2 Kings 14:9 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਜਵਾਬ ਭੇਜਿਆ ਅਤੇ ਆਖਿਆ, “ਲਬਾਨੋਨ ਦੀ ਛੋਟੀ ਜਿਹੀ ਕੰਡਿਆਲੀ ਝਾੜੀ ਨੇ ਲਬਾਨੋਨ ਦੇ ਵਿਸ਼ਾਲ ਰੁੱਖ ਨੂੰ ਸੁਨੇਹਾ ਭੇਜਿਆ: ‘ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ।’ ਪਰ ਇੱਕ ਜੰਗਲੀ ਜਾਨਵਰ ਜੋ ਲਬਾਨੋਨ ਵਿੱਚ ਸੀ ਛੋਟੀ ਕੰਡਿਆਲੀ ਝਾੜੀ ਤੋਂ ਦੀ ਲੰਘਿਆ ਅਤੇ ਉਸ ਨੂੰ ਮਿੱਧ ਸੁੱਟਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਇਸਰਾਏਲ ਦੇ ਪਾਤਸ਼ਾਹ ਯਹੋਆਸ਼ ਨੇ ਯਹੂਦਾਹ ਦੇ ਪਾਤਸ਼ਾਹ ਅਮਸਯਾਹ ਨੂੰ ਇਹ ਸੁਨੇਹਾ ਘੱਲਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਘੱਲਿਆ ਭਈ ਆਪਣੀ ਧੀ ਨੂੰ ਮੇਰੇ ਪੁੱਤ੍ਰ ਨਾਲ ਵਿਆਹ ਦੇਹ ਅਰ ਇੱਕ ਜੰਗਲੀ ਜਨੌਰ ਜੋ ਲਬਾਨੋਨ ਵਿੱਚ ਸੀ ਕੋਲੋਂ ਦੀ ਲੰਘਿਆ ਅਰ ਕੰਡਿਆਲੇ ਨੂੰ ਮਿੱਧ ਛੱਡਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਇਸਰਾਏਲ ਦੇ ਰਾਜਾ ਯਹੋਆਸ਼ ਨੇ ਯਹੂਦਾਹ ਦੇ ਰਾਜਾ ਅਮਸਯਾਹ ਨੂੰ ਇਹ ਸੁਨੇਹਾ ਭੇਜਿਆ ਕਿ ਲਬਾਨੋਨ ਦੇ ਕੰਡਿਆਲੇ ਨੇ ਲਬਾਨੋਨ ਦੇ ਦਿਆਰ ਨੂੰ ਸੁਨੇਹਾ ਭੇਜਿਆ ਕਿ ਆਪਣੀ ਧੀ ਨੂੰ ਮੇਰੇ ਪੁੱਤਰ ਨਾਲ ਵਿਆਹ ਦੇ ਅਤੇ ਇੱਕ ਜੰਗਲੀ ਜਾਨਵਰ ਜੋ ਲਬਾਨੋਨ ਵਿੱਚ ਸੀ, ਕੋਲੋਂ ਦੀ ਲੰਘਿਆ ਅਤੇ ਕੰਡਿਆਲੇ ਨੂੰ ਮਿੱਧ ਛੱਡਿਆ।