2 Corinthians 9:2 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਸਹਾਇਤਾ ਕਰਨੀ ਚਾਹੁੰਦੇ ਹੋ। ਇਸ ਬਾਰੇ ਮੈਂ ਮਕਦੂਨਿਯਾ ਦੇ ਲੋਕਾਂ ਨੂੰ ਮਾਣ ਨਾਲ ਕਹਿੰਦਾ ਰਿਹਾ ਹਾਂ। ਮੈਂ ਉਨ੍ਹਾਂ ਨੂੰ ਦੱਸ ਦਿੱਤਾ ਹੈ ਕਿ ਤੁਸੀਂ ਅਖਾਯਾ ਦੇ ਲੋਕ ਪਿੱਛਲੇ ਵਰ੍ਹੇ ਤੋਂ ਹੀ ਦਾਨ ਦੇਣ ਲਈ ਤਿਆਰ ਸੀ। ਅਤੇ ਤੁਹਾਡੀ ਦੇਣ ਦੀ ਇਸ ਕਾਮਨਾ ਨੇ ਹੋਰ ਬਹੁਤ ਸਾਰੇ ਲੋਕਾਂ ਵਿੱਚ ਵੀ ਦੇਣ ਦੀ ਕਾਮਨਾ ਨੂੰ ਪੈਦਾ ਕੀਤਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਮੈਂ ਜਾਣਦਾ ਹਾਂ ਕਿ ਤੁਸੀਂ ਮਦਦ ਕਰਨ ਦੇ ਲਈ ਤਿਆਰ ਹੋ । ਇਸ ਦੇ ਬਾਰੇ ਮੈਂ ਬੜੇ ਮਾਣ ਨਾਲ ਮਕਦੂਨਿਯਾ ਨਿਵਾਸੀ ਲੋਕਾਂ ਨੂੰ ਦੱਸਿਆ ਕਿ ਅਖਾਯਾ ਨਿਵਾਸੀ ਪਿਛਲੇ ਸਾਲ ਤੋਂ ਹੀ ਇਸ ਸੇਵਾ ਲਈ ਤਿਆਰ ਹਨ । ਤੁਹਾਡੇ ਉਤਸ਼ਾਹ ਨੂੰ ਦੇਖ ਕੇ ਉਹਨਾਂ ਵਿੱਚੋਂ ਬਹੁਤ ਸਾਰੇ ਲੋਕਾਂ ਨੂੰ ਪ੍ਰੇਰਨਾ ਮਿਲੀ ਹੈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂ ਜੋ ਮੈਂ ਤੁਹਾਡੀ ਮਦਦ ਕਰਨ ਦੀ ਉਤਸੁਕਤਾ ਨੂੰ ਜਾਣਦਾ ਹਾਂ, ਜਿਸ ਦੇ ਲਈ ਮੈਂ ਮਕਦੂਨਿਯਾ ਪ੍ਰਦੇਸ਼ ਦੇ ਵਸਨੀਕਾ ਦੇ ਅੱਗੇ ਮਾਣ ਕਰਦਾ ਵੀ ਕਰਦਾ ਹਾਂ, ਕਿ ਅਖਾਯਾ ਪ੍ਰਦੇਸ਼ ਦੇ ਲੋਕ ਪਿਛਲੇ ਸਾਲ ਤੋਂ ਹੀ ਇਸਦੇ ਲਈ ਤਿਆਰ ਹਨ, ਅਤੇ ਤੁਹਾਡੇ ਵੱਡੇ ਉੱਦਮ ਨੇ ਬਹੁਤ ਸਾਰਿਆ ਨੂੰ ਪ੍ਰੇਰਨਾ ਵੀ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਮੈਂ ਤੁਹਾਡੀ ਤਿਆਰੀ ਨੂੰ ਜਾਣਦਾ ਹਾਂ ਜਿਹ ਦੇ ਲਈ ਮੈਂ ਮਕਦੂਨਿਯਾ ਦੇ ਵਾਸੀਆਂ ਅੱਗੇ ਤੁਹਾਡੇ ਵਿਖੇ ਅਭਮਾਨ ਕਰਦਾ ਹਾਂ ਭਈ ਅਖਾਯਾ ਦੇ ਲੋਕ ਪਰੂੰ ਤੋਂ ਤਿਆਰ ਹੋ ਰਹੇ ਹਨ ਅਤੇ ਤੁਹਾਡੇ ਡਾਢੇ ਉੱਦਮ ਨੇ ਬਹੁਤਿਆਂ ਨੂੰ ਉਕਸਾਇਆ
Punjabi ERV
ਮੈਂ ਜਾਣਦਾ ਹਾਂ ਕਿ ਤੁਸੀਂ ਮੇਰੀ ਸਹਾਇਤਾ ਕਰਨੀ ਚਾਹੁੰਦੇ ਹੋ। ਇਸ ਬਾਰੇ ਮੈਂ ਮਕਦੂਨਿਯਾ ਦੇ ਲੋਕਾਂ ਨੂੰ ਮਾਣ ਨਾਲ ਕਹਿੰਦਾ ਰਿਹਾ ਹਾਂ। ਮੈਂ ਉਨ੍ਹਾਂ ਨੂੰ ਦੱਸ ਦਿੱਤਾ ਹੈ ਕਿ ਤੁਸੀਂ ਅਖਾਯਾ ਦੇ ਲੋਕ ਪਿਛਲੇ ਵਰ੍ਹੇ ਤੋਂ ਹੀ ਦਾਨ ਦੇਣ ਲਈ ਤਿਆਰ ਸੀ। ਅਤੇ ਤੁਹਾਡੀ ਦੇਣ ਦੀ ਇਸ ਕਾਮਨਾ ਨੇ ਹੋਰ ਬਹੁਤ ਸਾਰੇ ਲੋਕਾਂ ਵਿੱਚ ਵੀ ਦੇਣ ਦੀ ਕਾਮਨਾ ਨੂੰ ਪੈਦਾ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂ ਜੋ ਮੈਂ ਤੁਹਾਡੀ ਤਿਆਰੀ ਨੂੰ ਜਾਣਦਾ ਹਾਂ ਜਿਸ ਦੇ ਲਈ ਮੈਂ ਮਕਦੂਨਿਯਾ ਦੇ ਵਸਨੀਕਾਂ ਅੱਗੇ ਤੁਹਾਡੇ ਵਿਖੇ ਮਾਣ ਕਰਦਾ ਹਾਂ ਜੋ ਅਖਾਯਾ ਦੇ ਲੋਕ ਪਹਿਲਾਂ ਤੋਂ ਤਿਆਰ ਹੋ ਰਹੇ ਹਨ ਅਤੇ ਤੁਹਾਡੇ ਵੱਡੇ ਉੱਦਮ ਨੇ ਬਹੁਤਿਆਂ ਨੂੰ ਉਕਸਾਇਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو مَیں تُہاڈا شَوق جاننا آں۔ جِہدے سبّب مَکِدُنیہ دیاں لوکاں اگّے تُہاڈے اُتّے فخر کرنا آں۔ پئی اَخیہ دے لوک پِچّھلے ورھے توں تیار نیں۔ تے تُہاڈی سرگرمی نے کئیاں لوکاں نُوں جوش دوایا۔
Punjabi Standard Bible (Punjabi Standard Bible) 2023
ਕਿਉਂਕਿ ਮੈਂ ਤੁਹਾਡੇ ਉੱਦਮ ਨੂੰ ਜਾਣਦਾ ਹਾਂ ਜਿਸ ਦੇ ਬਾਰੇ ਮੈਂ ਮਕਦੂਨਿਯਾ ਦੇ ਲੋਕਾਂ ਸਾਹਮਣੇ ਤੁਹਾਡੇ ਵਿਖੇ ਅਭਿਮਾਨ ਵੀ ਕਰਦਾ ਹਾਂ ਕਿ ਅਖਾਯਾ ਦੇ ਲੋਕ ਪਿਛਲੇ ਸਾਲ ਤੋਂ ਤਿਆਰ ਹਨ; ਤੁਹਾਡੀ ਲਗਨ ਨੇ ਬਹੁਤਿਆਂ ਨੂੰ ਉਤਸ਼ਾਹਿਤ ਕੀਤਾ ਹੈ।