2 Kings 17:13 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਸਾਰੇ ਨਬੀਆਂ ਤੇ ਪੈਗੰਬਰਾਂ ਦੇ ਰਾਹੀਂ ਇਹ ਆਖ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਵਨੀ ਦਿੰਦਾ ਰਿਹਾ ਕਿ ਤੁਸੀਂ ਆਪਣੇ ਭੈੜੇ ਰਾਹਾਂ ਤੋਂ ਮੁੜੋ। ਮੇਰੇ ਹੁਕਮਾਂ ਅਤੇ ਬਿਵਸਥਾ ਦਾ ਪਾਲਣ ਕਰੋ। ਉਸ ਸਾਰੀ ਬਿਵਸਥਾ ਦਾ ਅਨੁਸਰਣ ਕਰੋ ਜੋ ਮੈਂ ਤੁਹਾਡੇ ਪੁਰਖਿਆਂ ਨੂੰ ਆਪਣੇ ਸੇਵਕਾਂ, ਨਬੀਆਂ ਰਾਹੀਂ ਦਿੱਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਹੋਵਾਹ ਸਾਰੇ ਨਬੀਆਂ ਅਰ ਸਾਰੇ ਗੈਬ ਬੀਨਾਂ ਦੇ ਰਾਹੀਂ ਇੱਹ ਕਹਿ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਰਦਾ ਰਿਹਾ ਭਈ ਆਪਣਿਆਂ ਭੈੜਿਆਂ ਰਾਹਾਂ ਤੋਂ ਮੁੜੋ ਅਤੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦੀ ਆਗਿਆ ਮੈਂ ਤੁਹਾਡੇ ਪਿਉ ਦਾਦਿਆਂ ਨੂੰ ਦਿੱਤੀ ਅਰ ਜਿਹ ਨੂੰ ਮੈਂ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਤੁਹਾਡੇ ਕੋਲ ਘੱਲਿਆ ਮੇਰਿਆਂ ਹੁਕਮਾਂ ਤੇ ਬਿਧੀਆਂ ਨੂੰ ਮੰਨੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਸਾਰੇ ਨਬੀਆਂ ਅਤੇ ਸਾਰੇ ਦਰਸ਼ਣ ਵੇਖਣ ਵਾਲਿਆਂ ਦੇ ਰਾਹੀਂ ਇਹ ਕਹਿ ਕੇ ਇਸਰਾਏਲ ਤੇ ਯਹੂਦਾਹ ਨੂੰ ਚਿਤਾਰਦਾ ਰਿਹਾ ਕਿ ਆਪਣਿਆਂ ਭੈੜਿਆਂ ਰਾਹਾਂ ਤੋਂ ਮੁੜੋ ਅਤੇ ਉਸ ਸਾਰੀ ਬਿਵਸਥਾ ਦੇ ਅਨੁਸਾਰ ਜਿਸ ਦੀ ਆਗਿਆ ਮੈਂ ਤੁਹਾਡੇ ਪੁਰਖਿਆਂ ਨੂੰ ਦਿੱਤੀ ਅਤੇ ਜਿਸ ਨੂੰ ਮੈਂ ਆਪਣੇ ਦਾਸਾਂ ਨਬੀਆਂ ਦੇ ਰਾਹੀਂ ਤੁਹਾਡੇ ਕੋਲ ਭੇਜਿਆ, ਮੇਰਿਆਂ ਹੁਕਮਾਂ ਤੇ ਬਿਧੀਆਂ ਨੂੰ ਮੰਨੋ।