2 Kings 14:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਉਸ ਨੇ ਮਾਰਨ ਵਾਲਿਆਂ ਦੇ ਪੁੱਤਰਾਂ ਨੂੰ ਅੱਗੋਂ ਨਾ ਵੱਢਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਤੇ ਇਹ ਲਿਖਿਆ, “ਜੇਕਰ ਕੋਈ ਪੁੱਤਰ ਪਾਪ ਕਰੇ ਤਾਂ ਉਸ ਦੇ ਬਦਲੇ ਮਾਪੇ ਨਾ ਮਾਰੇ ਜਾਣ ਅਤੇ ਨਾ ਹੀ ਮਾਪਿਆਂ ਦੇ ਪਾਪ ਕਰਨ ਤੇ ਬੱਚਿਆਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ। ਸਿਰਫ਼ ਜਿਹੜਾ ਕੋਈ ਮਨੁੱਖ ਆਪ ਗ਼ਲਤ ਕੰਮ ਕਰਦਾ ਹੈ ਉਸਦਾ ਦੰਡ ਉਸ ਨੂੰ ਹੀ ਮਿਲਣਾ ਚਾਹੀਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਦੇ ਮਾਰਨ ਵਾਲਿਆਂ ਦੇ ਪੁੱਤ੍ਰਾਂ ਨੂੰ ਉਹ ਨੇ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਆਗਿਆ ਦਿੱਤੀ ਐਉਂ ਲਿਖਿਆ ਹੈ ਭਈ ਪੁੱਤ੍ਰਾਂ ਦੇ ਬਦਲੇ ਪਿਉ ਨਾ ਮਾਰੇ ਜਾਣ ਅਰ ਨਾ ਪੇਵਾਂ ਦੇ ਬਦਲੇ ਪੁੱਤ੍ਰ ਮਾਰੇ ਜਾਣ ਪਰ ਹਰ ਆਦਮੀ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਦੇ ਮਾਰਨ ਵਾਲਿਆਂ ਦੇ ਪੁੱਤਰਾਂ ਨੂੰ ਉਹ ਨੇ ਨਾ ਮਾਰਿਆ ਕਿਉਂ ਜੋ ਮੂਸਾ ਦੀ ਬਿਵਸਥਾ ਦੀ ਪੋਥੀ ਵਿੱਚ ਜਿਵੇਂ ਯਹੋਵਾਹ ਨੇ ਹੁਕਮ ਦਿੱਤਾ ਹੈ, ਅਜਿਹਾ ਲਿਖਿਆ ਹੈ ਕਿ ਪੁੱਤਰਾਂ ਦੇ ਬਦਲੇ ਪਿਤਾ ਨਾ ਮਾਰੇ ਜਾਣ ਅਤੇ ਨਾ ਪਿਤਾ ਦੇ ਬਦਲੇ ਪੁੱਤਰ ਮਾਰੇ ਜਾਣ ਪਰ ਹਰੇਕ ਮਨੁੱਖ ਆਪਣੇ ਹੀ ਪਾਪ ਦੇ ਕਾਰਨ ਮਾਰਿਆ ਜਾਵੇ।