2 Kings 10:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਉਂ ਹੀ ਯੇਹੂ ਹੋਮ ਦੀ ਭੇਟ ਚੜ੍ਹਾ ਹਟਿਆ ਉਵੇਂ ਹੀ ਯੇਹੂ ਨੇ ਪਹਿਰੇਦਾਰਾਂ ਅਤੇ ਕਪਤਾਨਾਂ ਨੂੰ ਆਖਿਆ, “ਅੰਦਰ ਜਾਓ ਅਤੇ ਜਾਕੇ ਬਆਲ ਦੇ ਜਾਜਕਾਂ ਨੂੰ ਮਾਰ ਸੁੱਟੋ। ਮੰਦਰ ਚੋ ਕੋਈ ਵੀ ਮਨੁੱਖ ਜਿਉਂਦਾ ਬਾਹਰ ਨਾ ਨਿਕਲੇ।” ਤਾਂ ਕਪਤਾਨਾਂ ਨੇ ਬਆਲ ਦੇ ਜਾਜਕਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ। ਅਤੇ ਪਹਿਰੇਦਾਰਾਂ ਅਤੇ ਕਪਤਾਨਾਂ ਨੇ ਉਨ੍ਹਾਂ ਦੀਆਂ ਲਾਸ਼ਾਂ ਨੂੰ ਬਾਹਰ ਸੁੱਟ ਦਿੱਤਾ। ਤਦ ਉਹ ਮੰਦਰ ਦੇ ਅੰਦਰ ਵਾਲੇ ਕਮਰੇ ਵਿੱਚ ਪ੍ਰਵੇਸ਼ ਕੀਤੇ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਐਊਂ ਹੋਇਆ ਭਈ ਜਿਵੇਂ ਉਹ ਹੋਮ ਦੀ ਬਲੀ ਚੜ੍ਹ ਚੁੱਕਿਆ ਉਵੇਂ ਹੀ ਯੇਹੂ ਨੇ ਪਹਿਰੇਦਾਰਾਂ ਅਰ ਹੁੱਦੇਦਾਰਾਂ ਨੂੰ ਆਖਿਆ, ਵੜ ਜਾਓ ਅਰ ਉਨ੍ਹਾਂ ਨੂੰ ਮਾਰ ਦਿਓ। ਇੱਕ ਭੀ ਮਨੁੱਖ ਨਿੱਕਲਣ ਨਾ ਪਾਵੇ। ਸੋ ਓਹਨਾਂ ਨੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਛੱਡਿਆ ਅਰ ਪਹਿਰੇਦਾਰਾਂ ਅਰ ਹੁੱਦੇਦਾਰਾਂ ਨੇ ਉਨ੍ਹਾਂ ਨੂੰ ਬਾਹਰ ਸੁੱਟ ਦਿੱਤਾ ਅਤੇ ਬਆਲ ਦੇ ਮੰਦਰ ਦੇ ਸ਼ਹਿਰ ਤਾਈਂ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਅਜਿਹਾ ਹੋਇਆ ਕਿ ਜਿਵੇਂ ਉਹ ਹੋਮ ਦੀ ਬਲੀ ਚੜ੍ਹਾ ਚੁੱਕਿਆ ਉਸੇ ਤਰ੍ਹਾਂ ਹੀ ਯੇਹੂ ਨੇ ਪਹਿਰੇਦਾਰਾਂ ਅਤੇ ਅਹੁਦੇਦਾਰਾਂ ਨੂੰ ਆਖਿਆ, ਵੜ ਜਾਓ ਅਤੇ ਉਨ੍ਹਾਂ ਨੂੰ ਮਾਰ ਦਿਓ। ਇੱਕ ਵੀ ਮਨੁੱਖ ਨਿੱਕਲ ਨਾ ਸਕੇ। ਉਹਨਾਂ ਨੇ ਉਨ੍ਹਾਂ ਨੂੰ ਤਲਵਾਰ ਦੀ ਧਾਰ ਨਾਲ ਵੱਢ ਸੁੱਟਿਆ, ਪਹਿਰੇਦਾਰਾਂ ਅਤੇ ਅਹੁਦੇਦਾਰਾਂ ਨੇ ਉਨ੍ਹਾਂ ਨੂੰ ਬਾਹਰ ਸੁੱਟ ਦਿੱਤਾ ਅਤੇ ਬਆਲ ਦੇ ਮੰਦਰ ਦੇ ਸ਼ਹਿਰ ਤੱਕ ਗਏ।