2 Kings 11:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਸੱਤਵੇਂ ਸਾਲ ਪਰਧਾਨ ਜਾਜਕ ਯੋਹਯਾਦਾ ਨੇ ਕਰੇਬੀਆਂ ਤੇ ਪਹਿਰੇਦਾਰਾਂ ਤੇ ਸਰਦਾਰਾਂ ਨੂੰ ਸੱਦਾ ਭੇਜਿਆ ਅਤੇ ਉਨ੍ਹਾਂ ਨੂੰ ਯਹੋਵਾਹ ਦੇ ਮੰਦਰ ਵਿੱਚ ਮਿਲਣ ਲਈ ਸਦਿਅ। ਫ਼ੇਰ ਉਸ ਨੇ ਉਨ੍ਹਾਂ ਨਾਲ ਇੱਕ ਇਕਰਾਰਨਾਮਾ ਕੀਤਾ, ਉਸ ਨੇ ਉਨ੍ਹਾਂ ਨੂੰ ਯਹੋਵਾਹ ਦੇ ਮੰਦਰ ਵਿੱਚ ਸੌਂਹ ਖੁਆਈ ਫੇਰ ਉਸ ਨੇ ਉਨ੍ਹਾਂ ਨੂੰ ਰਾਜੇ ਦਾ ਪੁੱਤਰ, ਯੋਆਸ ਦਿਖਾਇਆ।
Punjabi Bible 2016 - ਪਵਿੱਤਰ ਬਾਈਬਲ O.V.
ਪਰੰਤੂ ਸਤਵੇਂ ਵਰਹੇ ਯਹੋਯਾਦਾ ਨੇ ਕਾਰੀਆਂ ਤੇ ਪਹਿਰੇਦਾਰਾਂ ਦੇ ਸੌ ਸੌ ਦੇ ਸਰਦਾਰਾਂ ਨੂੰ ਸੱਦ ਘੱਲਿਆ ਅਰ ਉਨ੍ਹਾਂ ਨੂੰ ਆਪਣੇ ਕੋਲ ਯਹੋਵਾਹ ਦੇ ਭਵਨ ਵਿੱਚ ਲਿਆਇਆ। ਅਰ ਜਦ ਉਹ ਨੇ ਉਨ੍ਹਾਂ ਨਾਲ ਨੇਮ ਬੰਨ੍ਹਿਆ ਅਰ ਯਹੋਵਾਹ ਦੇ ਭਵਨ ਵਿੱਚ ਉਨ੍ਹਾਂ ਨੂੰ ਸੌਂਹ ਖੁਵਾਈ ਤਾਂ ਉਹਨੇ ਉਨ੍ਹਾਂ ਨੂੰ ਪਾਤਸ਼ਾਹ ਦਾ ਪੁੱਤ੍ਰ ਵਿਖਾਇਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰੰਤੂ ਸੱਤਵੇਂ ਸਾਲ ਯਹੋਯਾਦਾ ਨੇ ਕਾਰੀਆਂ ਤੇ ਪਹਿਰੇਦਾਰਾਂ ਦੇ ਸੌ-ਸੌ ਦੇ ਸਰਦਾਰਾਂ ਨੂੰ ਸੱਦਾ ਭੇਜਿਆ ਅਤੇ ਉਨ੍ਹਾਂ ਨੂੰ ਆਪਣੇ ਕੋਲ ਯਹੋਵਾਹ ਦੇ ਭਵਨ ਵਿੱਚ ਲਿਆਇਆ। ਜਦ ਉਸ ਨੇ ਉਨ੍ਹਾਂ ਨਾਲ ਨੇਮ ਬੰਨ੍ਹਿਆ ਅਤੇ ਯਹੋਵਾਹ ਦੇ ਭਵਨ ਵਿੱਚ ਉਨ੍ਹਾਂ ਨੂੰ ਸਹੁੰ ਖਵਾਈ ਤਦ ਉਸ ਨੇ ਉਨ੍ਹਾਂ ਨੂੰ ਰਾਜਾ ਦਾ ਪੁੱਤਰ ਵਿਖਾਇਆ।