2 Corinthians 9:7 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਆਦਮੀ ਨੂੰ ਉਹੀ ਦੇਣਾ ਚਾਹੀਦਾ ਹੈ ਜੋ ਕੁਝ ਵੀ ਉਸ ਨੇ ਆਪਣੇ ਦਿਲ ਵਿੱਚ ਨਿਸ਼ਚਿਤ ਕੀਤਾ ਹੈ। ਕਿਸੇ ਨੂੰ ਵੀ ਉਦਾਸੀ ਨਾਲ ਨਹੀਂ ਦੇਣਾ ਚਾਹੀਦਾ। ਪਰਮੇਸ਼ੁਰ ਉਸੇ ਨੂੰ ਪਿਆਰ ਕਰਦਾ ਹੈ ਜੋ ਪਿਆਰ ਨਾਲ ਦਿੰਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹਰ ਕੋਈ ਆਪਣੇ ਦਿਲ ਵਿੱਚ ਕੀਤੇ ਫ਼ੈਸਲੇ ਅਨੁਸਾਰ ਦੇਵੇ; ਇਹ ਕਿਸੇ ਝਿਜਕ ਜਾਂ ਦਬਾਅ ਨਾਲ ਨਾ ਹੋਵੇ ਕਿਉਂਕਿ ਪਰਮੇਸ਼ਰ ਖ਼ੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਹਰੇਕ ਉਸੇ ਤਰ੍ਹਾਂ ਹੀ ਦੇਵੇ ਜਿਸ ਤਰ੍ਹਾਂ ਉਸ ਨੇ ਆਪਣੇ ਦਿਲ ਵਿੱਚ ਦੇਣ ਲਈ ਧਾਰਿਆ ਹੋਇਆ ਹੈ, ਨਾ ਕਿ ਝਿਜਕਦਿਆ ਹੋਇਆ ਅਤੇ ਨਾ ਮਜ਼ਬੂਰੀ ਨਾਲ, ਕਿਉਂਕਿ ਪਰਮੇਸ਼ਵਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹਰੇਕ ਜਿਵੇਂ ਉਹ ਨੇ ਦਿਲ ਵਿੱਚ ਧਾਰਿਆ ਹੈ ਤਿਵੇਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ
Punjabi ERV
ਹਰਆਦਮੀ ਨੂੰ ਉਹੀ ਦੇਣਾ ਚਾਹੀਦਾ ਹੈ ਜੋ ਕੁਝ ਵੀ ਉਸਨੇ ਆਪਣੇ ਦਿਲ ਵਿੱਚ ਨਿਸ਼ਚਿਤ ਕੀਤਾ ਹੈ। ਕਿਸੇ ਨੂੰ ਵੀ ਉਦਾਸੀ ਨਾਲ ਨਹੀਂ ਦੇਣਾ ਚਾਹੀਦਾ। ਪਰਮੇਸ਼ੁਰ ਉਸੇ ਨੂੰ ਪਿਆਰ ਕਰਦਾ ਹੈ ਜੋ ਪਿਆਰ ਨਾਲ ਦਿੰਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਜਿਸ ਤਰ੍ਹਾਂ ਉਹ ਨੇ ਦਿਲ ਵਿੱਚ ਧਾਰਿਆ ਹੈ ਉਸੇ ਤਰ੍ਹਾਂ ਕਰੇ, ਰੰਜ ਨਾਲ ਅਥਵਾ ਲਚਾਰੀ ਨਾਲ ਨਹੀਂ, ਕਿਉਂ ਜੋ ਪਰਮੇਸ਼ੁਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جِنّاں کِسے اپنے دِل وِچ ٹھہرایا اے۔ اوناں ای دیوے رنج ہو کے نئیں تے نا لاچاری نال۔ کیوں جو خُدا خُوشی نال دین والے نُوں پیار کر دا اے۔
Punjabi Standard Bible (Punjabi Standard Bible) 2023
ਹਰੇਕ ਵਿਅਕਤੀ ਉਸੇ ਤਰ੍ਹਾਂ ਦੇਵੇ ਜਿਸ ਤਰ੍ਹਾਂ ਉਸ ਨੇ ਆਪਣੇ ਮਨ ਵਿੱਚ ਠਾਣਿਆ ਹੈ, ਨਾ ਉਦਾਸੀ ਨਾਲ ਅਤੇ ਨਾ ਹੀ ਮਜ਼ਬੂਰੀ ਨਾਲ; ਕਿਉਂਕਿ ਪਰਮੇਸ਼ਰ ਖੁਸ਼ੀ ਨਾਲ ਦੇਣ ਵਾਲੇ ਨੂੰ ਪਿਆਰ ਕਰਦਾ ਹੈ।