2 Kings 17:15 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੇ ਜੋ ਨੇਮ ਅਤੇ ਵਿਧੀਆਂ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹੀਆਂ ਸਨ ਉਨ੍ਹਾਂ ਨੇ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਯਹੋਵਾਹ ਦੀਆਂ ਚਿਤਾਵਨੀਆਂ ਨੂੰ ਵੀ ਮੰਨਣ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਨੇ ਨਕਾਰੇ ਹੋਏ ਦੇਵਤਿਆਂ ਦੀ ਉਪਾਸਨਾ ਕਰਨੀ ਸ਼ੁਰੂ ਕੀਤੀ ਤਾਂ ਉਹ ਆਪ ਵੀ ਨਕਾਰੇ ਗਏ। ਉਹ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ। ਉਨ੍ਹਾਂ ਨੇ ਵੀ ਉਨ੍ਹਾਂ ਦੇ ਵਾਂਗ ਭੈੜੇ ਕੰਮ ਕੀਤੇ ਜਦ ਕਿ ਯਹੋਵਾਹ ਨੇ ਇਸਰਾਏਲ ਦੇ ਲੋਕਾਂ ਨੂੰ ਭੈੜੇ ਕੰਮ ਕਰਨ ਤੋਂ ਖਬਰਦਾਰ ਕੀਤਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਦੀਆਂ ਬਿਧੀਆਂ ਨੂੰ ਅਤੇ ਉਹ ਦੇ ਉਸ ਨੇਮ ਨੂੰ ਜੋ ਉਸ ਨੇ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਬੱਧਾ ਸੀ ਅਤੇ ਉਹ ਦੀਆਂ ਸਾਖੀਆਂ ਨੂੰ ਜੋ ਉਸ ਨੇ ਉਨ੍ਹਾਂ ਨੂੰ ਸਮ੍ਹਾਲੀਆਂ ਸਨ ਉਨ੍ਹਾਂ ਨੇ ਰੱਦਿਆ ਅਰ ਨਿਕੰਮੀਆ ਵਸਤੂਆਂ ਦੇ ਪਿੱਛੇ ਲੱਗ ਕੇ ਨਿਕੰਮੇ ਹੋ ਗਏ ਅਰ ਆਪਣੇ ਆਲੇ ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਪੱਕੀ ਕੀਤੀ ਸੀ ਭਈ ਉਨ੍ਹਾਂ ਵਾਂਙੁ ਕੰਮ ਨਾ ਕਰਨ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਸ ਦੀਆਂ ਬਿਧੀਆਂ ਅਤੇ ਨੇਮ ਨੂੰ ਜੋ ਉਸ ਨੇ ਉਨ੍ਹਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਸੀ ਅਤੇ ਉਸ ਦੀਆਂ ਸਾਖੀਆਂ ਨੂੰ ਜੋ ਉਸ ਨੇ ਉਨ੍ਹਾਂ ਨੂੰ ਸੰਭਾਲੀਆਂ ਸਨ, ਓਹ ਨੇ ਰੱਦਿਆ ਅਤੇ ਨਿਕੰਮੀਆਂ ਵਸਤੂਆਂ ਦੇ ਪਿੱਛੇ ਲੱਗ ਕੇ ਨਿਕੰਮੇ ਹੋ ਗਏ ਅਤੇ ਆਪਣੇ ਆਲੇ-ਦੁਆਲੇ ਦੀਆਂ ਕੌਮਾਂ ਦੇ ਪਿੱਛੇ ਲੱਗ ਗਏ, ਜਿਨ੍ਹਾਂ ਦੇ ਵਿਖੇ ਯਹੋਵਾਹ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਉਹ ਉਨ੍ਹਾਂ ਵਾਂਗੂੰ ਕੰਮ ਨਾ ਕਰਨ।