2 John 1:4 — Compare Translations
7 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਨੂੰ ਤੁਹਾਡੇ ਕੁਝ ਬੱਚਿਆਂ ਬਾਰੇ ਜਾਣਕੇ ਬਹੁਤ ਖੁਸ਼ੀ ਹੋਈ ਕਿ ਉਹ ਸੱਚ ਦੇ ਰਾਹ ਤੇ ਜਾ ਰਹੇ ਹਨ ਜਿਵੇਂ ਕਿ ਪਿਤਾ ਨੇ ਸਾਨੂੰ ਹੁਕਮ ਦਿੱਤਾ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਨੂੰ ਤੁਹਾਡੇ ਕੁਝ ਬੱਚਿਆਂ ਬਾਰੇ ਜਾਣਕੇ ਬਹੁਤ ਖੁਸ਼ੀ ਹੈ ਕਿ ਉਹ ਸੱਚਿਆਈ ਵਿੱਚ ਠੀਕ ਉਵੇਂ ਚੱਲ ਰਹੇ ਹਨ ਜਿਵੇਂ ਪਿਤਾ ਨੇ ਸਾਨੂੰ ਆਦੇਸ਼ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਡਾਢਾ ਅਨੰਦ ਹੋਇਆ ਜਦ ਮੈਂ ਤੇਰੇ ਬਾਲਕਾਂ ਵਿੱਚੋਂ ਕਈਆਂ ਨੂੰ ਜਿਵੇਂ ਪਿਤਾ ਵੱਲੋਂ ਸਾਨੂੰ ਹੁਕਮ ਮਿਲਿਆ ਸੀ ਸਚਿਆਈ ਉੱਤੇ ਚੱਲਦੇ ਵੇਖਿਆ
Punjabi ERV
ਮੈਨੂੰ ਤੁਹਾਡੇ ਕੁਝ ਬਚਿਆਂ ਬ੍ਬਾਰੇ ਜਾਣਕੇ ਬਹੁਤ ਖੁਸ਼ੀ ਹੋਈ ਕਿ ਉਹ ਸੱਚ ਦੇ ਰਾਹ ਤੇ ਜਾ ਰਹੇ ਹਨ ਜਿਵੇਂ ਕਿ ਪਿਤਾ ਨੇ ਸਾਨੂੰ ਹੁਕਮ ਦਿੱਤਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਬਹੁਤ ਅਨੰਦ ਹੋਇਆ ਜਦ ਮੈਂ ਤੇਰੇ ਬੱਚਿਆਂ ਵਿੱਚੋਂ ਕਈਆਂ ਨੂੰ ਸਚਿਆਈ ਉੱਤੇ ਚਲਦੇ ਵੇਖਿਆ, ਜਿਵੇਂ ਪਿਤਾ ਵੱਲੋਂ ਸਾਨੂੰ ਹੁਕਮ ਮਿਲਿਆ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
مَیں بُہت خُوش ہویا۔ جدوں مَیں تیرے کئی مُنڈیاں نُوں اوس حُکم اُتّے جیہڑا سانُوں باپ ولّوں مِلیا سی۔ ٹھیک ٹھیک ٹُردیاں دیکھیا۔
Punjabi Standard Bible (Punjabi Standard Bible) 2023
ਜਦੋਂ ਮੈਂ ਤੁਹਾਡੇ ਬੱਚਿਆਂ ਵਿੱਚੋਂ ਕੁਝ ਨੂੰ ਉਸ ਹੁਕਮ ਦੇ ਅਨੁਸਾਰ ਜੋ ਅਸੀਂ ਪਿਤਾ ਤੋਂ ਪਾਇਆ, ਸੱਚ ਉੱਤੇ ਚੱਲਦੇ ਹੋਏ ਵੇਖਿਆ ਤਾਂ ਮੈਂ ਬਹੁਤ ਖੁਸ਼ ਹੋਇਆ।