2 Kings 15:29 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸਰਾਏਲ ਦੇ ਪਾਤਸ਼ਾਹ ਪਕਹ ਦੇ ਸਮੇਂ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਨੇ ਆਕੇ ਈਯੋਨ ਅਤੇ ਆਬੇਲ-ਬੈਤ-ਮਆਕਾਹ ਅਤੇ ਯਾਨੋਆਹ, ਕਦਸ਼, ਹਾਸੋਰ, ਗਿਲਆਦ, ਗਾਲੀਲ ਅਤੇ ਨਫ਼ਤਾਲੀ ਦੇ ਸਾਰੇ ਖੇਤਰਾਂ ਨੂੰ ਲੈ ਲਿਆ। ਪਾਤਸ਼ਾਹ ਤਿਗਲਥ ਪਿਲਸਰ ਇਨ੍ਹਾਂ ਸਾਰੇ ਆਦਮੀਆਂ ਨੂੰ ਕੈਦੀ ਬਣਾਕੇ ਅੱਸ਼ੂਰ ਨੂੰ ਲੈ ਗਿਆ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੇ ਪਾਤਸ਼ਾਹ ਪਕਹ ਦੇ ਦਿਨਾਂ ਵਿੱਚ ਅੱਸ਼ੂਰ ਦੇ ਪਾਤਸ਼ਾਹ ਤਿਗਲਥ ਪਿਲਸਰ ਨੇ ਆਣ ਕੇ ਈਯੋਨ ਅਰ ਆਬੇਲ-ਬੈਤ-ਮਆਕਾਹ ਅਰ ਯਾਨੋਆਹ ਅਰ ਕਦਸ਼ ਅਰ ਹਾਸੋਰ ਅਰ ਗਿਲਆਦ ਅਰ ਗਲੀਲ ਅਰ ਨਫਤਾਲੀ ਨੂੰ ਸਾਰੇ ਦੇਸ ਨੂੰ ਲੈ ਲਿਆ ਅਰ ਓਹਨਾਂ ਨੂੰ ਅਸੀਰ ਕਰਕੇ ਅੱਸ਼ੂਰ ਨੂੰ ਲੈ ਗਿਆ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦੇ ਰਾਜਾ ਪਕਹ ਦੇ ਦਿਨਾਂ ਵਿੱਚ ਅੱਸ਼ੂਰ ਦੇ ਰਾਜਾ ਤਿਗਲਥ ਪਿਲਸਰ ਨੇ ਆ ਕੇ ਈਯੋਨ, ਆਬੇਲ ਬੈਤ ਮਆਕਾਹ, ਯਾਨੋਹਾਹ, ਕਾਦੇਸ਼, ਹਾਸੋਰ, ਗਿਲਆਦ, ਗਲੀਲ ਅਤੇ ਨਫ਼ਤਾਲੀ ਦੇ ਸਾਰੇ ਦੇਸ ਨੂੰ ਲੈ ਲਿਆ ਅਤੇ ਉਹਨਾਂ ਨੂੰ ਗੁਲਾਮ ਕਰਕੇ ਅੱਸ਼ੂਰ ਨੂੰ ਲੈ ਗਿਆ।