਕੀਤਾ ਸੱਚਾ ਨਿੱਕਲਿਆ
Punjabi ERV
ਮੈਂ ਤੀਤੁਸ ਨੂੰ ਤੁਹਾਡੇ ਬਾਰੇ ਅਭਿਮਾਨ ਜਤਾਇਆ ਸੀ। ਅਤੇ ਤੁਸੀਂ ਇਹ ਦਰਸ਼ਾ ਦਿੱਤਾ ਕਿ ਮੈਂ ਠੀਕ ਸੀ। ਅਸੀਂ ਸਰਿਆਂ ਨੇ ਜੋ ਕੁਝ ਵੀ ਤੁਹਾਨੂੰ ਆਖਿਆ ਉਹ ਸੱਚ ਸੀ। ਅਤੇ ਤੁਸੀਂ ਇਸ ਗੱਲ ਦਾ ਸਬੂਤ ਦੇ ਦਿੱਤਾ ਹੈ। ਕਿ ਜਿਨ੍ਹਾਂ ਗੱਲਾਂ ਬਾਰੇ ਅਸੀਂ ਤੀਤੁਸ ਨੂੰ ਅਭਿਮਾਨ ਜਤਾਇਆ ਸੀ ਉਹ ਠੀਕ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਜੇ ਮੈਂ ਉਸ ਦੇ ਅੱਗੇ ਤੁਹਾਡੇ ਲਈ ਕਿਸੇ ਗੱਲ ਦਾ ਮਾਣ ਕੀਤਾ ਹੋਵੇ ਤਾਂ ਲੱਜਿਆਵਾਨ ਨਹੀਂ ਹੋਣਾ ਪਿਆ ਪਰ ਜਿਵੇਂ ਅਸੀਂ ਤੁਹਾਡੇ ਨਾਲ ਸਾਰੀਆਂ ਗੱਲਾਂ ਸੱਚ ਆਖੀਆਂ ਉਸੇ ਤਰ੍ਹਾਂ ਸਾਡਾ ਮਾਣ ਵੀ ਜਿਹੜਾ ਮੈਂ ਤੀਤੁਸ ਦੇ ਅੱਗੇ ਕੀਤਾ ਸੱਚਾ ਨਿੱਕਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جے مَیں اوہدے اگّے تُہاڈی بابت کُجھ فخر کِیتا تے شرمندہ نا ہویا سگوں جیویں اساں سارِیاں گلّاں تُہانوں سَچ سَچ آکھیاں ایسے طرح جیہڑا فخر اساں طِطُس دے اگّے کِیتا۔ اوہ وی سَچ نِکلیا۔
Punjabi Standard Bible (Punjabi Standard Bible) 2023
ਕਿਉਂਕਿ ਜੇ ਮੈਂ ਉਸ ਦੇ ਸਾਹਮਣੇ ਤੁਹਾਡੇ ਵਿਖੇ ਕਿਸੇ ਗੱਲ ਦਾ ਅਭਿਮਾਨ ਕੀਤਾ ਤਾਂ ਮੈਨੂੰ ਸ਼ਰਮਿੰਦਾ ਨਹੀਂ ਹੋਣਾ ਪਿਆ, ਸਗੋਂ ਜਿਸ ਤਰ੍ਹਾਂ ਅਸੀਂ ਤੁਹਾਨੂੰ ਸਾਰੀਆਂ ਗੱਲਾਂ ਸੱਚ-ਸੱਚ ਦੱਸੀਆਂ ਉਸੇ ਤਰ੍ਹਾਂ ਤੀਤੁਸ ਦੇ ਸਾਹਮਣੇ ਸਾਡਾ ਅਭਿਮਾਨ ਵੀ ਸੱਚ ਠਹਿਰਿਆ।