2 Kings 17:16 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਹੁਕਮਾਂ ਨੂੰ ਮੰਨਣ ਤੋਂ ਇਨਕਾਰ ਕੀਤਾ। ਉਨ੍ਹਾਂ ਨੇ ਦੋ ਵੱਛੇ ਸੋਨੇ ਦੇ ਬਣਾਏ ਅਤੇ ਜਿਸ ਅਸ਼ੀਰਾ ਦੀ ਮੂਰਤੀ ਦੀ ਕਨਾਨੀ ਉਪਾਸਨਾ ਕਰਦੇ ਸਨ ਉਸਦਾ ਬੁੱਤ ਤਿਆਰ ਕੀਤਾ ਅਤੇ ਉਨ੍ਹਾਂ ਨੇ ਅਕਾਸ਼ ਦੀ ਸਾਰੀ ਸੈਨਾ ਦੀ ਉਪਾਸਨਾ ਕੀਤੀ ਅਤੇ ਬਆਲ ਦੀ ਸੇਵਾ ਕਰਨ ਲੱਗ ਪਏ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦਿਆਂ ਸਾਰਿਆਂ ਹੁਕਮਾਂ ਨੂੰ ਤੱਜ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ ਅਰ ਇੱਕ ਟੁੰਡ ਤਿਆਰ ਕੀਤਾ ਅਤੇ ਅਕਾਸ਼ ਦੀ ਸਾਰੀ ਸੈਨਾ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਨ੍ਹਾਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਦੇ ਸਾਰੇ ਹੁਕਮਾਂ ਨੂੰ ਛੱਡ ਕੇ ਆਪਣੇ ਲਈ ਢਾਲੀਆਂ ਹੋਈਆਂ ਮੂਰਤਾਂ ਅਰਥਾਤ ਦੋ ਵੱਛੇ ਬਣਾਏ, ਇੱਕ ਲੱਕੜ ਦਾ ਬੁੱਤ ਤਿਆਰ ਕਰ ਕੇ ਅਕਾਸ਼ ਦੀ ਸਾਰੀ ਸੈਨਾਂ ਨੂੰ ਮੱਥਾ ਟੇਕਿਆ ਅਤੇ ਬਆਲ ਦੀ ਪੂਜਾ ਕੀਤੀ।