2 Kings 10:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯੇਹੂ ਨੇ ਆਪਣੇ ਆਦਮੀਆਂ ਨੂੰ ਕਿਹਾ, “ਇਨ੍ਹਾਂ ਨੂੰ ਜਿਉਂਦੇ ਫ਼ੜ ਲਵੋ।” ਯੇਹੂ ਦੇ ਆਦਮੀਆਂ ਨੇ ਅਹਜ਼ਯਾਹ ਦੇ ਸੰਬੰਧੀਆਂ ਨੂੰ ਜਿਉਂਦਿਆਂ ਨੂੰ ਫ਼ੜ ਲਿਆ। ਉਹ 42 ਲੋਕ ਸਨ ਅਤੇ ਯੇਹੂ ਨੇ ਉਨ੍ਹਾਂ ਨੂੰ ਬੇਥ-ਇੱਕਦ ਦੇ ਨੇੜੇ ਖੂਹ ਦੇ ਕੋਲ ਵੱਢ ਸੁੱਟਿਆ। ਉੱਨ੍ਹਾਂ ਵਿੱਚੋਂ ਇੱਕ ਵੀ ਮਨੁੱਖ ਜਿਉਂਦਾ ਨਾ ਛੱਡਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਆਖਿਆ, ਉਨ੍ਹਾਂ ਨੂੰ ਜੀਉਂਦੇ ਫੜ ਲਵੋ। ਸੋ ਓਹਨਾਂ ਨੇ ਉਨ੍ਹਾਂ ਨੂੰ ਜੀਉਂਦੇ ਫੜ ਲਿਆ ਅਰ ਉਨ੍ਹਾਂ ਬਿਆਲੀਆਂ ਆਦਮੀਆਂ ਨੂੰ ਮੋਨੀ ਦੇ ਘਰ ਦੇ ਟੋਏ ਕੋਲ ਮਾਰ ਸੁੱਟਿਆ। ਉਸ ਨੇ ਉਨ੍ਹਾਂ ਵਿੱਚੋਂ ਇੱਕ ਭੀ ਮਨੁੱਖ ਨਾ ਛੱਡਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਆਖਿਆ, ਉਨ੍ਹਾਂ ਨੂੰ ਜੀਉਂਦੇ ਫੜ ਲਵੋ। ਉਨ੍ਹਾਂ ਨੇ ਉਹਨਾਂ ਨੂੰ ਜੀਉਂਦੇ ਫੜ ਲਿਆ ਅਤੇ ਉਨ੍ਹਾਂ ਬਿਆਲੀ ਆਦਮੀਆਂ ਨੂੰ ਉੱਨ ਕਤਰਣ ਵਾਲੀ ਥਾਂ ਦੇ ਘਰ ਦੇ ਟੋਏ ਕੋਲ ਮਾਰ ਸੁੱਟਿਆ। ਉਸ ਨੇ ਉਨ੍ਹਾਂ ਵਿੱਚੋਂ ਇੱਕ ਵੀ ਮਨੁੱਖ ਨਾ ਛੱਡਿਆ।