2 Kings 18:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਹੁਣ ਤੂੰ ਟੁੱਟੀ ਹੋਈ ਸੋਟੀ ਦੇ ਸਹਾਰੇ ਚੱਲ ਰਿਹਾ ਹੈ ਭਾਵ ਹੁਣ ਤੈਨੂੰ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਤੇ ਜੇਕਰ ਕੋਈ ਮਨੁੱਖ ਇਸ ਟੁੱਟੀ ਹੋਈ ਛੜ ਨਾਲ ਢਾਸਣਾ ਲਾਵੇਗਾ ਤਾਂ ਇਹ ਟੁੱਟ ਜਾਵੇਗੀ ਅਤੇ ਮਨੁੱਖ ਦੇ ਹੱਥ ਵਿੱਚ ਖੁੱਭ ਕੇ ਉਸ ਨੂੰ ਪਾੜ ਸੁੱਟੇਗੀ। ਮਿਸਰ ਦਾ ਪਾਤਸ਼ਾਹ ਫ਼ਿਰਊਨ ਉਨ੍ਹਾਂ ਸਭਨਾਂ ਲਈ ਜਿਹੜੇ ਉਸਤੇ ਭਰੋਸਾ ਕਰਦੇ ਹਨ, ਇਹੋ ਜਿਹਾ ਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੁਣ ਵੇਖ ਤੈਨੂੰ ਏਸ ਦਰੜੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਜੋ ਕੋਈ ਮਨੁੱਖ ਉਹ ਦੇ ਨਾਲ ਢਾਸਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਸ ਨੂੰ ਪਾੜ ਛੱਡੇਗਾ। ਮਿਸਰ ਦਾ ਰਾਜਾ ਫ਼ਿਰਊਨ ਓਹਨਾਂ ਸਾਰਿਆਂ ਲਈ ਜਿਹੜੇ ਉਹ ਦੇ ਉੱਤੇ ਭਰੋਸਾ ਰਖਦੇ ਹਨ ਏਹੋ ਜੇਹਾ ਹੀ ਹੈ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੁਣ ਵੇਖ ਤੈਨੂੰ ਇਸ ਕੁਚਲੇ ਹੋਏ ਕਾਨੇ ਅਰਥਾਤ ਮਿਸਰ ਦੇ ਸਹਾਰੇ ਦਾ ਭਰੋਸਾ ਹੈ। ਜੇ ਕੋਈ ਮਨੁੱਖ ਉਹ ਦੇ ਨਾਲ ਢਾਸਣਾ ਲਾਵੇ ਤਾਂ ਉਹ ਉਸ ਦੇ ਹੱਥ ਵਿੱਚ ਖੁੱਭ ਕੇ ਉਹ ਨੂੰ ਪਾੜ ਛੱਡੇਗਾ। ਮਿਸਰ ਦਾ ਰਾਜਾ ਫ਼ਿਰਊਨ ਉਹਨਾਂ ਸਾਰਿਆਂ ਲਈ ਜਿਹੜੇ ਉਹ ਦੇ ਉੱਤੇ ਭਰੋਸਾ ਰੱਖਦੇ ਹਨ, ਅਜਿਹਾ ਹੀ ਕਰਦਾ ਹੈ।