2 Corinthians 8:5 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਉਨ੍ਹਾਂ ਨੇ ਇਸ ਤਰ੍ਹਾਂ ਦਿੱਤਾ ਜਿਸਦੀ ਸਾਨੂੰ ਆਸ ਤੱਕ ਨਹੀਂ ਸੀ। ਉਨ੍ਹਾਂ ਨੇ ਆਪਣਾ ਧਨ ਦੇਣ ਤੋਂ ਵੀ ਪਹਿਲਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਸਾਡੇ ਨਮਿੱਤ ਸਮਰਪਿੱਤ ਕਰ ਦਿੱਤਾ। ਇਹੀ ਗੱਲ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸਾਡੀ ਉਮੀਦ ਤੋਂ ਕਿਤੇ ਜ਼ਿਆਦਾ ਸੀ । ਉਹਨਾਂ ਨੇ ਪਹਿਲਾਂ ਆਪਣੇ ਆਪ ਨੂੰ ਪ੍ਰਭੂ ਦੇ ਹੱਥ ਅਤੇ ਫਿਰ ਆਪਣੇ ਆਪ ਨੂੰ ਪਰਮੇਸ਼ਰ ਦੀ ਇੱਛਾ ਦੇ ਨਾਲ ਸਾਡੇ ਹੱਥ ਸੌਂਪਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਜਿਵੇਂ ਸਾਨੂੰ ਆਸ ਸੀ ਉਸ ਤਰ੍ਹਾਂ ਨਹੀਂ ਸਗੋਂ ਇਸ ਤੋਂ ਵੀ ਵੱਧ ਕੇ ਪਹਿਲਾਂ ਪਰਮੇਸ਼ਵਰ ਦੀ ਇੱਛਾ ਦੇ ਅਨੁਸਾਰ ਆਪਣੇ ਆਪ ਨੂੰ ਪ੍ਰਭੂ ਨੂੰ ਸੌਂਪ ਦਿੱਤਾ, ਅਤੇ ਫਿਰ ਪ੍ਰਭੂ ਦੀ ਮਰਜ਼ੀ ਨਾਲ ਸਾਨੂੰ ਵੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਜਿੱਕੁਰ ਸਾਨੂੰ ਆਸਾ ਸੀ ਤਿੱਕੁਰ ਹੀ ਨਹੀਂ ਸਗੋਂ ਪਹਿਲਾਂ ਪਰਮੇਸ਼ੁਰ ਦੀ ਇੱਛਿਆ ਨਾਲ ਉਨ੍ਹਾਂ ਆਪਣੇ ਆਪ ਨੂੰ ਪ੍ਰਭੁ ਦੇ ਅਤੇ ਨਾਲ ਸਾਡੇ ਵੀ ਅਰਪਨ ਕੀਤਾ
Punjabi ERV
ਅਤੇ ਉਨ੍ਹਾਂ ਨੇ ਇਸ ਤਰ੍ਹਾਂ ਦਿੱਤਾ ਜਿਸਦੀ ਸਾਨੂੰ ਆਸ ਤੱਕ ਨਹੀਂ ਸੀ। ਉਨ੍ਹਾਂ ਨੇ ਆਪਣਾ ਧਨ ਦੇਣ ਤੋਂ ਵੀ ਪਹਿਲਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਸਾਡੇ ਨਮਿਤ੍ਤ ਸਮਰਪਿਤ ਕਰ ਦਿੱਤਾ। ਇਹੀ ਗੱਲ ਹੈ ਜੋ ਪਰਮੇਸ਼ੁਰ ਚਾਹੁੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਜਿਸ ਤਰ੍ਹਾਂ ਸਾਨੂੰ ਆਸ ਸੀ ਉਸ ਤਰ੍ਹਾਂ ਹੀ ਨਹੀਂ ਸਗੋਂ ਪਹਿਲਾਂ ਪਰਮੇਸ਼ੁਰ ਦੀ ਇੱਛਾ ਨਾਲ ਉਨ੍ਹਾਂ ਆਪਣੇ ਆਪ ਨੂੰ ਪ੍ਰਭੂ ਦੇ ਅਤੇ ਨਾਲ ਸਾਡੇ ਲਈ ਵੀ ਅਰਪਣ ਕੀਤਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ساڈی آس دے سببّوں ای نئیں دِتّا۔ سگوں اپنے آپ نُوں پہلاں خُداوند دے تے فیر خُدا دی مرضی نال ساڈے سپُرد کِیتا۔
Punjabi Standard Bible (Punjabi Standard Bible) 2023
ਅਤੇ ਉਨ੍ਹਾਂ ਸਾਡੀ ਆਸ ਤੋਂ ਵੀ ਵਧਕੇ ਪਰਮੇਸ਼ਰ ਦੀ ਇੱਛਾ ਨਾਲ ਪਹਿਲਾਂ ਆਪਣੇ ਆਪ ਨੂੰ ਪ੍ਰਭੂ ਦੇ ਪ੍ਰਤੀ ਅਤੇ ਫਿਰ ਸਾਡੇ ਪ੍ਰਤੀ ਸਮਰਪਿਤ ਕੀਤਾ।