2 Corinthians 8:17 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤੀਤੁਸ ਨੇ ਉਨ੍ਹਾਂ ਚੀਜ਼ਾਂ ਨੂੰ ਹੀ ਪ੍ਰਵਾਨ ਕੀਤਾ ਜਿਨ੍ਹਾਂ ਬਾਰੇ ਅਸੀਂ ਉਸ ਨੂੰ ਕਰਨ ਲਈ ਆਖਿਆ ਸੀ। ਉਹ ਤੁਹਾਡੇ ਕੋਲ ਜਾਣ ਲਈ ਬਹੁਤ ਚਾਹਵਾਨ ਸੀ। ਇਹ ਉਸਦੀ ਆਪਣੀ ਪਸੰਦ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਨਹੀਂ ਕਿ ਉਹ ਸਾਡੀ ਬੇਨਤੀ ਕਾਰਨ ਪਰ ਉਹ ਆਪਣੀ ਇੱਛਾ ਨਾਲ ਤੁਹਾਡੇ ਕੋਲ ਆਉਣ ਦੇ ਲਈ ਚਾਹਵਾਨ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਉਸਨੇ ਸਿਰਫ ਸਾਡੀ ਬੇਨਤੀ ਹੀ ਨਹੀਂ ਸਵੀਕਾਰ ਕੀਤੀ, ਸਗੋਂ ਉਹ ਵੱਡੇ ਉਤਸ਼ਾਹ ਨਾਲ ਆਪਣੇ ਆਪ ਹੀ ਤੁਹਾਡੇ ਕੋਲ ਆਉਣ ਨੂੰ ਬਹੁਤ ਕਾਹਲਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂਕਿ ਉਸ ਨੇ ਨਾ ਕੇਵਲ ਸਾਡੀ ਉਹ ਬੇਨਤੀ ਮੰਨ ਲਈ ਸਗੋਂ ਵੱਡੇ ਜੋਸ਼ ਨਾਲ ਉਹ ਆਪ ਤੋਂ ਆਪ ਤੁਹਾਡੀ ਵੱਲ ਤੁਰ ਪਿਆ
Punjabi ERV
ਤੀਤੁਸ ਨੇ ਉਨ੍ਹਾਂ ਚੀਜ਼ਾਂ ਨੂੰ ਹੀ ਪ੍ਰਵਾਨ ਕੀਤਾ ਜਿਨ੍ਹਾਂ ਬਾਰੇ ਅਸੀਂ ਉਸਨੂੰ ਕਰਨ ਲਈ ਆਖਿਆ ਸੀ। ਉਹ ਤੁਹਾਡੇ ਕੋਲ ਜਾਣ ਲਈ ਬਹੁਤ ਚਾਹਵਾਨ ਸੀ। ਇਹ ਉਸਦੀ ਆਪਣੀ ਪਸੰਦ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਉਸ ਨੇ ਨਾ ਕੇਵਲ ਸਾਡੀ ਉਸ ਬੇਨਤੀ ਨੂੰ ਮੰਨਿਆ ਸਗੋਂ ਵੱਡੇ ਜੋਸ਼ ਨਾਲ ਆਪਣੇ ਆਪ ਤੁਹਾਡੇ ਵੱਲ ਤੁਰ ਪਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو اوس ساڈی نصِیحت نُوں مَن لیا۔ سگوں بُہت سرگرم ہو کے اپنی خُوشی نال تُہاڈے ولّ ٹُر پیا۔
Punjabi Standard Bible (Punjabi Standard Bible) 2023
ਕਿਉਂਕਿ ਉਸ ਨੇ ਸਾਡੀ ਬੇਨਤੀ ਮੰਨ ਲਈ ਅਤੇ ਹੋਰ ਜ਼ਿਆਦਾ ਉਤਸ਼ਾਹਿਤ ਹੋ ਕੇ ਸਵੈ-ਇੱਛਾ ਨਾਲ ਤੁਹਾਡੇ ਕੋਲ ਆ ਰਿਹਾ ਹੈ।