2 Corinthians 8:19 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਕਲੀਸਿਯਾ ਨੇ ਵੀ ਇਸ ਭਰਾ ਨੂੰ ਸਾਡਾ ਸਾਥ ਦੇਣ ਲਈ ਚੁਣਿਆ ਜਦੋਂ ਅਸੀਂ ਇਹ ਦਾਤ ਚੁੱਕਣੀ ਹੈ। ਅਸੀਂ ਇਹ ਸੇਵਾ ਪ੍ਰਭੂ ਦੀ ਮਹਿਮਾ ਲਈ ਕਰ ਰਹੇ ਹਾਂ ਅਤੇ ਇਹ ਦਰਸ਼ਾਉਣ ਲਈ ਵੀ ਕਿ ਅਸੀਂ ਸੱਚ ਮੁੱਚ ਸਹਾਇਤਾ ਕਰਨਾ ਚਾਹੁੰਦੇ ਹਾਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੇਵਲ ਇਹ ਹੀ ਨਹੀਂ ਸਗੋਂ ਕਲੀਸਿਯਾਵਾਂ ਨੇ ਉਸ ਨੂੰ ਇਸ ਦਾਨ ਸੇਵਾ ਦੇ ਲਈ ਸਾਡਾ ਸਾਥੀ ਚੁਣ ਕੇ ਭੇਜਿਆ ਹੈ । ਇਹ ਸੇਵਾ ਅਸੀਂ ਪ੍ਰਭੂ ਦੀ ਮਹਿਮਾ ਦੇ ਲਈ ਅਤੇ ਆਪਣਾ ਉਤਸ਼ਾਹ ਦਿਖਾਉਣ ਲਈ ਕਰ ਰਹੇ ਹਾਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਕੇਵਲ ਇਹੋ ਨਹੀਂ, ਉਸਨੂੰ ਕਲੀਸਿਆ ਦੁਆਰਾ ਚੁਣਿਆ ਗਿਆ ਸੀ ਤਾਕਿ ਉਹ ਸਾਡੇ ਨਾਲ ਇਸ ਨੇਕ ਕਾਰਜ ਲਈ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਡੇ ਨਾਲ ਯਾਤਰਾ ਕਰ ਸਕੇ ਤਾਂ ਜੋ ਪ੍ਰਭੂ ਦੀ ਵਡਿਆਈ, ਨਾਲੇ ਸਾਡੇ ਮਨ ਦੀ ਤਿਆਰੀ ਪ੍ਰਗਟ ਹੋਵੇ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਨਿਰਾ ਇਹੋ ਨਹੀਂ ਸਗੋਂ ਉਹ ਕਲੀਸਿਯਾਂ ਦੀ ਵੱਲੋਂ ਥਾਪਿਆ ਹੋਇਆ ਵੀ ਹੈ ਤਾਂ ਜੋ ਇਸ ਪੁੰਨ ਦੇ ਕੰਮ ਲਈ ਜਿਹ ਦੀ ਅਸੀਂ ਸੇਵਾ ਕਰਦੇ ਹਾਂ ਸਾਡੇ ਨਾਲ ਪੈਂਡਾ ਕਰੇ ਭਈ ਪ੍ਰਭੁ ਦੀ ਵਡਿਆਈ, ਨਾਲੇ ਸਾਡੇ ਮਨ ਦੀ ਤਿਆਰੀ ਪਰਗਟ ਹੋਵੇ
Punjabi ERV
ਅਤੇ ਕਲੀਸਿਯਾ ਨੇ ਵੀ ਇਸ ਭਰਾ ਨੂੰ ਸਾਡਾ ਸਾਥ ਦੇਣ ਲਈ ਚੁਣਿਆ ਜਦੋਂ ਅਸੀਂ ਇਹ ਦਾਤ ਚੁੱਕਣੀ ਹੈ। ਅਸੀਂ ਇਹ ਸੇਵਾ ਪ੍ਰਭੂ ਦੀ ਮਹਿਮਾ ਲਈ ਕਰ ਰਹੇ ਹਾਂ ਅਤੇ ਇਹ ਦਰਸ਼ਾਉਣ ਲਈ ਵੀ ਕਿ ਅਸੀਂ ਸੱਚ ਮੁੱਚ ਸਹਾਇਤਾ ਕਰਨਾ ਚਾਹੁੰਦੇ ਹਾਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਕੇਵਲ ਇਹੋ ਨਹੀਂ ਸਗੋਂ ਉਹ ਕਲੀਸਿਯਾਵਾਂ ਦੀ ਵੱਲੋਂ ਥਾਪਿਆ ਹੋਇਆ ਵੀ ਹੈ ਤਾਂ ਜੋ ਇਸ ਪੁੰਨ ਦੇ ਕੰਮ ਲਈ ਜਿਸ ਦੀ ਅਸੀਂ ਸੇਵਾ ਕਰਦੇ ਹਾਂ ਸਾਡੇ ਨਾਲ ਯਾਤਰਾ ਕਰੇ ਤਾਂ ਜੋ ਪ੍ਰਭੂ ਦੀ ਵਡਿਆਈ, ਨਾਲੇ ਸਾਡੇ ਮਨ ਦੀ ਤਿਆਰੀ ਪ੍ਰਗਟ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے نِرا اوہو ای نئیں سگوں اوہ کلِیسیاواں ولّوں ایس خَیرات دے سببّوں ساڈے نال سفر کرن والا مُقرّر ہویا تے اسی ایہہ خِدمت ایس لئی کرنے آں پئی خُداوند دا جلال تے ساڈا شَوق ظاہر ہوئے۔
Punjabi Standard Bible (Punjabi Standard Bible) 2023
ਕੇਵਲ ਐਨਾ ਹੀ ਨਹੀਂ, ਬਲਕਿ ਕਲੀਸਿਆਵਾਂ ਵੱਲੋਂ ਉਸ ਨੂੰ ਨਿਯੁਕਤ ਕੀਤਾ ਗਿਆ ਹੈ ਕਿ ਉਹ ਇਸ ਦਾਨ ਦੀ ਸੇਵਾ ਵਿੱਚ ਸਾਡੇ ਨਾਲ ਜਾਵੇ ਜੋ ਅਸੀਂ ਪ੍ਰਭੂ ਦੀ ਮਹਿਮਾ ਲਈ ਅਤੇ ਆਪਣੇ ਉਤਸ਼ਾਹ ਨੂੰ ਪਰਗਟ ਕਰਨ ਲਈ ਕਰ ਰਹੇ ਹਾਂ।