2 Kings 15:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਯਹੋਵਾਹ ਦੇ ਬਚਨ ਸੱਚ ਹੋਏ। ਯਹੋਵਾਹ ਨੇ ਯੇਹੂ ਨੂੰ ਆਖਿਆ ਸੀ ਕਿ ਉਸਦੀਆਂ ਚਾਰ ਪੀੜੀਆਂ ਇਸਰਾਏਲ ਦੀ ਰਾਜ ਗੱਦੀ ਉੱਪਰ ਬੈਠਣਗੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਉਹ ਬਚਨ ਜਿਹੜਾ ਉਹ ਨੇ ਯੇਹੂ ਨਾਲ ਕੀਤਾ ਸੀ ਏਹੋ ਸੀ ਭਈ ਤੇਰੇ ਪੁੱਤ੍ਰ ਚੌਥੀ ਪੀੜ੍ਹੀ ਤਾਈਂ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣਗੇ ਅਰ ਉਵੇਂ ਹੀ ਹੋਇਆ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਉਹ ਬਚਨ ਜਿਹੜਾ ਉਸ ਨੇ ਯੇਹੂ ਨਾਲ ਕੀਤਾ ਸੀ, ਇਹ ਹੀ ਸੀ ਕਿ ਤੇਰੇ ਪੁੱਤਰ ਚੌਥੀ ਪੀੜ੍ਹੀ ਤੱਕ ਇਸਰਾਏਲ ਦੀ ਰਾਜ ਗੱਦੀ ਉੱਤੇ ਬੈਠਣਗੇ ਅਤੇ ਉਸੇ ਤਰ੍ਹਾਂ ਹੀ ਹੋਇਆ।