2 Kings 13:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਇਸਰਾਏਲੀ ਇੱਕ ਲਾਸ਼ ਨੂੰ ਦਫ਼ਨਾਅ ਰਹੇ ਸਨ ਤਾਂ ਉਨ੍ਹਾਂ ਨੇ ਇੱਕ ਜੱਥਾ ਵੇਖਿਆ ਸੋ ਉਨ੍ਹਾਂ ਨੇ ਜਲਦੀ ’ਚ ਉਸ ਮਨੁੱਖ ਨੂੰ ਅਲੀਸ਼ਾ ਦੀ ਕਬਰ ਵਿੱਚ ਸੁੱਟ ਦਿੱਤਾ ਅਤੇ ਜਦੋਂ ਉਹ ਮਨੁੱਖ ਅਲੀਸ਼ਾ ਦੀਆਂ ਹੱਡੀਆਂ ਨੂੰ ਜਾਕੇ ਛੋਹਿਆ ਤਾਂ ਉਹ ਜਿਉਂ ਪਿਆ ਅਤੇ ਆਪਣੇ ਪੈਰਾਂ ਉੱਪਰ ਖੜ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਐਉਂ ਹੋਇਆ ਕਿ ਜਦ ਓਹ ਇੱਕ ਮਨੁੱਖ ਨੂੰ ਦੱਬਣ ਨੂੰ ਹੀ ਸਨ ਤਾਂ ਵੇਖੋ ਉਨ੍ਹਾਂ ਨੇ ਇੱਕ ਜੱਥਾ ਡਿੱਠਾ। ਸੋ ਉਨ੍ਹਾਂ ਨੇ ਉਸ ਮਨੁੱਖ ਨੂੰ ਅਲੀਸ਼ਾ ਦੀ ਕਬਰ ਵਿੱਚ ਸੁੱਟ ਦਿੱਤਾ ਅਰ ਜਦ ਉਹ ਮਨੁੱਖ ਅਲੀਸ਼ਾ ਦੀਆਂ ਹੱਡੀਆਂ ਨੂੰ ਜਾ ਕੇ ਛੋਹਿਆ ਤਾਂ ਉਹ ਟਹਿਕ ਪਿਆ ਅਰ ਆਪਣੇ ਪੈਰਾਂ ਉੱਤੇ ਖਲੋ ਗਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਜਿਹਾ ਹੋਇਆ ਕਿ ਜਦ ਉਹ ਇੱਕ ਮਨੁੱਖ ਨੂੰ ਦੱਬਣ ਨੂੰ ਹੀ ਸਨ ਤਾਂ ਵੇਖੋ ਉਨ੍ਹਾਂ ਨੇ ਇੱਕ ਜੱਥਾ ਦੇਖਿਆ। ਸੋ ਉਨ੍ਹਾਂ ਨੇ ਉਸ ਮਨੁੱਖ ਨੂੰ ਅਲੀਸ਼ਾ ਦੀ ਕਬਰ ਵਿੱਚ ਸੁੱਟ ਦਿੱਤਾ ਅਤੇ ਜਦ ਉਹ ਮਨੁੱਖ ਅਲੀਸ਼ਾ ਦੀਆਂ ਹੱਡੀਆਂ ਨੂੰ ਜਾ ਕੇ ਛੂਹਿਆ ਤਾਂ ਉਹ ਜੀ ਉੱਠਿਆ ਅਤੇ ਆਪਣੇ ਪੈਰਾਂ ਉੱਤੇ ਖੜ੍ਹਾ ਹੋ ਗਿਆ।