2 Corinthians 9:5 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਮੈਂ ਸੋਚਿਆ ਕਿ ਇਸਤੋਂ ਪਹਿਲਾਂ ਕਿ ਅਸੀਂ ਤੁਹਾਡੇ ਵੱਲ ਆਈਏ ਮੈਨੂੰ ਚਾਹੀਦਾ ਹੈ ਕਿ ਇਨ੍ਹਾਂ ਭਰਾਵਾਂ ਨੂੰ ਤੁਹਾਡੇ ਵੱਲ ਘੱਲਾਂ। ਉਹ ਤੋਹਫ਼ਾ ਤਿਆਰ ਕਰ ਸੱਕਣਗੇ ਜਿਸਦਾ ਤੁਸੀਂ ਵਾਅਦਾ ਕੀਤਾ ਸੀ। ਇਹ ਤੁਹਾਡਾ ਤੋਹਫ਼ਾ ਹੋਵੇਗਾ। ਫ਼ੇਰ ਜਦੋਂ ਅਸੀਂ ਆਵਾਂਗੇ ਤਾਂ ਉਹ ਤੋਹਫ਼ਾ ਤਿਆਰ ਹੋਵਗਾ ਜਿਹੜਾ ਤੁਸੀਂ ਦੇਣਾ ਚਾਹੁੰਦੇ ਸੀ। ਫ਼ੇਰ ਇਹ ਤੋਹਫ਼ਾ ਇੱਕ ਸਵੈਂਇੱਛਿਤ ਤੋਹਫ਼ਾ ਹੋਵੇਗਾ ਨਾ ਕਿ ਅਣਇੱਛਿਤ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਮੈਂ ਇਹ ਜ਼ਰੂਰੀ ਸਮਝਿਆ ਕਿ ਭਰਾਵਾਂ ਅੱਗੇ ਬੇਨਤੀ ਕਰਾਂ ਕਿ ਉਹ ਮੇਰੇ ਤੋਂ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਉਸ ਦਾਨ ਨੂੰ ਜਿਸ ਦਾ ਤੁਸੀਂ ਵਾਅਦਾ ਕੀਤਾ ਸੀ ਤਿਆਰ ਕਰਨ । ਜਦੋਂ ਮੈਂ ਆਵਾਂ ਤਦ ਇਹ ਦਾਨ ਤਿਆਰ ਹੋਵੇ ਅਤੇ ਇਹ ਮਜਬੂਰੀ ਨਾਲ ਨਾ ਦਿੱਤਾ ਹੋਵੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸ ਕਾਰਨ ਮੈਂ ਭਰਾਵਾਂ ਅੱਗੇ ਇਹ ਬੇਨਤੀ ਕਰਨੀ ਜ਼ਰੂਰੀ ਸਮਝੀ, ਜੋ ਉਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਤੁਹਾਡੇ ਉਸ ਦਾਨ ਨੂੰ ਜਿਸ ਦਾ ਪਹਿਲਾਂ ਹੀ ਤੁਸੀਂ ਵਾਅਦਾ ਕੀਤਾ ਸੀ। ਪਹਿਲਾਂ ਹੀ ਤਿਆਰ ਰੱਖਣਾ ਤਾਂ ਜੋ ਉਹ ਖੁੱਲ੍ਹੇ ਦਿਲ ਦੇ ਦਾਨ ਵਰਗਾ ਹੋਵੇ, ਨਾ ਕਿ ਬੰਦਿਸ਼ ਦੇ ਦਾਨ ਵਰਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਕਾਰਨ ਮੈਂ ਭਰਾਵਾਂ ਦੇ ਅੱਗੇ ਇਹ ਬੇਨਤੀ ਕਰਨੀ ਉਚਿਤ ਸਮਝੀ ਜੋ ਓਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਤੁਹਾਡੇ ਉਸ ਦਾਨ ਨੂੰ ਜਿਹ ਦਾ ਅੱਗੋਂ ਹੀ ਤੁਸਾਂ ਬਚਨ ਦਿੱਤਾ ਹੋਇਆ ਹੈ ਅਗੇਤਾ ਹੀ ਤਿਆਰ ਕਰ ਰੱਖਣਾ ਭਈ ਉਹ ਖੁਲ੍ਹ ਦਿਲੀ ਦੇ ਦਾਨ ਵਰਗਾ ਤਿਆਰ ਰਹੇ ਨਾ ਬੱਧੋਗਿਰੀ ਦੇ ਦਾਨ ਵਰਗਾ।।
Punjabi ERV
ਇਸਲਈ ਮੈਂ ਸੋਚਿਆ ਕਿ ਇਸਤੋਂ ਪਹਿਲਾਂ ਕਿ ਅਸੀਂ ਤੁਹਾਡੇ ਵੱਲ ਆਈਏ ਮੈਨੂੰ ਚਾਹੀਦਾ ਹੈ ਕਿ ਇਨ੍ਹਾਂ ਭਰਾਵਾਂ ਨੂੰ ਤੁਹਾਡੇ ਵੱਲ ਘੱਲਾਂ। ਉਹ ਤੋਹਫ਼ਾ ਤਿਆਰ ਕਰ ਸਕਣਗੇ ਜਿਸਦਾ ਤੁਸੀਂ ਵਾਅਦਾ ਕੀਤਾ ਸੀ। ਇਹ ਤੁਹਾਡਾ ਤੋਹਫ਼ਾ ਹੋਵੇਗਾ। ਫ਼ੇਰ ਜਦੋਂ ਅਸੀਂ ਆਵਾਂਗੇ ਤਾਂ ਉਹ ਤੋਹਫ਼ਾ ਤਿਹਾਰ ਹੋਵਗਾ ਜਿਹਡ਼ਾ ਤੁਸੀਂ ਦੇਣਾ ਚਾਹੁੰਦੇ ਸੀ। ਫ਼ੇਰ ਇਹ ਤੋਹਫ਼ਾ ਇੱਕ ਸਵੈਂਇਛਿਤ ਤੋਹਫ਼ਾ ਹੋਵੇਗਾ ਨਾ ਕਿ ਅਣਇਛਿਤ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਕਾਰਨ ਮੈਂ ਭਰਾਵਾਂ ਦੇ ਅੱਗੇ ਇਹ ਬੇਨਤੀ ਕਰਨੀ ਜ਼ਰੂਰੀ ਸਮਝੀ, ਜੋ ਉਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਤੁਹਾਡੇ ਉਸ ਦਾਨ ਨੂੰ ਜਿਸ ਦਾ ਤੁਸੀਂ ਪਹਿਲਾਂ ਹੀ ਬਚਨ ਦਿੱਤਾ ਹੋਇਆ ਹੈ ਪਹਿਲਾਂ ਹੀ ਤਿਆਰ ਕਰ ਰੱਖਣਾ ਤਾਂ ਜੋ ਉਹ ਖੁੱਲ੍ਹੇ ਦਿਲ ਦੇ ਦਾਨ ਵਰਗਾ ਹੋਵੇ ਨਾ ਕਿ ਬੰਦਿਸ਼ ਦੇ ਦਾਨ ਵਰਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایس لئی مَیں بھراواں اگّے ایہہ درخواست کرنی ضرُور سمجھی۔ پئی اوہ جا کے تُہاڈی وعدہ کِیتی ہوئی بخشِش نُوں اگیترے ای تیار کر چھڈن۔ تے جو اوہ بخشِش وانگر تیار رہے نا بدوبدی دے طریقے نال۔
Punjabi Standard Bible (Punjabi Standard Bible) 2023
ਇਸ ਲਈ ਮੈਂ ਭਾਈਆਂ ਨੂੰ ਇਹ ਬੇਨਤੀ ਕਰਨਾ ਜ਼ਰੂਰੀ ਸਮਝਿਆ ਕਿ ਉਹ ਪਹਿਲਾਂ ਤੁਹਾਡੇ ਕੋਲ ਜਾਣ ਅਤੇ ਉਸ ਭੇਟ ਦਾ ਪਹਿਲਾਂ ਹੀ ਪ੍ਰਬੰਧ ਕਰ ਲੈਣ ਜਿਸ ਦਾ ਤੁਸੀਂ ਵਾਇਦਾ ਕੀਤਾ ਸੀ ਤਾਂਕਿ ਇਹ ਭੇਟ ਖੁੱਲ੍ਹਦਿਲੀ ਨਾਲ ਹੋਵੇ, ਨਾ ਕਿ ਮਜ਼ਬੂਰੀ ਨਾਲ।