2 Kings 18:32 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜਦੋਂ ਤੀਕ ਮੈਂ ਆਕੇ ਤੁਹਾਨੂੰ ਇੱਕ ਅਜਿਹੇ ਦੇਸ਼ ਵਿੱਚ ਨਾ ਲੈ ਜਾਵਾਂ ਜੋ ਤੁਹਾਡੇ ਦੇਸ਼ ਵਾਂਗ ਅਨਾਜ ਅਤੇ ਨਵੀਂ ਸ਼ਰਾਬ ਦਾ ਦੇਸ਼, ਰੋਟੀ ਅਤੇ ਅੰਗੂਰੀ ਬਾਗ਼ਾਂ ਦੀ ਭੂਮੀ ਜ਼ੈਤੂਨ ਅਤੇ ਸ਼ਹਿਦ ਦਾ ਦੇਸ ਹੋਵੇ ਤਦ ਤੀਕ ਤੁਸੀਂ ਇਵੇਂ ਕਰ ਸੱਕਦੇ ਹੋ, ਫ਼ਿਰ ਤੁਸੀਂ ਜਿਉਂਦੇ ਰਹੋਂਗੇ ਮਰੋਗੇ ਨਹੀਂ ਜਦੋਂ ਮੈਂ ਤੁਹਾਨੂੰ ਅਜਿਹੇ ਦੇਸ ਲੈ ਜਾਵਾਂਗਾ। ਪਰ ਤੁਸੀਂ ਹਿਜ਼ਕੀਯਾਹ ਦੀਆਂ ਗੱਲਾਂ ਵਿੱਚ ਨਾ ਆਉਣਾ ਕਿਉਂ ਕਿ ਉਹ ਤੁਹਾਨੂੰ ਭਰਮਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਉਹ ਆਖਦਾ ਹੈ, “ਯਹੋਵਾਹ ਸਾਡੀ ਰੱਖਿਆ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਜਦ ਤਾਈਂ ਮੈਂ ਆ ਕੇ ਤੁਹਾਨੂੰ ਇੱਕ ਅਜੇਹੇ ਦੇਸ ਵਿੱਚ ਨਾ ਲੈ ਜਾਵਾਂ ਜੋ ਤੁਹਾਡੇ ਦੇਸ ਵਾਂਙੁ ਅਨਾਜ ਤੇ ਨਵੀਂ ਮੈਂ ਦਾ ਦੇਸ, ਰੋਟੀ ਤੇ ਅੰਗੂਰੀ ਬਾਗਾਂ ਦਾ ਦੇਸ, ਜ਼ੈਤੂਨ ਦੇ ਤੇਲ ਅਰ ਸ਼ਹਿਤ ਦਾ ਦੇਸ ਹੈ ਤਾਂ ਜੋ ਤੁਸੀਂ ਜੀਉਂਦੇ ਰਹੋ ਅਰ ਮਰ ਨਾ ਜਾਓ। ਪਰ ਹਿਜ਼ਕੀਯਾਹ ਦੀ ਨਾ ਸੁਣਿਓ ਕਿਉਂ ਜੋ ਉਹ ਤੁਹਾਨੂੰ ਇਹ ਆਖ ਕੇ ਭਰਮਾਵੇਗਾ ਭਈ ਯਹੋਵਾਹ ਸਾਨੂੰ ਛੁਡਾਵੇਗਾ
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਤੱਕ ਮੈਂ ਆ ਕੇ ਤੁਹਾਨੂੰ ਇੱਕ ਅਜਿਹੇ ਦੇਸ ਵਿੱਚ ਨਾ ਲੈ ਜਾਂਵਾਂ ਜੋ ਤੁਹਾਡੇ ਦੇਸ ਵਾਂਗੂੰ ਅਨਾਜ ਤੇ ਨਵੀਂ ਮਧ ਦਾ ਦੇਸ, ਰੋਟੀ ਤੇ ਅੰਗੂਰੀ ਬਾਗ਼ਾਂ ਦਾ ਦੇਸ, ਜ਼ੈਤੂਨ ਦੇ ਤੇਲ ਅਤੇ ਸ਼ਹਿਦ ਦਾ ਦੇਸ ਹੈ, ਤਾਂ ਜੋ ਤੁਸੀਂ ਜੀਉਂਦੇ ਰਹੋ ਅਤੇ ਮਰ ਨਾ ਜਾਓ। ਪਰ ਹਿਜ਼ਕੀਯਾਹ ਦੀ ਨਾ ਸੁਣਿਓ, ਕਿਉਂ ਜੋ ਉਹ ਤੁਹਾਨੂੰ ਇਹ ਆਖ ਕੇ ਭਰਮਾਵੇਗਾ ਕਿ ਯਹੋਵਾਹ ਸਾਨੂੰ ਛੁਡਾਵੇਗਾ।