2 Kings 11:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ, ਅਤੇ ਬਆਲ ਦੇ ਬੁੱਤ ਨੂੰ ਨਸ਼ਟ ਕਰ ਦਿੱਤਾ ਅਤੇ ਉਸਦੀ ਜਗਵੇਦੀ ਦੇ ਵੀ ਟੁਕੜੇ-ਟੁਕੜੇ ਕਰ ਦਿੱਤਾ। ਉਨ੍ਹਾਂ ਬਆਲ ਦੇ ਜਾਜਕ ਮੱਤਾਨ ਨੂੰ ਜਗਵੇਦੀਆਂ ਦੇ ਅੱਗੇ ਮਾਰ ਸੁੱਟਿਆ। ਤਦ ਯਹੋਯਾਦਾ ਜਾਜਕ ਨੇ ਯਹੋਵਾਹ ਦੇ ਮੰਦਰ ਦੀ ਦੇਖਭਾਲ ਕਰਨ ਲਈ, ਇੰਚਾਰਜ ਹੋਣ ਲਈ, ਆਦਮੀ ਚੁਣੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਦੇਸ ਦੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਰ ਉਸ ਨੂੰ ਢਾਹ ਦਿੱਤਾ। ਉਹ ਦੀਆਂ ਜਗਵੇਦੀਆਂ ਤੇ ਮੂਰਤਾਂ ਨੂੰ ਉੱਕਾ ਹੀ ਚਕਨਾ ਚੂਰ ਕਰ ਛੱਡਿਆ ਅਰ ਬਆਲ ਦੇ ਪੁਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਛੱਡਿਆ ਅਰ ਜਾਜਕ ਨੇ ਯਹੋਵਾਹ ਦੇ ਭਵਨ ਉੱਤੇ ਵੇਖ ਭਾਲ ਕਰਨ ਵਾਲੇ ਠਹਿਰਾਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਦੇਸ ਦੇ ਸਾਰੇ ਲੋਕ ਬਆਲ ਦੇ ਮੰਦਰ ਵਿੱਚ ਵੜ ਗਏ ਅਤੇ ਉਸ ਨੂੰ ਢਾਹ ਦਿੱਤਾ। ਉਹ ਦੀਆਂ ਜਗਵੇਦੀਆਂ ਅਤੇ ਮੂਰਤਾਂ ਨੂੰ ਪੂਰੀ ਤਰ੍ਹਾਂ ਹੀ ਚਕਨਾ-ਚੂਰ ਕਰ ਸੁੱਟਿਆ ਅਤੇ ਬਆਲ ਦੇ ਪੁਜਾਰੀ ਮੱਤਾਨ ਨੂੰ ਉਨ੍ਹਾਂ ਨੇ ਜਗਵੇਦੀਆਂ ਦੇ ਅੱਗੇ ਮਾਰ ਸੁੱਟਿਆ ਅਤੇ ਜਾਜਕ ਨੇ ਯਹੋਵਾਹ ਦੇ ਭਵਨ ਉੱਤੇ ਦੇਖਭਾਲ ਕਰਨ ਵਾਲੇ ਠਹਿਰਾਏ