2 Kings 10:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸਵੇਰ ਵੇਲੇ ਯੇਹੂ ਬਾਹਰ ਗਿਆ ਅਤੇ ਲੋਕਾਂ ਸਾਹਮਣੇ ਖੜ੍ਹਾ ਹੋਕੇ ਉਸ ਨੇ ਕਿਹਾ, “ਤੁਸੀਂ ਮਾਸੂਮ ਹੋ। ਵੇਖੋ! ਮੈਂ ਆਪਣੇ ਸੁਆਮੀ ਦੇ ਵਿਰੁੱਧ ਮਤਾ ਪਕਾਇਆ ਤੇ ਉਸ ਨੂੰ ਮਾਰ ਸੁੱਟਿਆ ਪਰ ਅਹਾਬ ਦੇ ਇਨ੍ਹਾਂ ਸਾਰੇ ਪੁੱਤਾਂ ਨੂੰ ਕਿਸ ਮਾਰਿਆ?
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਭਈ ਫਜਰੇ ਉਹ ਬਾਹਰ ਨਿੱਕਲ ਕੇ ਖਲੋ ਗਿਆ ਅਰ ਸਾਰਿਆਂ ਲੋਕਾਂ ਨੂੰ ਆਖਣ ਲੱਗਾ, ਤੁਸੀਂ ਧਰਮੀ ਹੋ। ਵੇਖੋ, ਮੈਂ ਆਪਣੇ ਸੁਆਮੀ ਦੇ ਵਿਰੁੱਧ ਮਤਾ ਪਕਾਇਆ ਤੇ ਉਹ ਨੂੰ ਮਾਰ ਛੱਡਿਆ ਪਰ ਇਨ੍ਹਾਂ ਸਾਰਿਆਂ ਨੂੰ ਕਿਹ ਨੇ ਮਾਰਿਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਜਿਹਾ ਹੋਇਆ ਕਿ ਸਵੇਰ ਨੂੰ ਉਹ ਬਾਹਰ ਨਿੱਕਲ ਕੇ ਖੜ੍ਹਾ ਹੋ ਗਿਆ ਅਤੇ ਸਾਰਿਆਂ ਲੋਕਾਂ ਨੂੰ ਆਖਣ ਲੱਗਾ, ਤੁਸੀਂ ਧਰਮੀ ਹੋ। ਵੇਖੋ, ਮੈਂ ਆਪਣੇ ਸੁਆਮੀ ਦੇ ਵਿਰੁੱਧ ਯੋਜਨਾ ਬਣਾਈ ਅਤੇ ਉਸ ਨੂੰ ਮਾਰ ਛੱਡਿਆ ਪਰ ਇਨ੍ਹਾਂ ਸਾਰਿਆਂ ਨੂੰ ਕਿਸ ਨੇ ਮਾਰਿਆ?