2 Kings 12:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਜਦੋਂ ਵੀ ਲੋਕ ਮੰਦਰ ਵਿੱਚ ਜਾਂਦੇ ਤਾਂ ਉਹ ਪੈਸੇ ਉਹ ਸੰਦੂਕ ਵਿੱਚ ਪਾਂਦੇ, ਜਦੋਂ ਕਦੇ ਵੀ ਪਾਤਸ਼ਾਹ ਦੇ ਸਕੱਤਰ ਅਤੇ ਪ੍ਰਧਾਨ ਜਾਜਕ ਇਹ ਵੇਖਦੇ ਕਿ ਸੰਦੂਕ ਵਿੱਚ ਕਾਫ਼ੀ ਧੰਨ ਇਕੱਠਾ ਹੋ ਗਿਆ ਹੈ ਤਾਂ ਉਹ ਆਕੇ ਉਸ ਵਿੱਚੋਂ ਧੰਨ ਕੱਢ ਕੇ ਲੈ ਜਾਂਦੇ। ਫ਼ਿਰ ਉਹ ਥੈਲਿਆਂ ਵਿੱਚ ਧੰਨ ਭਰਕੇ ਉਸਦੀ ਗਿਣਤੀ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਕਿ ਜਦ ਵੇਖਦੇ ਸਨ ਭਈ ਸੰਦੂਕ ਵਿੱਚ ਬਹੁਤ ਰੁਪਿਆ ਹੋ ਗਿਆ ਹੈ ਤਾਂ ਪਾਤਸ਼ਾਹ ਦਾ ਮੁਸੱਦੀ ਅਰ ਪਰਧਾਨ ਜਾਜਕ ਉੱਤੇ ਆ ਕੇ ਉਸ ਰੁਪਏ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਮਿਲਦਾ ਸੀ ਥੈਲੀਆਂ ਵਿੱਚ ਪਾ ਕੇ ਗਿਣ ਲੈਂਦੇ ਸਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਉਹ ਵੇਖਦੇ ਸਨ ਕਿ ਸੰਦੂਕ ਵਿੱਚ ਬਹੁਤ ਰੁਪਿਆ ਹੋ ਗਿਆ ਹੈ ਤਦ ਰਾਜਾ ਦਾ ਪ੍ਰਧਾਨ ਅਤੇ ਮਹਾਂ ਜਾਜਕ ਉੱਥੇ ਆ ਕੇ ਉਸ ਰੁਪਏ ਨੂੰ ਜਿਹੜਾ ਯਹੋਵਾਹ ਦੇ ਭਵਨ ਵਿੱਚ ਮਿਲਦਾ ਸੀ, ਥੈਲੀਆਂ ਵਿੱਚ ਪਾ ਕੇ ਗਿਣ ਲੈਂਦੇ ਸਨ।