2 Kings 15:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਰਮਲਯਾਹ ਦੇ ਪੁੱਤਰ ਪਕਹ ਨੇ ਜੋ ਉਸਦੀ ਸੈਨਾ ਦਾ ਕਮਾਂਡਰ ਸੀ, ਉਸ ਦੇ ਵਿਰੁੱਧ ਮਤਾ ਪਕਾਇਆ ਅਤੇ ਸਾਮਰਿਯਾ ਵਿੱਚ ਪਾਤਸ਼ਾਹ ਦੇ ਆਪਣੇ ਮਹਿਲ ਵਿੱਚ ਉਸ ਨੇ ਉਸ ਨੂੰ ਅਰਗੋਬ ਅਤੇ ਅਰਯੇਹ ਦੇ ਨਾਲ ਮਾਰ ਦਿੱਤਾ। ਗਿਲਆਦ ਦੇ 50 ਲੋਕ ਉਸ ਦੇ ਨਾਲ ਸਨ, ਜਦੋਂ ਉਸ ਨੇ ਰਾਜੇ ਨੂੰ ਮਾਰਿਆ ਸੀ ਅਤੇ ਰਾਜੇ ਦੀ ਥਾਵੇਂ ਖੁਦ ਰਾਜ ਕਰਨ ਲੱਗ ਪਿਆ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਰਮਲਯਾਹ ਦੇ ਪੁੱਤ੍ਰ ਪਕਹ ਨੇ ਜੋ ਉਹ ਦਾ ਇੱਕ ਹੁੱਦੇਦਾਰ ਸੀ ਉਹ ਦੇ ਵਿਰੁੱਧ ਮਤਾ ਪਕਾਇਆ ਅਰ ਸਾਮਰਿਯਾ ਵਿੱਚ ਪਾਤਸ਼ਾਹ ਦੇ ਆਪਣੇ ਮਹਿਲ ਵਿੱਚ ਉਹ ਨੂੰ ਅਰਗੋਬ ਅਤੇ ਅਰਯੇਹ ਦੇ ਨਾਲ ਮਾਰਿਆ ਅਰ ਗਿਲਆਦੀਆਂ ਦੇ ਪੁੱਤ੍ਰਾਂ ਵਿੱਚੋਂ ਪੰਜਾਹ ਮਨੁੱਖ ਉਸ ਦੇ ਨਾਲ ਸਨ ਅਰ ਉਸ ਦੇ ਉਹ ਨੂੰ ਮਾਰ ਛੱਡਿਆ ਅਰ ਉਹ ਦੇ ਥਾਂ ਰਾਜ ਕਰਨ ਲੱਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਰਮਲਯਾਹ ਦੇ ਪੁੱਤਰ ਪਕਹ ਨੇ ਜੋ ਉਹ ਦਾ ਇੱਕ ਅਹੁਦੇਦਾਰ ਸੀ, ਉਸ ਦੇ ਵਿਰੁੱਧ ਮਤਾ ਪਕਾਇਆ ਅਤੇ ਸਾਮਰਿਯਾ ਵਿੱਚ ਰਾਜਾ ਦੇ ਆਪਣੇ ਮਹਿਲ ਵਿੱਚ ਉਸ ਨੂੰ ਅਰਗੋਬ ਅਤੇ ਅਰਯੇਹ ਦੇ ਨਾਲ ਮਾਰਿਆ, ਗਿਲਆਦੀਆਂ ਦੇ ਪੁੱਤਰਾਂ ਵਿੱਚੋਂ ਪੰਜਾਹ ਮਨੁੱਖ ਉਸ ਦੇ ਨਾਲ ਸਨ, ਉਸ ਨੇ ਉਹ ਨੂੰ ਮਾਰ ਛੱਡਿਆ ਅਤੇ ਉਹ ਦੇ ਥਾਂ ਰਾਜ ਕਰਨ ਲੱਗਾ।