2 Kings 12:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਆਸ਼ ਨੇ ਜਾਜਕਾਂ ਨੂੰ ਆਖਿਆ, “ਯਹੋਵਾਹ ਦੇ ਮੰਦਰ ਵਿੱਚ ਬੇਅੰਤ ਖਜ਼ਾਨਾ ਹੈ। ਲੋਕਾਂ ਨੇ ਮੰਦਰ ਲਈ ਕਈ ਵਸਤਾਂ ਭੇਟ ਕੀਤੀਆਂ ਹਨ, ਅਤੇ ਜਦੋਂ ਗਿਣਤੀ ਹੋਈ ਲੋਕਾਂ ਨੇ ਜਿਹੜਾ ਮੰਦਰ ਲਈ ਟੈਕਸ ਦਿੱਤਾ, ਤੇ ਕੁਝ ਧੰਨ ਲੋਕਾਂ ਆਪਣੀ ਇੱਛਾ ਅਨੁਸਾਰ ਦਿੱਤਾ। ਜਾਜਕ ਲੋਕ ਉਸ ਧੰਨ ਨਾਲ ਯਹੋਵਾਹ ਦੇ ਮੰਦਰ ਦੀ ਮੁਰੰਮਤ ਕਰਵਾ ਲੈਣ। ਹਰ ਜਾਜਕ ਉਸ ਪੈਸੇ ਨੂੰ ਜਿਹੜਾ ਉਸ ਨੂੰ ਲੋਕਾਂ ਦੀ ਸੇਵਾ ਤੋਂ ਪ੍ਰਾਪਤ ਹੁੰਦਾ ਹੈ, ਉਹ ਮੰਦਰ ਲਈ ਲਗਾਉਣ। ਜਾਜਕਾਂ, ਨੂੰ ਉਹ ਪੈਸਾ ਯਹੋਵਾਹ ਦੇ ਮੰਦਰ ਦਾ ਜੋ ਨੁਕਸਾਨ ਹੋਇਆ ਹੈ ਉਸਦੀ ਮੁਰੰਮਤ ਲਈ ਲਗਾਉਣਾ ਚਾਹੀਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਆਸ਼ ਨੇ ਜਾਜਕਾਂ ਨੂੰ ਆਖਿਆ, ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਉਹ ਸਾਰ ਰੁਪਿਆ ਜੋ ਯਹੋਵਾਹ ਦੇ ਭਵਨ ਵਿੱਚ ਲਿਆਂਦਾ ਜਾਵੇ ਅਰਥਾਤ ਗਿਣਿਆ ਹੋਇਆ ਲੋਕਾਂ ਦਾ ਰੁਪਿਆ ਅਤੇ ਉਹ ਸਭ ਰੁਪਿਆ ਜੋ ਕੋਈ ਆਦਮੀ ਆਪਣੀ ਇੱਛਿਆ ਨਾਲ ਯਹੋਵਾਹ ਦੇ ਭਵਨ ਵਿੱਚ ਲਿਆਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਆਸ਼ ਨੇ ਜਾਜਕਾਂ ਨੂੰ ਆਖਿਆ, ਪਵਿੱਤਰ ਕੀਤੀਆਂ ਹੋਈਆਂ ਵਸਤੂਆਂ ਦਾ ਉਹ ਸਾਰਾ ਰੁਪਿਆ, ਜੋ ਯਹੋਵਾਹ ਦੇ ਭਵਨ ਵਿੱਚ ਲਿਆਇਆ ਜਾਵੇ ਅਰਥਾਤ ਗਿਣਿਆ ਹੋਇਆ ਲੋਕਾਂ ਦਾ ਰੁਪਿਆ ਅਤੇ ਉਹ ਸਭ ਰੁਪਿਆ ਜੋ ਕੋਈ ਆਦਮੀ ਆਪਣੀ ਇੱਛਾ ਨਾਲ ਯਹੋਵਾਹ ਦੇ ਭਵਨ ਵਿੱਚ ਲਿਆਵੇ।