2 Corinthians 9:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਚੰਦਾ ਤੁਸੀਂ ਇਸ ਸੇਵਾ ਲਈ ਦਿੰਦੇ ਹੋ ਉਹ ਪਰਮੇਸ਼ੁਰ ਦੇ ਲੋਕਾਂ ਦੀਆਂ ਲੋੜਾਂ ਵਿੱਚ ਮਦਦ ਕਰਦਾ ਹੈ। ਪਰ ਤੁਹਾਡੀ ਸੇਵਾ ਕੇਵਲ ਇੰਨੀ ਹੀ ਨਹੀਂ ਹੈ। ਇਹ ਪਰਮੇਸ਼ੁਰ ਲਈ ਹੋਰ ਵੱਧੇਰੇ ਧੰਨਵਾਦ ਲਿਆਉਂਦੀ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਤੁਹਾਡੀ ਇਸ ਸੇਵਾ ਦੇ ਰਾਹੀਂ ਕੇਵਲ ਪਰਮੇਸ਼ਰ ਦੇ ਲੋਕਾਂ ਦੀਆਂ ਲੋੜਾਂ ਹੀ ਨਹੀਂ ਪੂਰੀਆਂ ਹੁੰਦੀਆਂ ਸਗੋਂ ਪਰਮੇਸ਼ਰ ਦਾ ਧੰਨਵਾਦ ਬਹੁਤਾਤ ਨਾਲ ਹੁੰਦਾ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਇਹ ਸੇਵਕਾਈ ਨਾ ਸਿਰਫ ਪਰਮੇਸ਼ਵਰ ਦੇ ਲੋਕਾਂ ਦੀਆ ਜ਼ਰੂਰਤਾਂ ਨੂੰ ਪੂਰਾ ਕਰਨਾ, ਸਗੋਂ ਪਰਮੇਸ਼ਵਰ ਦਾ ਧੰਨਵਾਦ ਕਰਨ ਲਈ ਬਹੁਤ ਸਾਰੇ ਪ੍ਰਗਟਾਵਿਆਂ ਵਿੱਚ ਭਰਭੂਰ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਇਸ ਸੇਵਕਾਈ ਦਾ ਪੁੰਨ ਨਾ ਕੇਵਲ ਸੰਤਾਂ ਦੀਆਂ ਥੁੜਾਂ ਨੂੰ ਪੂਰਿਆਂ ਕਰਦਾ ਸਗੋਂ ਪਰਮੇਸ਼ੁਰ ਦਿਆਂ ਬਹੁਤਿਆਂ ਧੰਨਵਾਦਾਂ ਦੇ ਰਾਹੀਂ ਵਧਦਾ ਭੀ ਜਾਂਦਾ ਹੈ
Punjabi ERV
ਜਿਹਡ਼ਾ ਚੰਦਾ ਤੁਸੀਂ ਇਸ ਸੇਵਾ ਲਈ ਦਿੰਦੇ ਹੋ ਉਹ ਪਰਮੇਸ਼ੁਰ ਦੇ ਲੋਕਾਂ ਦੀਆਂ ਲੋਡ਼ਾਂ ਵਿਚ ਮਦਦ ਕਰਦਾ ਹੈ। ਪਰ ਤੁਹਾਡੀ ਸੇਵਾ ਕੇਵਲ ਇੰਨੀ ਹੀ ਨਹੀਂ ਹੈ। ਇਹ ਪਰਮੇਸ਼ੁਰ ਲਈ ਹੋਰ ਵਧੇਰੇ ਸ਼ੁਕਰਾਨੇ ਲਿਆਉਂਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਇਸ ਸੇਵਕਾਈ ਦਾ ਪੁੰਨ ਨਾ ਕੇਵਲ ਸੰਤਾਂ ਦੀਆਂ ਜ਼ਰੂਰਤਾਂ ਨੂੰ ਪੂਰਾ ਕਰਦਾ ਸਗੋਂ ਪਰਮੇਸ਼ੁਰ ਦਾ ਧੰਨਵਾਦ ਕਰਨ ਰਾਹੀਂ ਵੱਧਦਾ ਵੀ ਜਾਂਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو ایس سیوا نُوں پُوریاں کرن نال نا نِریاں پاک لوکاں دِیاں لوڑاں پُوریاں ہوندیاں نیں سگوں بتھیریاں لوکاں ولّوں خُدا دی بڑی شُکر گُزاری ہوندی اے۔
Punjabi Standard Bible (Punjabi Standard Bible) 2023
ਕਿਉਂਕਿ ਦਾਨ ਦੀ ਇਹ ਸੇਵਾ ਨਾ ਕੇਵਲ ਸੰਤਾਂ ਦੀਆਂ ਥੁੜ੍ਹਾਂ ਨੂੰ ਪੂਰਿਆਂ ਕਰਦੀ ਹੈ, ਬਲਕਿ ਪਰਮੇਸ਼ਰ ਦੇ ਪ੍ਰਤੀ ਬਹੁਤੇ ਧੰਨਵਾਦ ਦੇ ਰਾਹੀਂ ਵਧਦੀ ਵੀ ਜਾਂਦੀ ਹੈ।