2 Kings 14:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਹੋਵਾਹ ਨੇ ਵੇਖਿਆ ਕਿ ਸੱਚਮੁੱਚ ਇਸਰਾਏਲੀ ਬੜੇ ਕਸ਼ਟ ਵਿੱਚ ਸਨ, ਦੋਵੇਂ, ਨੌਕਰ ਅਤੇ ਅਜਾਦ ਆਦਮੀ, ਅਤੇ ਉੱਥੇ ਕੋਈ ਅਜਿਹਾ ਨਹੀਂ ਸੀ ਜੋ ਇਸਰਾਏਲ ਦੀ ਮਦਦ ਕਰ ਸੱਕਦਾ।
Punjabi Bible 2016 - ਪਵਿੱਤਰ ਬਾਈਬਲ O.V.
ਇਸ ਲਈ ਜੋ ਯਹੋਵਾਹ ਨੇ ਇਸਰਾਏਲ ਦੇ ਦੁਖ ਨੂੰ ਡਿੱਠਾ ਭਈ ਉਹ ਸੱਚ ਮੁੱਚ ਬਹੁਤ ਕੌੜਾ ਹੈ ਕਿਉਂ ਜੋ ਨਾ ਤਾਂ ਕੋਈ ਬੰਧੂਆ ਨਾ ਨਿਰਬੰਧ ਰਿਹਾ ਅਰ ਨਾ ਕੋਈ ਇਸਰਾਏਲ ਦਾ ਸਹਾਈ ਸੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਜੋ ਯਹੋਵਾਹ ਨੇ ਇਸਰਾਏਲ ਦੇ ਦੁੱਖ ਨੂੰ ਵੇਖਿਆ ਕਿ ਉਹ ਸੱਚ-ਮੁੱਚ ਬਹੁਤ ਕੌੜਾ ਹੈ ਕਿਉਂ ਜੋ ਨਾ ਤਾਂ ਕੋਈ ਗੁਲਾਮ ਨਾ ਨਿਰਬੰਧ ਰਿਹਾ ਅਤੇ ਨਾ ਕੋਈ ਇਸਰਾਏਲ ਦਾ ਸਹਾਇਕ ਸੀ।