2 Corinthians 9:13 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਹੜਾ ਚੰਦਾ ਤੁਸੀਂ ਦਿੰਦੇ ਹੋ ਉਹ ਤੁਹਾਡੇ ਵਿਸ਼ਵਾਸ ਦਾ ਪ੍ਰਮਾਣ ਹੈ। ਇਸ ਵਾਸਤੇ ਲੋਕੀਂ ਪਰਮੇਸ਼ੁਰ ਦੀ ਉਸਤਤਿ ਕਰਨਗੇ। ਉਹ ਪਰਮੇਸ਼ੁਰ ਦੀ ਉਸਤਤਿ ਇਸ ਵਾਸਤੇ ਕਰਨਗੇ ਕਿਉਂਕਿ ਤੁਸੀਂ ਮਸੀਹ ਦੀ ਖੁਸ਼ਖਬਰੀ ਪਿੱਛੇ ਚਲਦੇ ਹੋ ਉਹ ਖੁਸ਼ਖਬਰੀ ਜਿਸ ਵਿੱਚ ਤੁਸੀਂ ਵਿਸ਼ਵਾਸ ਕਰਦੇ ਹੋ। ਲੋਕੀ ਪਰਮੇਸ਼ੁਰ ਦੀ ਉਸਤਤਿ ਕਰਨਗੇ ਕਿਉਂਕਿ ਤੁਸੀਂ ਉਨ੍ਹਾਂ ਨਾਲ ਅਤੇ ਸਾਰੇ ਲੋਕਾਂ ਨਾਲ ਸਾਂਝਾ ਕਰਦੇ ਹੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹ ਸੇਵਾ ਜੋ ਤੁਹਾਡੇ ਵਿਸ਼ਵਾਸ ਦਾ ਸਬੂਤ ਹੈ, ਇਸ ਨੂੰ ਦੇਖ ਕੇ ਬਹੁਤ ਸਾਰੇ ਪਰਮੇਸ਼ਰ ਦੀ ਵਡਿਆਈ ਕਰਨਗੇ; ਕਿਉਂਕਿ ਤੁਸੀਂ ਨਾ ਕੇਵਲ ਮਸੀਹ ਦੇ ਸ਼ੁਭ ਸਮਾਚਾਰ ਨੂੰ ਮੰਨਦੇ ਹੋ ਸਗੋਂ ਤੁਸੀਂ ਖੁੱਲ੍ਹ-ਦਿਲੀ ਨਾਲ ਉਹਨਾਂ ਦੇ ਲਈ ਅਤੇ ਦੂਜੇ ਸਭ ਲੋਕਾਂ ਦੇ ਲਈ ਦਾਨ ਵੀ ਦਿੰਦੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤੁਹਾਡੀ ਇਸ ਸੇਵਕਾਈ ਦਾ ਪ੍ਰਮਾਣ ਪਾ ਕੇ ਉਹ ਪਰਮੇਸ਼ਵਰ ਦੀ ਮਹਿਮਾ ਕਰਦੇ ਹਨ, ਜੋ ਤੁਸੀਂ ਮਸੀਹ ਦੀ ਖੁਸ਼ਖ਼ਬਰੀ ਦੇ ਵਾਇਦੇ ਵਿੱਚ ਅਧੀਨ ਹੋ ਅਤੇ ਉਹਨਾਂ ਸਭਨਾਂ ਲਈ ਦਾਨ ਉਦਾਰਤਾ ਨਾਲ ਦਿੰਦੇ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਤੁਹਾਡੀ ਇਸ ਸੇਵਕਾਈ ਦਾ ਪਰਮਾਣ ਪਾ ਕੇ ਓਹ ਇਸ ਲਈ ਪਰਮੇਸ਼ੁਰ ਦੀ ਵਡਿਆਈ ਕਰਦੇ ਹਨ ਭਈ ਤੁਸੀਂ ਮਸੀਹ ਦੀ ਖੁਸ਼ ਖਬਰੀ ਦੇ ਕਰਾਰ ਵਿੱਚ ਅਧੀਨ ਹੋ ਅਤੇ ਉਨ੍ਹਾਂ ਲਈ ਸਗੋਂ ਸਭਨਾਂ ਲਈ ਦਾਨ ਸਖਾਵਤ ਨਾਲ ਦਿੰਦੇ ਹੋ
Punjabi ERV
ਜਿਹਡ਼ਾ ਚੰਦਾ ਤੁਸੀਂ ਦਿੰਦੇ ਹੋ ਉਹ ਤੁਹਾਡੇ ਵਿਸ਼ਵਾਸ ਦਾ ਪ੍ਰਮਾਣ ਹੈ। ਇਸ ਵਾਸਤੇ ਲੋਕੀਂ ਪਰਮੇਸ਼ੁਰ ਦੀ ਉਸਤਤਿ ਕਰਨਗੇ। ਉਹ ਪਰਮੇਸ਼ੁਰ ਦੀ ਉਸਤਤਿ ਇਸ ਵਾਸਤੇ ਕਰਨਗੇ ਕਿਉਂਕਿ ਤੁਸੀਂ ਮਸੀਹ ਦੀ ਇੰਜੀਲ ਪਿਛੇ ਚਲਦੇ ਹੋ ਉਹ ਇੰਜੀਲ ਜਿਸ ਵਿੱਚ ਤੁਸੀਂ ਵਿਸ਼ਵਾਸ ਕਰਦੇ ਹੋ। ਲੋਕੀ ਪਰਮੇਸ਼ੁਰ ਦੀ ਉਸਤਤਿ ਕਰਨਗੇ ਕਿਉਂਕਿ ਤੁਸੀਂ ਉਨ੍ਹਾਂ ਨਾਲ ਅਤੇ ਸਾਰੇ ਲੋਕਾਂ ਨਾਲ ਸਾਂਝਾ ਕਰਦੇ ਹੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਤੁਹਾਡੀ ਇਸ ਸੇਵਕਾਈ ਦਾ ਪਰਮਾਣ ਪਾ ਕੇ ਉਹ ਇਸ ਲਈ ਪਰਮੇਸ਼ੁਰ ਦੀ ਵਡਿਆਈ ਕਰਦੇ ਹਨ, ਜੋ ਤੁਸੀਂ ਮਸੀਹ ਦੀ ਖੁਸ਼ਖਬਰੀ ਦੇ ਵਾਇਦੇ ਵਿੱਚ ਅਧੀਨ ਹੋ ਅਤੇ ਉਨ੍ਹਾਂ ਲਈ ਸਗੋਂ ਸਭਨਾਂ ਲਈ ਦਾਨ ਉਦਾਰਤਾ ਨਾਲ ਦਿੰਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی پئی جیہڑی نِیّت ایس خِدمت توں ثابت ہوئی اوہدے سببّوں اوہ خُدا دی وڈیائی کر دے نیں پئی تُسی مسِیح دی خُوشخبری دا اِقرار کر کے اوہدے اُتّے تابعداری نال عمل کر دے ہو۔ تے اوہناں دی تے ساریاں لوکاں دی مدد کرن وِچ سخی ہو۔
Punjabi Standard Bible (Punjabi Standard Bible) 2023
ਉਹ ਇਸ ਸੇਵਾ ਨੂੰ ਪ੍ਰਮਾਣ ਮੰਨ ਕੇ ਪਰਮੇਸ਼ਰ ਦੀ ਮਹਿਮਾ ਕਰਦੇ ਹਨ, ਕਿਉਂਕਿ ਤੁਸੀਂ ਅਧੀਨਤਾ ਨਾਲ ਮਸੀਹ ਦੀ ਖੁਸ਼ਖ਼ਬਰੀ ਦਾ ਇਕਰਾਰ ਕਰਦੇ ਹੋ ਅਤੇ ਉਨ੍ਹਾਂ ਲਈ ਅਤੇ ਸਭਨਾਂ ਲਈ ਖੁੱਲ੍ਹਦਿਲੀ ਨਾਲ ਦਿੰਦੇ ਹੋ।