2 Kings 10:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯੇਹੂ ਨੇ ਇਸਰਾਏਲ ਦੀ ਸਾਰੀ ਧਰਤੀ ਉੱਪਰ ਇਹ ਸੰਦੇਸ਼ ਪਹੁੰਚਾ ਦਿੱਤਾ ਤਾਂ ਬਆਲ ਦੇ ਸਾਰੇ ਉਪਾਸਕ ਇੱਕਤਰ ਹੋਏ। ਕੋਈ ਵੀ ਬੰਦਾ ਉਸਦਾ ਉਪਾਸਕ ਗੈਰਹਾਜ਼ਿਰ ਨਾ ਰਿਹਾ ਅਤੇ ਸਾਰੇ ਉਪਾਸਕ ਬਆਲ ਦੇ ਮੰਦਰ ਵਿੱਚ ਇੱਕਤਰ ਹੋਏ। ਤੇ ਬਆਲ ਦਾ ਮੰਦਰ ਖਚਾ-ਖਚ ਭੀੜ ਨਾਲ ਭਰ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯੇਹੂ ਨੇ ਸਾਰੇ ਇਸਰਾਏਲ ਵਿੱਚ ਹਲਕਾਰੇ ਘੱਲੇ ਅਰ ਬਆਲ ਦੇ ਸਾਰੇ ਉਪਾਸਕ ਆਏ ਐਥੋਂ ਤਾਈਂ ਕਿ ਇੱਕ ਵੀ ਆਦਮੀ ਨਾ ਰਿਹਾ ਜਿਹੜਾ ਨਾ ਆਇਆ ਹੋਵੇ ਅਰ ਓਹ ਬਆਲ ਦੇ ਮੰਦਰ ਵਿੱਚ ਵੜ ਗਏ ਅਰ ਬਆਲ ਦਾ ਮੰਦਰ ਇੱਕ ਪਾਸੇ ਤੋਂ ਦੂਜੇ ਪਾਸੇ ਤਾਈਂ ਭਰ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯੇਹੂ ਨੇ ਸਾਰੇ ਇਸਰਾਏਲ ਵਿੱਚ ਸੰਦੇਸ਼ਵਾਹਕ ਭੇਜੇ ਅਤੇ ਬਆਲ ਦੇ ਸਾਰੇ ਉਪਾਸਕ ਆਏ ਇੱਥੋਂ ਤੱਕ ਕਿ ਇੱਕ ਵੀ ਆਦਮੀ ਨਾ ਰਿਹਾ ਜਿਹੜਾ ਨਾ ਆਇਆ ਹੋਵੇ, ਉਹ ਬਆਲ ਦੇ ਮੰਦਰ ਵਿੱਚ ਪਹੁੰਚ ਗਏ ਅਤੇ ਬਆਲ ਦਾ ਮੰਦਰ ਇੱਕ ਪਾਸੇ ਤੋਂ ਦੂਜੇ ਪਾਸੇ ਤੱਕ ਭਰ ਗਿਆ।