2 Corinthians 7:9 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਮੈਂ ਖੁਸ਼ ਹਾਂ। ਇਸ ਲਈ ਨਹੀਂ ਕਿ ਮੈਂ ਤੁਹਾਨੂੰ ਉਦਾਸੀ ਦੇਣ ਦਾ ਕਾਰਣ ਬਣਿਆ ਹਾਂ, ਪਰ ਕਿਉਂ ਜੋ ਇਸ ਰਾਹੀਂ ਤੁਹਾਡੇ ਦਿਲ ਬਦਲ ਗਏ ਹਨ। ਤੁਸੀਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਉਦਾਸੀ ਨੂੰ ਲਿਆ। ਇਸ ਲਈ ਅਸੀਂ ਤੁਹਾਨੂੰ ਕਿਸੇ ਤਰ੍ਹਾਂ ਵੀ ਦੁੱਖ ਨਹੀਂ ਪਹੁੰਚਾਇਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਹੁਣ ਮੈਂ ਖ਼ੁਸ਼ ਹਾਂ, ਇਸ ਲਈ ਨਹੀਂ ਕਿ ਮੈਂ ਤੁਹਾਨੂੰ ਦੁੱਖ ਦਿੱਤਾ ਹੈ ਸਗੋਂ ਇਸ ਲਈ ਕਿ ਤੁਸੀਂ ਤੋਬਾ ਕੀਤੀ ਹੈ । ਤੁਹਾਡੇ ਦੁੱਖ ਪਰਮੇਸ਼ਰ ਦੀ ਇੱਛਾ ਦੇ ਅਨੁਸਾਰ ਸਨ ਇਸ ਲਈ ਸਾਡੇ ਕੋਲੋਂ ਤੁਹਾਨੂੰ ਕੋਈ ਵੀ ਨੁਕਸਾਨ ਨਹੀਂ ਪਹੁੰਚਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹੁਣ ਮੈਂ ਖੁਸ਼ ਹਾਂ, ਇਸ ਲਈ ਨਹੀਂ ਜੋ ਤੁਸੀਂ ਦੁਖੀ ਹੋਏ ਹੋ, ਪਰ ਇਸ ਲਈ ਕਿਉਂਕਿ ਤੁਹਾਡੇ ਦੁੱਖਾ ਨੇ ਤੁਹਾਨੂੰ ਪਛਤਾਵੇ ਵੱਲ ਮੋੜਿਆ ਹੈ। ਕਿਉਂ ਜੋ ਤੁਸੀਂ ਦੁਖੀ ਹੋਵੇ ਜਿਵੇਂ ਪਰਮੇਸ਼ਵਰ ਦੀ ਇੱਛਾ ਦੇ ਅਨੁਸਾਰ ਸੀ ਤਾਂ ਜੋ ਸਾਡੇ ਤੋਂ ਕਿਸੇ ਗੱਲ ਵਿੱਚ ਤੁਹਾਡਾ ਨੁਕਸਾਨ ਨਾ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਮੈਂ ਅਨੰਦ ਕਰਦਾ ਹਾਂ ਇਸ ਲਈ ਨਹੀਂ ਜੋ ਤੁਸੀਂ ਉਦਾਸ ਹੋਏ ਸਗੋਂ ਇਸ ਲਈ ਜੋ ਤੁਹਾਡੀ ਉਦਾਸੀ ਦਾ ਫਲ ਤੋਬਾ ਹੋਇਆ ਕਿਉਂ ਜੋ ਤੁਸੀਂ ਪਰਮੇਸ਼ੁਰ ਜੋਗ ਉਦਾਸ ਹੋਏ ਭਈ ਸਾਥੋਂ ਕਿਸੇ ਗੱਲ ਵਿੱਚ ਤੁਹਾਡੀ ਹਾਨੀ ਨਾ ਹੋ ਜਾਏ
Punjabi ERV
ਹੁਣ ਮੈਂ ਖੁਸ਼ ਹਾਂ। ਇਸ ਲੀ ਨਹੀਂ ਕਿ ਮੈਂ ਤੁਹਾਨੂੰ ਉਦਾਸੀ ਦੇਣ ਦਾ ਕਾਰਣ ਬਣਿਆ ਹਾਂ, ਪਰ ਕਿਉਂ ਜੁ ਇਸ ਰਾਹੀਂ ਤੁਹਾਡੇ ਦਿਲ ਬਦਲ ਗਏ ਹਨ। ਤੁਸੀਂ ਪਰਮੇਸ਼ੁਰ ਦੀ ਰਜ਼ਾ ਅਨੁਸਾਰ ਉਦਾਸੀ ਨੂੰ ਲਿਆ। ਇਸ ਲਈ ਅਸੀਂ ਤੁਹਾਨੂੰ ਕਿਸੇ ਤਰ੍ਹਾਂ ਵੀ ਦੁਖ ਨਹੀਂ ਪਹੁੰਚਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਮੈਂ ਅਨੰਦ ਕਰਦਾ ਹਾਂ ਇਸ ਲਈ ਨਹੀਂ ਜੋ ਤੁਸੀਂ ਉਦਾਸ ਹੋਏ ਸਗੋਂ ਇਸ ਲਈ ਜੋ ਤੁਹਾਡੀ ਉਦਾਸੀ ਦਾ ਫਲ ਤੋਬਾ ਹੋਇਆ ਕਿਉਂ ਜੋ ਤੁਸੀਂ ਪਰਮੇਸ਼ੁਰ ਯੋਗ ਉਦਾਸ ਹੋਏ ਜੋ ਸਾਡੇ ਤੋਂ ਕਿਸੇ ਗੱਲ ਵਿੱਚ ਤੁਹਾਡਾ ਨੁਕਸਾਨ ਨਾ ਹੋ ਜਾਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن مَیں ایس کر کے خُوش نئیں ہویا۔ پئی تُہانوں غم ہویا سگوں ایس لئی پئی تُہاڈے غم دا نتیجہ تَوبہ ہویا۔ کیوں جو تُہاڈا غم خُدا پرستی دا سی تاں جو تُہانوں ساڈے ولّوں کِسے طرح دا نُقصان نا ہوئے۔
Punjabi Standard Bible (Punjabi Standard Bible) 2023
ਹੁਣ ਮੈਂ ਅਨੰਦ ਹਾਂ, ਪਰ ਇਸ ਲਈ ਨਹੀਂ ਕਿ ਤੁਹਾਨੂੰ ਦੁੱਖ ਪਹੁੰਚਿਆ ਸਗੋਂ ਇਸ ਲਈ ਕਿ ਉਸ ਦੁੱਖ ਦੇ ਕਾਰਨ ਤੁਸੀਂ ਤੋਬਾ ਕਰ ਲਈ; ਕਿਉਂ ਜੋ ਤੁਹਾਡਾ ਦੁਖੀ ਹੋਣਾ ਪਰਮੇਸ਼ਰ ਦੀ ਇੱਛਾ ਅਨੁਸਾਰ ਸੀ ਤਾਂਕਿ ਸਾਡੇ ਕਾਰਨ ਕਿਸੇ ਗੱਲ ਵਿੱਚ ਤੁਹਾਡੀ ਹਾਨੀ ਨਾ ਹੋਵੇ।