2 Kings 1:2 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਦਿਨ ਅਹਜ਼ਯਾਹ ਸਾਮਰਿਯਾ ਵਿੱਚ ਆਪਣੇ ਘਰ ਦੀ ਛੱਤ (ਚੁਬਾਰੇ) ਤੇ ਖੜ੍ਹਾ ਸੀ ਅਤੇ ਉਹ ਚੁਬਾਰੇ ਦੀ ਲੱਕੜੀ ਦੀ ਜਾਲੀਦਾਰ ਤਾਕੀ ਵਿੱਚੋਂ ਡਿੱਗ ਪਿਆ ਅਤੇ ਉਸ ਨੂੰ ਬੜੀ ਡੂੰਘੀ ਸੱਟ ਲਗੀ। ਤਦ ਅਹਜ਼ਯਾਹ ਨੇ ਆਪਣੇ ਸੰਦੇਸ਼ਵਾਹਕਾਂ ਨੂੰ ਸੱਦਿਆ ਅਤੇ ਕਿਹਾ, “ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਨੂੰ ਜਾਕੇ ਇਹ ਪੁੱਛੋ ਕਿ ਕੀ ਮੈਂ ਇਸ ਸੱਟ ਤੋਂ ਠੀਕ ਹੋ ਜਾਵਾਂਗਾ?”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਹਜ਼ਯਾਹ ਆਪਣੇ ਉਸ ਚੁਬਾਰੇ ਦੀ ਜਾਲੀਦਾਰ ਤਾਕੀ ਵਿੱਚੋਂ ਜਿਹੜਾ ਸਾਮਰਿਯਾ ਵਿੱਚ ਸੀ ਡਿੱਗ ਪਿਆ ਤੇ ਬੀਮਾਰ ਪੈ ਗਿਆ। ਸੋ ਉਸ ਨੇ ਹਲਾਕਾਰਿਆਂ ਨੂੰ ਘੱਲਿਆ ਅਤੇ ਉਨ੍ਹਾਂ ਨੂੰ ਆਖਿਆ ਭਈ ਅਕਰੋਨ ਦੇ ਦਿਓਤਾ ਬਆਲ-ਜ਼ਬੂਬ ਨੂੰ ਜਾ ਕੇ ਪੁੱਛੋ ਭਈ ਕੀ ਮੈਂ ਇਸ ਰੋਗ ਤੋਂ ਅੱਛਾ ਹੋ ਜਾਵਾਂਗਾ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਹਜ਼ਯਾਹ ਆਪਣੇ ਉਸ ਚੁਬਾਰੇ ਦੀ ਜਾਲੀਦਾਰ ਤਾਕੀ ਵਿੱਚੋਂ ਜਿਹੜਾ ਸਾਮਰਿਯਾ ਵਿੱਚ ਸੀ, ਡਿੱਗ ਪਿਆ ਤੇ ਬਿਮਾਰ ਪੈ ਗਿਆ। ਸੋ ਉਸ ਨੇ ਸੰਦੇਸ਼ਵਾਹਕਾਂ ਨੂੰ ਭੇਜਿਆ ਅਤੇ ਉਨ੍ਹਾਂ ਨੂੰ ਆਖਿਆ ਕਿ ਅਕਰੋਨ ਦੇ ਦੇਵਤੇ ਬਆਲ-ਜ਼ਬੂਬ ਨੂੰ ਜਾ ਕੇ ਪੁੱਛੋ, “ਕੀ ਮੈਂ ਇਸ ਰੋਗ ਤੋਂ ਚੰਗਾ ਹੋ ਜਾਂਵਾਂਗਾ?”