2 Kings 1:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਅਹਜ਼ਯਾਹ ਦੀ ਮੌਤ ਉਵੇਂ ਹੀ ਹੋਈ ਜਿਵੇਂ ਯਹੋਵਾਹ ਨੇ ਏਲੀਯਾਹ ਦੇ ਰਾਹੀਂ ਆਖਿਆ ਸੀ। ਅਹਜ਼ਯਾਹ ਦੇ ਕੋਈ ਪੁੱਤਰ ਨਹੀਂ ਸੀ ਇਸ ਲਈ ਉਸ ਉਪਰੰਤ ਯਹੋਰਾਮ ਪਾਤਸ਼ਾਹ ਬਣਿਆ। ਯਹੋਸ਼ਾਫ਼ਾਟ ਦਾ ਪੁੱਤਰ ਯਹੋਰਾਮ, ਯਹੂਦਾਹ ਦੇ ਪਾਤਸ਼ਾਹ ਦੇ ਦੂਸਰੇ ਵਰ੍ਹੇ ਉਸਦੀ ਥਾਂ ਰਾਜ ਕਰਨ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਯਹੋਵਾਹ ਦੇ ਬਚਨ ਅਨੁਸਾਰ ਜਿਹੜਾ ਏਲੀਯਾਹ ਨੇ ਕਿਹਾ ਸੀ ਮਰ ਗਿਆ ਅਤੇ ਇਸ ਕਰਕੇ ਭਈ ਉਸ ਦਾ ਕੋਈ ਪੁੱਤ੍ਰ ਨਹੀਂ ਸੀ ਯਹੋਸ਼ਾਫਾਟ ਦਾ ਪੁੱਤ੍ਰ ਯਹੋਰਾਮ ਯਹੂਦਾਹ ਦੇ ਪਾਤਸ਼ਾਹ ਦੇ ਦੂਜੇ ਵਰਹੇ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਯਹੋਵਾਹ ਦੇ ਉਸ ਬਚਨ ਦੇ ਅਨੁਸਾਰ ਜਿਹੜਾ ਏਲੀਯਾਹ ਦੇ ਦੁਆਰਾ ਆਖਿਆ ਗਿਆ ਸੀ, ਮਰ ਗਿਆ ਅਤੇ ਇਸ ਕਰਕੇ ਕਿ ਉਸ ਦਾ ਕੋਈ ਪੁੱਤਰ ਨਹੀਂ ਸੀ, ਯਹੋਸ਼ਾਫ਼ਾਤ ਦਾ ਪੁੱਤਰ ਯਹੋਰਾਮ ਯਹੂਦਾਹ ਦੇ ਰਾਜਾ ਦੇ ਦੂਜੇ ਸਾਲ ਯਹੋਰਾਮ ਉਸ ਦੇ ਥਾਂ ਰਾਜ ਕਰਨ ਲੱਗਾ।