2 Kings 11:14 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਵੇਖਿਆ ਕਿ ਪਾਤਸ਼ਾਹ ਉਸ ਥੰਮ ਕੋਲ ਖਲੋਤਾ ਸੀ। ਜਿੱਥੇ ਕਿ ਅਕਸਰ ਪਾਤਸ਼ਾਹ ਖਲੋਂਦੇ ਸਨ ਅਤੇ ਉਸ ਨੇ ਆਗੂਆਂ ਅਤੇ ਆਦਮੀਆਂ ਨੂੰ ਪਾਤਸ਼ਾਹ ਲਈ ਤੁਰ੍ਹੀਆਂ ਵਜਾਉਂਦਿਆਂ ਵੇਖਿਆ ਅਤੇ ਉਸ ਨੇ ਇਹ ਵੀ ਵੇਖਿਆ ਕਿ ਸਾਰੇ ਲੋਕ ਖੁਸ਼ੀ ਦਾ ਜਸ਼ਨ ਮਨਾ ਰਹੇ ਹਨ। ਜਦੋਂ ਉਸ ਨੇ ਇਹ ਸਭ ਵੇਖਿਆ ਅਤੇ ਤੁਰ੍ਹੀਆਂ ਵੱਜਣ ਦੀਆਂ ਆਵਾਜ਼ਾਂ ਸੁਣੀਆਂ ਤਾਂ ਅਥਲਯਾਹ ਨੇ ਆਪਣੇ ਕੱਪੜੇ ਫ਼ਾੜੇ ਤੇ ਉੱਚੀ ਆਵਾਜ਼ ਵਿੱਚ ਬੋਲੀ ਇਹ ਦਰਸਾਉਣ ਲਈ ਕਿ ਉਹ ਬਹੁਤ ਪਰੇਸ਼ਾਨ ਹੈ, “ਗ਼ਦਰ ਹੈ! ਗ਼ਦਰ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਜਦ ਨਿਗਾਹ ਕੀਤੀ ਤਾਂ ਵੇਖੋ ਰੀਤੀ ਅਨੁਸਾਰ ਪਾਤਸ਼ਾਹ ਥੰਮ੍ਹ ਦੇ ਕੋਲ ਖਲੋਤਾ ਸੀ ਅਰ ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਪਾਤਸ਼ਾਹ ਦੇ ਕੋਲ ਸਨ ਅਰ ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਰ ਤੁਰ੍ਹੀਆਂ ਵਜਾਉਂਦੇ ਸਨ ਸੋ ਅਥਲਯਾਹ ਨੇ ਆਪਣੇ ਲੀੜੇ ਪਾੜੇ ਅਰ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਨਿਗਾਹ ਕੀਤੀ ਤਾਂ ਵੇਖੋ, ਰੀਤੀ ਅਨੁਸਾਰ ਰਾਜਾ ਥੰਮ੍ਹ ਦੇ ਕੋਲ ਖੜ੍ਹਾ ਸੀ, ਸਰਦਾਰ ਤੇ ਤੁਰ੍ਹੀ ਵਜਾਉਣ ਵਾਲੇ ਰਾਜੇ ਦੇ ਕੋਲ ਸਨ, ਦੇਸ ਦੇ ਸਾਰੇ ਲੋਕ ਖੁਸ਼ੀਆਂ ਮਨਾਉਂਦੇ ਅਤੇ ਤੁਰ੍ਹੀਆਂ ਵਜਾਉਂਦੇ ਸਨ ਅਤੇ ਅਥਲਯਾਹ ਨੇ ਆਪਣੇ ਕੱਪੜੇ ਪਾੜੇ ਅਤੇ ਉੱਚੀ ਦਿੱਤੀ ਬੋਲੀ, ਗਦਰ ਵੇ ਗਦਰ!