2 John 1:5 — Compare Translations

7 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਹੁਣ ਪਿਆਰੀ ਸੁਆਣੀ ਮੈਂ ਤੈਨੂੰ ਦੱਸਦਾ ਹਾਂ ਕਿ ਸਾਨੂੰ ਸਾਰਿਆਂ ਨੂੰ ਇੱਕ ਦੂਸਰੇ ਨਾਲ ਪਿਆਰ ਕਰਨਾ ਚਾਹੀਦਾ ਹੈ। ਇਹ ਕੋਈ ਨਵਾਂ ਹੁਕਮ ਨਹੀਂ ਹੈ। ਇਹ ਓਹੀ ਹੁਕਮ ਹੈ ਜੋ ਸਾਨੂੰ ਸ਼ੁਰੂ ਵਿੱਚ ਮਿਲਿਆ ਸੀ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਹੁਣ, ਪਿਆਰੀ ਔਰਤ, ਸਾਨੂੰ ਇੱਕ-ਦੂਜੇ ਨੂੰ ਪਿਆਰ ਕਰਨਾ ਚਾਹਿਦਾ ਹੈ। ਇਹ ਮੈ ਕੋਈ ਨਵੀਂ ਆਗਿਆ ਨਹੀਂ ਲਿਖ ਰਿਹਾ, ਪਰ ਓਹੀ ਜੋ ਸ਼ੁਰੂ ਤੋਂ ਸਾਨੂੰ ਮਿਲੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਹੁਣ ਹੇ ਸੁਆਣੀਏ, ਮੈਂ ਤੈਨੂੰ ਜਾਣੀਦਾ ਕੋਈ ਨਵਾਂ ਹੁਕਮ ਨਹੀਂ ਸਗੋਂ ਉਹ ਜਿਹੜਾ ਮੁੱਢੋਂ ਸਾਨੂੰ ਮਿਲਿਆ ਹੋਇਆ ਹੈ ਲਿਖ ਕੇ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਅਸੀਂ ਆਪੋ ਵਿੱਚੀਂ ਪ੍ਰੇਮ ਰੱਖੀਏ
Punjabi ERV
ਅਤੇ ਹੁਣ ਪਿਆਰੀ ਸੁਆਣੀ ਮੈਂ ਤੈਨੂੰ ਦੱਸਦਾ ਹਾਂ ਕਿ ਸਾਨੂੰ ਸਾਰਿਆਂ ਨੂੰ ਇੱਕ ਦੂਸਰੇ ਨਾਲ ਪਿਆਰ ਕਰਨਾ ਚਾਹੀਦਾ ਹੈ। ਇਹ ਕੋਈ ਨਵਾਂ ਹੁਕਮ ਨਹੀਂ ਹੈ। ਇਹ ਓਹੀ ਹੁਕਮ ਹੈ ਜੋ ਸਾਨੂੰ ਸ਼ੁਰੂ ਵਿੱਚ ਮਿਲਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਹੇ ਔਰਤ, ਮੈਂ ਤੈਨੂੰ ਕੋਈ ਨਵਾਂ ਹੁਕਮ ਨਹੀਂ ਸਗੋਂ ਉਹ ਜਿਹੜਾ ਸ਼ੁਰੂ ਤੋਂ ਸਾਨੂੰ ਮਿਲਿਆ ਹੋਇਆ ਹੈ, ਲਿਖ ਕੇ ਤੇਰੇ ਅੱਗੇ ਬੇਨਤੀ ਕਰਦਾ ਹਾਂ ਜੋ ਅਸੀਂ ਆਪਸ ਵਿੱਚ ਪਿਆਰ ਰੱਖੀਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ہُن بی بی مَیں تینُوں کوئی نواں حُکم نئیں سگوں اوہ ای جیہڑا مُڈھوں ساڈے کول اے لِکھنا آں تے تیری مِنّت کرنا آں۔ پئی اسی اِک دُوجے دے نال مُحبّت کریئے۔
Punjabi Standard Bible (Punjabi Standard Bible) 2023
ਇਸ ਲਈ ਹੁਣ ਹੇ ਸੁਆਣੀ, ਮੈਂ ਤੈਨੂੰ ਬੇਨਤੀ ਕਰਦਾ ਹਾਂ ਕਿ ਅਸੀਂ ਸਭ ਆਪਸ ਵਿੱਚ ਪ੍ਰੇਮ ਰੱਖੀਏ; ਮੈਂ ਤੈਨੂੰ ਕੋਈ ਨਵਾਂ ਹੁਕਮ ਨਹੀਂ ਲਿਖ ਰਿਹਾ, ਬਲਕਿ ਉਹੀ ਜੋ ਸਾਨੂੰ ਅਰੰਭ ਤੋਂ ਮਿਲਿਆ।