2 Corinthians 8:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤੁਸੀਂ ਹਰ ਚੀਜ਼ ਵਿੱਚ ਅਮੀਰ ਹੋ, ਵਿਸ਼ਵਾਸ ਵਿੱਚ, ਬੋਲਚਾਲ ਵਿੱਚ, ਗਿਆਨ ਵਿੱਚ, ਸਹਾਇਤਾ ਕਰਨ ਦੀ ਉਤਸੁਕਤਾ ਵਿੱਚ, ਅਤੇ ਉਸ ਪਿਆਰ ਵਿੱਚ ਜਿਹੜਾ ਤੁਸੀਂ ਸਾਡੇ ਕੋਲੋਂ ਸਿੱਖਿਆ। ਅਤੇ ਇਸ ਲਈ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਦਾਨ ਦੀ ਇਸ ਦਾਤ ਵਿੱਚ ਵੀ ਅਮੀਰ ਹੋਵੋਂ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਤੁਸੀਂ ਹਰ ਤਰ੍ਹਾਂ ਬਹੁਤ ਅਮੀਰ ਹੋ: ਵਿਸ਼ਵਾਸ ਵਿੱਚ, ਬੋਲਣ ਵਿੱਚ, ਗਿਆਨ ਵਿੱਚ, ਉਤਸ਼ਾਹ ਵਿੱਚ, ਇੱਥੋਂ ਤੱਕ ਕਿ ਸਾਨੂੰ ਪਿਆਰ ਕਰਨ ਵਿੱਚ ਵੀ । ਇਸ ਲਈ ਹੁਣ ਇਸ ਦਾਨ ਦੀ ਸੇਵਾ ਵਿੱਚ ਵੀ ਆਪਣੇ ਆਪ ਨੂੰ ਇਸੇ ਤਰ੍ਹਾਂ ਅਮੀਰ ਸਿੱਧ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਿਵੇਂ ਤੁਸੀਂ ਵਿਸ਼ਵਾਸ, ਬਚਨ, ਗਿਆਨ, ਉਤਸ਼ਾਹ ਅਤੇ ਉਸ ਪਿਆਰ ਵਿੱਚ ਜੋ ਤੁਹਾਨੂੰ ਸਾਡੇ ਨਾਲ ਹੈ ਵੱਧ ਗਏ ਹੋ ਉਸੇ ਤਰ੍ਹਾ ਤੁਸੀਂ ਇਸ ਦਾਨ ਦੀ ਕਿਰਪਾ ਦੇ ਕੰਮ ਵਿੱਚ ਵੀ ਵੱਧਦੇ ਜਾਓ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਜਿਵੇਂ ਤੁਸੀਂ ਹਰੇਕ ਗੱਲ ਵਿੱਚ ਅਰਥਾਤ ਨਿਹਚਾ ਅਤੇ ਬਚਨ ਅਤੇ ਗਿਆਨ ਅਤੇ ਸਾਰੇ ਜੋਸ਼ ਅਤੇ ਉਸ ਪ੍ਰੇਮ ਵਿੱਚ ਜੋ ਤੁਹਾਨੂੰ ਸਾਡੇ ਨਾਲ ਹੈ ਵੱਧ ਗਏ ਹੋ ਤਿਵੇਂ ਤੁਸੀਂ ਪੁੰਨ ਦੇ ਕੰਮ ਵਿੱਚ ਭੀ ਵੱਧ ਜਾਓ
Punjabi ERV
ਤੁਸੀਂ ਹਰ ਚੀਜ਼ ਵਿੱਚ ਅਮੀਰ ਹੋ, ਵਿਸ਼ਵਾਸ ਵਿੱਚ, ਬੋਲਚਾਲ ਵਿੱਚ, ਗਿਆਨ ਵਿੱਚ, ਸਹਾਇਤਾ ਕਰਨ ਦੀ ਉਤਸੁਕਤਾ ਵਿੱਚ, ਅਤੇ ਉਸ ਪਿਆਰ ਵਿੱਚ ਜਿਹਡ਼ਾ ਤੁਸੀਂ ਸਾਡੇ ਕੋਲੋਂ ਸਿਖਿਆ। ਅਤੇ ਇਸ ਲਈ ਅਸੀਂ ਚਾਹੁੰਦੇ ਹਾਂ ਕਿ ਤੁਸੀਂ ਦਾਨ ਦੀ ਇਸ ਦਾਤ ਵਿੱਚ ਵੀ ਅਮੀਰ ਹੋਵੋਂ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਜਿਵੇਂ ਤੁਸੀਂ ਹਰੇਕ ਗੱਲ ਵਿੱਚ ਅਰਥਾਤ ਵਿਸ਼ਵਾਸ, ਬਚਨ, ਗਿਆਨ ਅਤੇ ਸਾਰੇ ਜੋਸ਼ ਅਤੇ ਉਸ ਪਿਆਰ ਵਿੱਚ ਜੋ ਤੁਹਾਨੂੰ ਸਾਡੇ ਨਾਲ ਹੈ ਵੱਧ ਗਏ ਹੋ ਉਸੇ ਤਰ੍ਹਾਂ ਤੁਸੀਂ ਪੁੰਨ ਦੇ ਕੰਮ ਵਿੱਚ ਵੀ ਵੱਧਦੇ ਜਾਓ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
سو جیویں تُسی ہر گلّ وِچ اِیمان تے کلام تے عِلم تے پُوری سرگرمی تے اوس مُحبّت وِچ جیہڑی ساڈے نال رکھدے ہو اگّے وَدّھ گئے ہو ایسے طرح ای ایس خَیرات دے کمّ وِچ وی اگّے وَدّھ جاؤ۔
Punjabi Standard Bible (Punjabi Standard Bible) 2023
ਹੁਣ ਜਿਸ ਤਰ੍ਹਾਂ ਤੁਸੀਂ ਹਰੇਕ ਗੱਲ ਵਿੱਚ ਅਰਥਾਤ ਵਿਸ਼ਵਾਸ, ਵਚਨ, ਗਿਆਨ ਅਤੇ ਹਰ ਤਰ੍ਹਾਂ ਦੇ ਉੱਦਮ ਵਿੱਚ ਅਤੇ ਤੁਹਾਡੇ ਪ੍ਰਤੀ ਸਾਡਾ ਜੋ ਪ੍ਰੇਮ ਹੈ ਉਸ ਵਿੱਚ ਵਧਦੇ ਜਾਂਦੇ ਹੋ, ਉਸੇ ਤਰ੍ਹਾਂ ਇਸ ਦਾਨ ਦੀ ਸੇਵਾ ਵਿੱਚ ਵੀ ਵਧਦੇ ਜਾਓ।