2 Kings 18:26 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਹਿਲਕੀਯਾਹ ਦੇ ਪੁੱਤਰ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਕਮਾਂਡਰ ਨੂੰ ਕਿਹਾ, “ਕਿਰਪਾ ਕਰਕੇ ਸਾਡੇ ਨਾਲ ਅਰਾਮੀ ਬੋਲੀ ਵਿੱਚ ਗੱਲ ਕਰੋ, ਅਸੀਂ ਉਹ ਭਾਸ਼ਾ ਸਮਝਦੇ ਹਾਂ। ਇਨ੍ਹਾਂ ਲੋਕਾਂ ਦੇ ਸੁਣਦਿਆਂ ਹੋਇਆਂ ਜੋ ਕੰਧ ਉੱਤੇ ਬੈਠੇ ਹਨ ਸਾਡੇ ਨਾਲ ਯਹੂਦਾਹ ਦੀ ਭਾਸਾ ਵਿੱਚ ਗੱਲ ਨਾ ਕਰੋ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਹਿਲਕੀਯਾਹ ਦੇ ਪੁੱਤ੍ਰ ਅਲਯਾਕੀਮ ਅਰ ਸ਼ਬਨਾ ਅਰ ਯੋਆਹ ਨੇ ਰਬਸ਼ਾਕੇਹ ਨੂੰ ਆਖਿਆ ਭਈ ਆਪਣੇ ਦਾਸਾਂ ਨਾਲ ਅਰਾਮੀ ਬੋਲੀ ਵਿੱਚ ਗੱਲ ਕਰੋ ਕਿਉਂ ਜੋ ਅਸੀਂ ਉਹਨੂੰ ਸਮਝਦੇ ਹਾਂ ਅਰ ਉਨ੍ਹਾਂ ਲੋਕਾਂ ਦੇ ਸੁਣਦੀਆਂ ਜੋ ਕੰਧ ਉੱਤੇ ਹਨ ਯਹੂਦੀਆਂ ਦੀ ਬੋਲੀ ਵਿੱਚ ਸਾਡੇ ਨਾਲ ਗੱਲ ਨਾ ਕਰੋ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਹਿਲਕੀਯਾਹ ਦੇ ਪੁੱਤਰ ਅਲਯਾਕੀਮ, ਸ਼ਬਨਾ ਅਤੇ ਯੋਆਹ ਨੇ ਰਬਸ਼ਾਕੇਹ ਨੂੰ ਆਖਿਆ ਕਿ ਆਪਣੇ ਦਾਸਾਂ ਨਾਲ ਅਰਾਮੀ ਭਾਸ਼ਾ ਵਿੱਚ ਗੱਲ ਕਰੋ, ਕਿਉਂ ਜੋ ਅਸੀਂ ਉਹ ਨੂੰ ਸਮਝਦੇ ਹਾਂ ਅਤੇ ਉਨ੍ਹਾਂ ਲੋਕਾਂ ਦੇ ਸੁਣਦਿਆਂ ਜਿਹੜੇ ਸ਼ਹਿਰਪਨਾਹ ਉੱਤੇ ਬੈਠੇ ਹਨ ਯਹੂਦੀਆਂ ਦੀ ਭਾਸ਼ਾ ਵਿੱਚ ਸਾਡੇ ਨਾਲ ਗੱਲ ਨਾ ਕਰੋ।