2 Corinthians 9:11 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰਮੇਸ਼ੁਰ ਤੁਹਾਨੂੰ ਹਰ ਤਰ੍ਹਾਂ ਨਾਲ ਅਮੀਰ ਬਣਾਵੇਗਾ ਤਾਂ ਜੋ ਤੁਸੀਂ ਹਮੇਸ਼ਾ ਉਦਾਰਤਾ ਨਾਲ ਦਾਨ ਕਰ ਸੱਕੋਂ। ਅਤੇ ਸਾਡੇ ਰਾਹੀਂ ਤੁਹਾਡਾ ਦਿੱਤਾ ਹੋਇਆ ਦਾਨ ਲੋਕਾਂ ਨੂੰ ਪਰਮੇਸ਼ੁਰ ਦਾ ਧੰਨਵਾਦੀ ਬਣਾਵੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਤੁਹਾਨੂੰ ਲੋੜ ਤੋਂ ਜ਼ਿਆਦਾ ਅਸੀਸ ਦੇਣਗੇ ਤਾਂ ਜੋ ਤੁਸੀਂ ਹਰ ਸਮੇਂ ਖੁੱਲ੍ਹ-ਦਿਲੀ ਵਾਲਾ ਵਰਤਾਅ ਕਰ ਸਕੋ ਅਤੇ ਇਸ ਤਰ੍ਹਾਂ ਸਾਡੇ ਦੁਆਰਾ ਪਰਮੇਸ਼ਰ ਦਾ ਧੰਨਵਾਦ ਹੋਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਾਂ ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪ੍ਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀ ਪਰਮੇਸ਼ਵਰ ਦੇ ਧੰਨਵਾਦ ਲਈ ਗੁਣਕਾਰੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਸਖਾਵਤ ਲਈ ਧਨੀ ਹੋ ਜਾਓ ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ
Punjabi ERV
ਪਰਮੇਸ਼ੁਰ ਤੁਹਾਨੂੰ ਹਰ ਤਰ੍ਹਾਂ ਨਾਲ ਅਮੀਰ ਬਣਾਵੇਗਾ ਤਾਂ ਜੋ ਤੁਸੀਂ ਹਮੇਸ਼ਾ ਉਦਾਰਤਾ ਨਾਲ ਦਾਨ ਕਰ ਸਕੋਂ। ਅਤੇ ਸਾਡੇ ਰਾਹੀਂ ਤੁਹਾਡਾ ਦਿੱਤਾ ਹੋਇਆ ਦਾਨ ਲੋਕਾਂ ਨੂੰ ਪਰਮੇਸ਼ੁਰ ਦਾ ਧੰਨਵਾਦੀ ਬਣਾਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਤੁਸੀਂ ਸਭਨਾਂ ਗੱਲਾਂ ਵਿੱਚ ਹਰ ਪਰਕਾਰ ਦੀ ਉਦਾਰਤਾ ਲਈ ਧਨੀ ਹੋ ਜਾਓ, ਜਿਹੜੀ ਸਾਡੇ ਰਾਹੀਂ ਪਰਮੇਸ਼ੁਰ ਦੇ ਧੰਨਵਾਦ ਲਈ ਗੁਣਕਾਰੀ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تُسی ہر شے نُوں وادھے نال لے کے سبھ طرح دی سخاوت کرو گے۔ جیہڑی ساڈی راہِیں خُدا دی شُکر گُزاری دا سبّب ہوندی اے۔
Punjabi Standard Bible (Punjabi Standard Bible) 2023
ਤੁਸੀਂ ਹਰ ਗੱਲ ਵਿੱਚ ਪੂਰੀ ਖੁੱਲ੍ਹਦਿਲੀ ਦੇ ਲਈ ਧਨੀ ਕੀਤੇ ਜਾਂਦੇ ਹੋ ਜੋ ਸਾਡੇ ਰਾਹੀਂ ਪਰਮੇਸ਼ਰ ਦੇ ਪ੍ਰਤੀ ਧੰਨਵਾਦ ਪੈਦਾ ਕਰਦੀ ਹੈ।