2 Corinthians 8:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਸੋਚਦਾ ਹਾਂ ਕਿ ਤੁਹਾਨੂੰ ਇਹ ਕਰਨਾ ਚਾਹੀਦਾ ਹੈ। ਅਤੇ ਕਿਉਂ ਜੋ ਮੈਨੂੰ ਵਿਸ਼ਵਾਸ ਹੈ ਕਿ ਇਹ ਤੁਹਾਡੇ ਲਈ ਚੰਗਾ ਹੈ, ਮੈਂ ਇਹ ਦੱਸਦਾ ਹਾਂ; ਪਿੱਛਲੇ ਸਾਲ, ਤੁਸੀਂ ਪਹਿਲੇ ਲੋਕੀ ਸੀ ਜੋ ਦੇਣ ਲਈ ਅਗਾਂਹ ਆਏ। ਅਤੇ ਤੁਸੀਂ ਦੇਣ ਵਾਲੇ ਪਹਿਲੇ ਲੋਕੀ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰਾ ਇਹ ਵਿਚਾਰ ਹੈ ਜੋ ਤੁਹਾਡੇ ਭਲੇ ਦੇ ਬਾਰੇ ਹੈ: ਪਿਛਲੇ ਸਾਲ ਤੁਸੀਂ ਇਹ ਕੰਮ ਕਰਨ ਵਿੱਚ ਨਾ ਕੇਵਲ ਪਹਿਲ ਕੀਤੀ ਸਗੋਂ ਇਸ ਨੂੰ ਕਰਨ ਦੀ ਇੱਛਾ ਵੀ ਪ੍ਰਗਟ ਕੀਤੀ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਮੈਂ ਇਸ ਗੱਲ ਵਿੱਚ ਸਲਾਹ ਦਿੰਦਾ ਹਾਂ ਕਿ ਇਹੋ ਤੁਹਾਡੇ ਚੰਗਾ ਹੈ, ਪਿਛਲੇ ਸਾਲ ਤੁਸੀਂ ਦੇਣ ਲਈ ਹੀ ਨਹੀਂ ਪਰ ਅਜਿਹਾ ਕਰਨ ਦੀ ਇੱਛਾ ਰੱਖਣ ਵਿੱਚ ਵੀ ਪਹਿਲੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਮੈਂ ਇਸ ਗੱਲ ਵਿੱਚ ਸਲਾਹ ਦਿੰਦਾ ਹਾਂ ਕਿ ਇਹੋ ਤੁਹਾਡੇ ਲਈ ਭਲਾ ਹੈ, ਤੁਸੀਂ ਜੋ ਪਰੂੰ ਤੋਂ ਨਿਰਾ ਇਹ ਕੰਮ ਕਰਨ ਵਿੱਚ ਨਹੀਂ ਸਗੋਂ ਇਹ ਦੀ ਮਨਸ਼ਾ ਕਰਨ ਵਿੱਚ ਭੀ ਮੀਰੀ ਸਾਓ
Punjabi ERV
ਮੈਂ ਸੋਚਦਾ ਹਾਂ ਕਿ ਤੁਹਾਨੂੰ ਇਹ ਕਰਨਾ ਚਾਹੀਦਾ ਹੈ। ਅਤੇ ਕਿਉਂ ਜੁ ਮੈਨੂੰ ਵਿਸ਼ਵਾਸ ਹੈ ਕਿ ਇਹ ਤੁਹਾਡੇ ਲਈ ਚੰਗਾ ਹੈ, ਮੈਂ ਇਹ ਦੱਸਦਾ ਹਾਂ; ਪਿਛਲੇ ਸਾਲ, ਤੁਸੀਂ ਪਹਿਲੇ ਲੋਕੀ ਸੀ ਜੋ ਦੇਣ ਲਈ ਅਗਾਂਹ ਆਏ। ਅਤੇ ਤੁਸੀਂ ਦੇਣ ਵਾਲੇ ਪਹਿਲੇ ਲੋਕੀ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਮੈਂ ਇਸ ਗੱਲ ਵਿੱਚ ਸਲਾਹ ਦਿੰਦਾ ਹਾਂ ਕਿ ਇਹੋ ਤੁਹਾਡੇ ਲਈ ਚੰਗਾ ਹੈ ਜੋ ਤੁਸੀਂ ਅੱਗੇ ਤੋਂ ਨਿਰਾ ਇਹ ਕੰਮ ਕਰਨ ਵਿੱਚ ਨਹੀਂ ਸਗੋਂ ਇਹ ਦੀ ਇੱਛਾ ਕਰਨ ਵਿੱਚ ਵੀ ਅੱਗੇ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مَیں ایس گلّ وِچ اپنی صلاح دینا آں کیوں جو ایہہ تُہاڈے لئی فائدے والی اے۔ ایس لئی پئی تُسی پِچّھلے ورھے توں نا نِرے ایس کمّ وِچ سگوں ایہدے اِرادے کرن وِچ وی پہلے سو۔
Punjabi Standard Bible (Punjabi Standard Bible) 2023
ਇਸ ਬਾਰੇ ਮੈਂ ਇੱਕ ਸਲਾਹ ਦਿੰਦਾ ਹਾਂ: ਇਹ ਤੁਹਾਡੇ ਲਈ ਲਾਭਦਾਇਕ ਹੈ ਜਿਨ੍ਹਾਂ ਪਿਛਲੇ ਸਾਲ ਤੋਂ ਨਾ ਕੇਵਲ ਇਸ ਸੇਵਾ ਨੂੰ ਸ਼ੁਰੂ ਕੀਤਾ, ਸਗੋਂ ਇਸ ਦੀ ਇੱਛਾ ਕਰਨ ਵਿੱਚ ਵੀ ਅੱਗੇ ਸੀ।