2 Kings 13:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਪਣੇ ਮਰਨ ਤੋਂ ਪਹਿਲਾਂ ਹਜ਼ਾਏਲ ਨੇ ਲੜਾਈ ਵਿੱਚ ਯੋਆਸ਼ ਦੇ ਪਿਤਾ ਯਹੋਆਹਾਜ਼ ਤੋਂ ਕਈ ਸ਼ਹਿਰ ਖੋਹ ਲਏ ਸਨ ਪਰ ਹੁਣ ਯੋਆਸ਼ ਨੇ ਹਜ਼ਾਏਲ ਦੇ ਪੁੱਤਰ ਬਨ-ਹਦਦ ਤੋਂ ਇਹ ਸ਼ਹਿਰ ਵਾਪਸ ਲੈ ਲਏ ਸਨ। ਯੋਆਸ਼ ਨੇ ਬਨ-ਹਦਦ ਨੂੰ ਤਿੰਨ ਵਾਰੀ ਹਰਾਇਆ ਅਤੇ ਇਸਰਾਏਲ ਦੇ ਸ਼ਹਿਰ ਵਾਪਸ ਲੈ ਲਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਆਹਾਜ਼ ਦੇ ਪੁੱਤ੍ਰ ਯਹੋਆਸ਼ ਨੇ ਹਜ਼ਾਏਲ ਦੇ ਪੁੱਤ੍ਰ ਬਨ-ਹਦਦ ਦੇ ਹੱਥੋਂ ਓਹ ਸ਼ਹਿਰ ਫੇਰ ਖੋਹ ਲਏ ਜੋ ਉਹ ਨੇ ਉਸ ਦੇ ਪਿਉ ਯਹੋਆਹਾਜ਼ ਦੇ ਹੱਥੋਂ ਜੁੱਧ ਵਿੱਚ ਲੈ ਲਏ ਸਨ। ਤਿੰਨ ਵਾਰੀ ਯੋਆਸ਼ ਨੇ ਉਹ ਨੂੰ ਮਾਰਿਆ ਅਰ ਇਸਰਾਏਲ ਦੇ ਸ਼ਹਿਰਾਂ ਨੂੰ ਮੁੜ ਲੈ ਲਿਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਹੋਆਹਾਜ਼ ਦੇ ਪੁੱਤਰ ਯਹੋਆਸ਼ ਨੇ ਹਜ਼ਾਏਲ ਦੇ ਪੁੱਤਰ ਬਨ-ਹਦਦ ਦੇ ਹੱਥੋਂ ਉਹ ਸ਼ਹਿਰ ਫੇਰ ਖੋਹ ਲਏ, ਜੋ ਉਹ ਨੇ ਉਸ ਦੇ ਪਿਉ ਯਹੋਆਹਾਜ਼ ਦੇ ਹੱਥੋਂ ਯੁੱਧ ਵਿੱਚ ਲੈ ਲਏ ਸਨ। ਤਿੰਨ ਵਾਰੀ ਯੋਆਸ਼ ਨੇ ਉਹ ਨੂੰ ਮਾਰਿਆ ਅਤੇ ਇਸਰਾਏਲ ਦੇ ਸ਼ਹਿਰਾਂ ਨੂੰ ਮੁੜ ਲੈ ਲਿਆ।