2 Kings 18:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਅੱਸ਼ੂਰ ਦੇ ਪਾਤਸ਼ਾਹ ਨੇ ਆਪਣੇ ਤਿੰਨ ਖਾਸ ਕਮਾਂਡਰਾਂ ਤਰਤਾਨ, ਰਬਸਾਰੀਸ ਅਤੇ ਰਬਸ਼ਾਕੇਹ ਨੂੰ ਲਾਕੀਸ਼ ਤੋਂ ਵੱਡੀ ਫ਼ੌਜ ਦੇ ਨਾਲ ਭੇਜਿਆ। ਉਹ ਵੱਡੇ ਕਪਤਾਨ ਲਾਕੀਸ਼ ਤੋਂ ਯਰੂਸ਼ਲਮ ਨੂੰ ਗਏ ਤੇ ਉਹ ਵੱਡੇ ਤਲਾਬ ਦੀ ਪਾਣੀ ਦੀ ਟੈਂਕੀ ਕੋਲ ਖੜ੍ਹੇ ਹੋ ਗਏ। ਜੋ ਕਿ ਧੋਬੀਆਂ ਦੇ ਮਦਾਨ ਦੇ ਰਾਹ ਵਿੱਚ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਅੱਸ਼ੂਰ ਦੇ ਪਾਤਸ਼ਾਹ ਨੇ ਤਰਤਾਨ ਅਰ ਰਬਸਾਰੀਸ ਅਰ ਰਬਸ਼ਾਕੇਹ ਨੂੰ ਲਾਕੀਸ਼ ਤੋਂ ਵੱਡੀ ਫੌਜ ਦੇ ਨਾਲ ਹਿਜ਼ਕੀਯਾਹ ਪਾਤਸ਼ਾਹ ਵੱਲ ਯਰੂਸ਼ਲਮ ਨੂੰ ਘੱਲਿਆ। ਸੋ ਓਹ ਚੜ੍ਹੇ ਤੇ ਯਰੂਸ਼ਲਮ ਦੇ ਲਾਗੇ ਅੱਪੜੇ ਅਰ ਉਪਰਲੇ ਤਲਾਓ ਦੀ ਖਾਲੀ ਦੇ ਕੋਲ ਜੋ ਧੋਬੀਆਂ ਦੇ ਮਦਾਨ ਦੇ ਰਾਹ ਉੱਤੇ ਹੈ ਖਲੋ ਗਏ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਅੱਸ਼ੂਰ ਦੇ ਰਾਜਾ ਨੇ ਤਰਤਾਨ, ਰਬਸਾਰੀਸ ਅਤੇ ਰਬਸ਼ਾਕੇਹ ਨੂੰ ਲਾਕੀਸ਼ ਤੋਂ ਵੱਡੀ ਫੌਜ ਦੇ ਨਾਲ ਹਿਜ਼ਕੀਯਾਹ ਰਾਜਾ ਵੱਲ ਯਰੂਸ਼ਲਮ ਨੂੰ ਭੇਜਿਆ। ਸੋ ਉਹ ਚੜ੍ਹੇ ਤੇ ਯਰੂਸ਼ਲਮ ਦੇ ਨੇੜੇ ਪਹੁੰਚੇ ਅਤੇ ਉਪਰਲੇ ਤਲਾਬ ਦੀ ਖਾਲੀ ਦੇ ਕੋਲ ਜੋ ਧੋਬੀਆਂ ਦੇ ਮੈਦਾਨ ਦੇ ਰਾਹ ਉੱਤੇ ਹੈ, ਖੜ੍ਹੇ ਹੋ ਗਏੇ