2 John 1:12 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਨੂੰ ਬਹੁਤ ਕੁਝ ਕਹਿਣਾ ਚਾਹੁੰਦਾ ਹਾਂ। ਪਰ ਮੈਂ ਸਿਆਹੀ ਅਤੇ ਕਾਗਜ਼ ਨਹੀਂ ਵਰਤਣਾ ਚਾਹੁੰਦਾ। ਪਰ ਮੈਨੂੰ ਤੁਹਾਡੇ ਕੋਲ ਆਉਣ ਅਤੇ ਤੁਹਾਡੇ ਨਾਲ ਆਮ੍ਹੋ-ਸਾਹਮਣੇ ਗੱਲ ਕਰਨ ਦੀ ਆਸ ਹੈ। ਇਸ ਨਾਲ ਸਾਨੂੰ ਬਹੁਤ ਖੁਸ਼ੀ ਮਿਲੇਗੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੇ ਕੋਲ ਤੁਹਾਨੂੰ ਲਿਖਣ ਲਈ ਬਹੁਤ ਕੁਝ ਹੈ, ਪਰ ਮੈਂ ਕਾਗ਼ਜ਼ ਅਤੇ ਸਿਆਹੀ ਦੀ ਵਰਤੋਂ ਨਹੀਂ ਕਰਨਾ ਚਾਹੁੰਦਾ। ਇਸਦੀ ਬਜਾਏ, ਮੈਂ ਤੁਹਾਡੇ ਨਾਲ ਮੁਲਾਕਾਤ ਕਰਨ ਅਤੇ ਤੁਹਾਡੇ ਨਾਲ ਆਹਮਣੇ-ਸਾਹਮਣੇ ਗੱਲ ਕਰਨ ਦੀ ਉਮੀਦ ਕਰਦਾ ਹਾਂ, ਤਾਂ ਜੋ ਸਾਡੀ ਖੁਸ਼ੀ ਸੰਪੂਰਨ ਹੋ ਸਕੇ।
Punjabi Bible 2016 - ਪਵਿੱਤਰ ਬਾਈਬਲ O.V.
ਲਿਖਣਾਂ ਤਾਂ ਤੁਹਾਨੂੰ ਬਹੁਤ ਕੁਝ ਸੀ ਪਰ ਮੈਂ ਨਾ ਚਾਹਿਆ ਜੋ ਕਾਗਤ ਅਤੇ ਸਿਆਹੀ ਨਾਲ ਲਿਖਾਂ ਪਰ ਮੈਨੂੰ ਆਸ ਹੈ ਭਈ ਤੁਹਾਡੇ ਕੋਲ ਆਵਾਂ ਅਤੇ ਰੋਬਰੂ ਗੱਲਾਂ ਕਰਾਂ ਭਈ ਤੁਹਾਡਾ ਅਨੰਦ ਪੂਰਾ ਹੋਵੇ
Punjabi ERV
ਮੈਂ ਤੁਹਾਨੂੰ ਬਹੁਤ ਕੁਝ ਕਹਿਣਾ ਚਾਹੁੰਦਾ ਹਾਂ। ਪਰ ਮੈਂ ਸਿਆਹੀ ਅਤੇ ਕਾਗਜ਼ ਨਹੀਂ ਵਰਤਣਾ ਚਾਹੁੰਦਾ। ਪਰ ਮੈਨੂੰ ਤੁਹਾਡੇ ਕੋਲ ਆਉਣ ਅਤੇ ਤੁਹਾਡੇ ਨਾਲ ਆਮ੍ਹੋ-ਸਾਮ੍ਹਣੇ ਗੱਲ ਕਰਨ ਦੀ ਆਸ ਹੈ। ਇਸ ਨਾਲ ਸਾਨੂੰ ਬਹੁਤ ਖੁਸ਼ੀ ਮਿਲੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਲਿਖਣਾ ਤਾਂ ਤੁਹਾਨੂੰ ਬਹੁਤ ਕੁਝ ਸੀ ਪਰ ਮੈਂ ਨਾ ਚਾਹਿਆ ਜੋ ਕਾਗਜ਼ ਅਤੇ ਸਿਆਹੀ ਨਾਲ ਲਿਖਾਂ, ਪਰ ਮੈਨੂੰ ਆਸ ਹੈ ਕਿ ਤੁਹਾਡੇ ਕੋਲ ਆਵਾਂ ਅਤੇ ਆਹਮਣੇ ਸਾਹਮਣੇ ਗੱਲਾਂ ਕਰਾਂ ਤਾਂ ਕਿ ਤੁਹਾਡਾ ਅਨੰਦ ਪੂਰਾ ਹੋਵੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں بتھیریاں گلّاں تُہانوں لِکھنِیاں نیں پر کاغذ تے سیاہی نال لِکھنا نئیں چاہندا سگوں تُہاڈے کول آ کے آمھنے سامھنے گلّ بات کرن دی آس رکھنا آں۔ تاں جو تُہاڈی خُوشی پُوری ہوئے۔
Punjabi Standard Bible (Punjabi Standard Bible) 2023
ਹਾਲਾਂਕਿ ਤੁਹਾਨੂੰ ਲਿਖਣ ਲਈ ਮੇਰੇ ਕੋਲ ਬਹੁਤ ਗੱਲਾਂ ਹਨ, ਪਰ ਮੈਂ ਕਾਗਜ਼ ਅਤੇ ਸਿਆਹੀ ਨਾਲ ਨਹੀਂ ਲਿਖਣਾ ਚਾਹੁੰਦਾ; ਸਗੋਂ ਮੈਨੂੰ ਆਸ ਹੈ ਕਿ ਮੈਂ ਤੁਹਾਡੇ ਕੋਲ ਆ ਕੇ ਆਹਮੋ-ਸਾਹਮਣੇ ਗੱਲਬਾਤ ਕਰਾਂਗਾ ਤਾਂਕਿ ਸਾਡਾ ਅਨੰਦ ਪੂਰਾ ਹੋ ਜਾਵੇ।